Menu

ਸੂਬਾ ਸਰਕਾਰ ਦੀ ਨਖਿੱਧ ਕਾਰਗੁਜ਼ਾਰੀ ਦੇ ਨਾਮ ਰਿਹਾ ਸਾਲ 2024: ਅਰਵਿੰਦ ਖੰਨਾ

ਚੰਡੀਗੜ੍ਹ, 31 ਦਸੰਬਰ -: ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਸਾਲ 2024 ਭਗਵੰਤ ਮਾਨ ਸਰਕਾਰ ਦੀ ਨਖਿੱਧ ਕਾਰਗੁਜ਼ਾਰੀ ਦੇ ਨਾਮ ਰਿਹਾ ਹੈ।  ਜਾਰੀ ਇੱਕ ਬਿਆਨ ਵਿੱਚ  ਖੰਨਾ ਨੇ ਕਿਹਾ ਕਿ ਸਾਲ ਭਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਮਸਲੇ ਦਾ ਹੱਲ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰ ਅੱਜ ਵੀ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਧਰਨੇ-ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ। ਕੱਚੇ ਕਾਮੇ ਸਥਾਈ ਨੌਕਰੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।

ਖੰਨਾ ਨੇ ਕਿਹਾ ਕਿ ਇਹ ਵੀ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੋਵੇਗਾ ਕਿ ਸੂਬਾ ਸਰਕਾਰ ਦੀ ਨਲਾਇਕੀ ਕਾਰਨ ਕੇਂਦਰੀ ਪ੍ਰੋਜੈਕਟ ਪੰਜਾਬ ਵਿੱਚੋਂ ਵਾਪਸ ਗਏ ਹੋਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਵਿਆਪਕ ਯੋਜਨਾ ਤਹਿਤ ਸੂਬੇ ਵਿੱਚ ਭਾਰਤ ਮਾਲਾ ਤਹਿਤ ਸੜਕਾਂ ਬਣਨੀਆਂ ਸਨ, ਪਰ ਸੂਬਾ ਸਰਕਾਰ ਇਸ ਲਈ ਜਮੀਨ ਦੇਣ ਤੋਂ ਹੀ ਇਨਕਾਰੀ ਹੋ ਗਈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਦੇ ਚੱਲਦਿਆਂ ਪੰਜਾਬ ਵਿੱਚੋਂ ਉਦਯੋਗ ਬਾਹਰ ਚਲੇ ਗਏ ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਗਿਆ।

ਖੰਨਾ ਨੇ ਕਿਹਾ ਕਿ ਬਦਲਾਅ ਦਾ ਨਾਹਰਾ ਲੈ ਕੇ ਚੱਲੀ ਸਰਕਾਰ ਨੂੰ ਸਾਲ 2024 ਨੇ ਵੱਡਾ ਝਟਕਾ ਦਿੱਤਾ ਹੈ ਅਤੇ ਇਸ ਨੂੰ ਆਪਣੇ ਕਾਰਜਕਾਲ ਦੌਰਾਨ ਹੀ ਸਥਾਨਕ ਸਰਕਾਰਾਂ ਚੋਣਾਂ ਵਿੱਚ ਕਰਾਰੀ ਹਾਰ ਦਾ ਸਵਾਦ ਚੱਖਣਾ ਪਿਆ ਹੈ।ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਦੇ ਗਠਨ ਤੋਂ ਥੋੜਾ ਸਮਾਂ ਬਾਅਦ ਹੀ ਲੋਕਾਂ ਦਾ ਭਰੋਸਾ ਖ਼ਤਮ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਕੰਧ  *ਤੇ ਲਿਿਖਆ ਪੜ੍ਹ ਲੈਣਾ ਚਾਹੀਦਾ ਹੈ ਕਿ ਉਸ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ। ਉਨ੍ਹਾਂ ਕਾਮਨਾ ਕੀਤੀ ਕਿ ਆਉਣ ਵਾਲਾ ਨਵਾਂ ਸਾਲ ਪੰਜਾਬ ਦੀ ਭਲਾਈ ਵਾਲਾ ਸਾਬਿਤ ਹੋਵੇ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans