ਚੰਡੀਗੜ੍ਹ, 2 ਜਨਵਰੀ- 2 ਜਨਵਰੀ -ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਹਿਲਾਂ ਮਾਘੀ ਮੇਲੇ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਨਫ਼ਰੰਸ ਨਾ ਕਰਨ ਸੰਬੰਧੀ ਵਿਚਾਰਾਂ ਹੋਈਆਂ ਸਨ, ਪਰ ਲੰਬੀ ਸੋਚ ਵਿਚਾਰ ਮਗਰੋਂ ਅਚਾਨਕ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਾਘੀ ਮੌਕੇ ਕਾਨਫ਼ਰੰਸ ਕਰਨ ਦਾ ਐਲਾਨ ਕਰਨਾ ਪਿਆ।
ਇਹ ਵੀ ਪੜੋ-ਪਤੀ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ BJP ਮਹਿਲਾ ਮੋਰਚਾ ਦੀ ਸੂਬਾ ਆਗੂ ਦੀ ਮੌਤ
ਜਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਲੋਕ ਸਭਾ ਦੇ ਪਿਤਾ ਤਰਸੇਮ ਸਿੰਘ ਅਤੇ ਹੋਰ ਪੰਥਕ ਆਗੂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਤੇ 14 ਜਨਵਰੀ ਨੂੰ ਵੱਡਾ ਇਕੱਠ ਕਰਨ ਦੀਆਂ ਤਿਆਰੀਆਂ ਕਰ ਰਹੇ ਸਨ। ਮਾਘੀ ਮੌਕੇ ਹੀ ਨਵੀਂ ਖੇਤਰੀ ਪਾਰਟੀ ਦਾ ਉਨ੍ਹਾਂ ਵਲੋਂ ਐਲਾਨ ਕੀਤਾ ਜਾਣਾ ਸੀ। ਇਸ ਸਭ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਨੂੰ ਅਚਾਨਕ ਕਾਨਫ਼ਰੰਸ ਕਰਨ ਦਾ ਫੈਸਲਾ ਲੈਣਾ ਪਿਆ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਅਕਾਲੀ ਦਲ ਨੇ ਐਲਾਨ ਕੀਤਾ ਕਿ ਉਹ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਵਿਸ਼ਾਲ ਸਲਾਨਾ ਅਕਾਲੀ ਕਾਨਫ਼ਰੰਸ ਕਰੇਗੀ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸੀਨੀਅਰ ਆਗੂ ਇਸ ਵਿਚ ਸ਼ਿਰਕਤ ਕਰਨਗੇ।