Menu

ਸੰਘੀ ਅਦਾਲਤ ਵੱਲੋਂ ਡੋਨਾਲਡ ਟਰੰਪ ਦੁਆਰਾ ਕੀਤੀ ਨਵੇਂ ਸਿਰੇ ਤੋਂ ਸੁਣਵਾਈ ਦੀ ਅਪੀਲ ਰੱਦ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਇਕ ਸੰਘੀ ਅਪੀਲ ਅਦਾਲਤ ਨੇ ਇਕ ਜਿਊਰੀ ਵੱਲੋਂ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਲੇਖਿਕਾ ਈ ਜੀਨ ਕੈਰੋਲ ਨਾਲ ਜਬਰਜਨਾਹ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦੇਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ ਤੇ ਮਾਮਲੇ ਦੀ ਨਵੇਂ ਸਿਰੇ ਤੋਂ ਸੁਣਵਾਈ ਦੀ ਉਸ ਦੁਆਰਾ ਕੀਤੀ ਗਈ ਬੇਨਤੀ ਰੱਦ ਕਰ ਦਿੱਤੀ ਹੈ। ਟਰੰਪ ਨੇ ਇਸ ਮਾਮਲੇ ਵਿਚ ਜਿਊਰੀ ਦੁਆਰਾ 50 ਲੱਖ ਡਾਲਰ ਮੁਆਵਜ਼ਾ ਦੇਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।

ਟਰੰਪ ਨੇ ਆਪਣੀ ਬੇਨਤੀ ਵਿਚ ਕਿਹਾ ਸੀ ਕਿ ਹੇਠਲੀ ਅਦਾਲਤ ਨੇ ਦੋ ਹੋਰ ਔਰਤਾਂ ਨੂੰ ਮਾਮਲੇ ਵਿਚ ਗਵਾਹੀ ਦੀ ਇਜਾਜ਼ਤ ਦੇਣ ਸਮੇਤ ਹੋਰ ਕਈ ਗਲਤੀਆਂ ਕੀਤੀਆਂ ਹਨ। ਇਨਾਂ ਔਰਤਾਂ ਨੇ ਵੀ ਦਾਅਵਾ ਕੀਤੀ ਸੀ ਕਿ ਟਰੰਪ ਵੱਲੋਂ ਉਨਾਂ ਨਾਲ ਵੀ ਸਰੀਰਕ ਸੋਸ਼ਣ ਕੀਤਾ ਗਿਆ ਹੈ। ਅਪੀਲ  ਅਦਾਲਤ ਨੇ ਆਪਣੇ ਨਿਰਨੇ ਵਿਚ ਕਿਹਾ ਹੈ ਕਿ  ਅਦਾਲਤ ਨੇ ਸਬੂਤਾਂ ਬਾਰੇ ਨਿਰਨਾ ਦੇਣ ਸਮੇ ਮੰਦਭਾਵਨਾ ਨਹੀਂ ਵਿਖਾਈ ਤੇ ਜੇਕਰ ਉਸ ਨੇ ਕੋਈ ਗਲਤੀ ਕੀਤੀ ਵੀ ਹੈ ਤਾਂ ਉਸ ਨਾਲ ਕੈਰੋਲ ਦੇ ਪੱਖ ਨੂੰ ਮਜਬੂਤੀ ਮਿਲੀ ਹੈ। ਉਹ ਇਸ ਗੱਲ ਨਾਲ ਸਹਿਮਤ ਨਹੀਂ ਹੈ ਕਿ ਟਰੰਪ ਦੇ ਅਧਿਕਾਰ ਪ੍ਰਭਾਵਿਤ ਹੋਏ ਹਨ ਤੇ ਨਵੇਂ ਸਿਰੇ ਤੋਂ ਸੁਣਵਾਈ ਦੀ ਲੋੜ ਹੈ।  ਕੈਰੋਲ ਤੇ ਉਸ ਦੇ ਵਕੀਲ ਰਾਬਰਟਾ ਕਪਲਾਨ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਤੇ ਧੰਨਵਾਦ ਕੀਤਾ ਹੈ। ਇਕ ਹੋਰ ਜਿਊਰੀ ਨੇ ਟਰੰਪ ਨੂੰ 833 ਲੱਖ ਡਾਲਰ ਮੁਆਵਜ਼ੇ ਵਜੋਂ ਦੇਣ ਦਾ ਆਦੇਸ਼ ਦਿੱਤਾ ਸੀ ਜਿਸ ਫੈਸਲੇ ਵਿਰੁੱਧ ਵੀ ਟਰੰਪ ਨੇ ਅਪੀਲ ਕੀਤੀ ਹੋਈ ਹੈ। ਇਸ ਜਿਊਰੀ ਨੇ ਆਪਣੇ ਫੈਸਲੇ ਵਿਚ ਕਿਹਾ ਸੀ ਕਿ ਟਰੰਪ ਨੇ ਜਬਰਜਨਾਹ ਦੇ ਦੋਸ਼ਾਂ ਤੋਂ ਇਨਕਾਰ ਕਰਕੇ ਕੈਰੋਲ ਦੀ ਹੱਤਕ ਕੀਤੀ ਹੈ। ਕੈਰੋਲ ਨੇ ਦੋਸ਼ ਲਾਇਆ ਸੀ ਕਿ ਸਾਬਕਾ ਰਾਸ਼ਟਰਪਤੀ ਨੇ ਉਸ ਨਾਲ ਬਰਗਡੋਰਫ ਗੁੱਡਮੈਨ ਡਿਪਾਰਟਮੈਂਟ ਸਟੋਰ ਵਿਚ ਜਬਰਜਨਾਹ ਕੀਤਾ ਸੀ ਤੇ ਉਸ ਨੇ ਮੇਰੇ ਇਸ ਦਾਅਵੇ ਤੋਂ ਇਨਕਾਰ ਕਰਕੇ ਮੇਰੀ ਹੱਤਕ ਕੀਤੀ ਹੈ। ਟਰੰਪ ਨੇ ਕਿਹਾ ਸੀ ਕਿ ਕੈਰੋਲ ਨੇ ਆਪਣੀ ਕਿਤਾਬ ਦੀ ਵਿਕਰੀ ਵਧਾਉਣ ਦੇ ਮਕਸਦ ਨਾਲ ਜਬਰਜਨਾਹ ਦੀ ਕਹਾਣੀ ਘੜੀ ਹੈ। ਟਰੰਪ ਦੇ ਬੁਲਾਰੇ ਤੇ ਵਾਈਟ ਹਾਊਸ ਦੇ ਅਗਲੇ ਕਮਿਊਨੀਕੇਸ਼ਨ ਡਾਇਰੈਕਟਰ ਸਟੀਵਨ ਚੀਉਂਗ ਨੇ ਫੈਸਲੇ ਉਪਰੰਤ ਕਿਹਾ ਹੈ ਕਿ ਹੋਰ ਅਪੀਲ ਕੀਤੀ ਜਾਵੇਗੀ। ਚੀਉਂਗ ਨੇ ਕਿਹਾ ਹੈ ਕਿ ਅਮਰੀਕੀ ਲੋਕਾਂ ਨੇ ਭਾਰੀ ਬਹੁਮਤ ਨਾਲ ਟਰੰਪ ਨੂੰ ਮੁੜ ਰਾਸ਼ਟਰਪਤੀ ਚੁਣਿਆ ਹੈ। ਉਹ ਮੰਗ ਕਰਦੇ ਹਨ ਕਿ ਸਾਡੀ ਨਿਆਂ ਪ੍ਰਣਾਲੀ ਦੀ ਰਾਜਸੀ ਹਥਿਆਰ ਵਜੋਂ ਵਰਤੋਂ ਤੁਰੰਤ ਬੰਦ ਕੀਤੀ ਜਾਵੇ।

 

ਸਰੀ ‘ਚ ਤਿੰਨ ਦਿਨ ਪਹਿਲਾਂ ਖੁਲ੍ਹੇ ਕਪਿਲ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ ਦੇ ਨਵੇਂ ਖੁਲ੍ਹੇ ਕੈਪਸ ਕੈਫੇ ‘ਤੇ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ,…

ਜੈਸਮੀਨ ਕੌਰ ਡੋਪ ਟੈਸਟ ’ਚ…

: ਕੌਮੀ  ਡੋਪਿੰਗ ਰੋਕੂ ਏਜੰਸੀ (ਨਾਡਾ) ਨੇ…

ਓਡੀਸਾ ਪੁਲਿਸ ਦੀ ਪੰਜਾਬ ‘ਚ…

ਚੰਡੀਗੜ੍ਹ, 10 ਜੁਲਾਈ : ਓਡੀਸ਼ਾ ਪੁਲਿਸ ਦੀ…

ਬੱਚਿਆਂ ਨਾਲ ਭਰੀ ਸਕੂਲ ਬੱਸ…

ਭਿਵਾਨੀ, 10 ਜੁਲਾਈ :  ਇਥੇ ਭਿਵਾਨੀ ਦੇ…

Listen Live

Subscription Radio Punjab Today

Subscription For Radio Punjab Today

ਸਰੀ ‘ਚ ਤਿੰਨ ਦਿਨ ਪਹਿਲਾਂ ਖੁਲ੍ਹੇ ਕਪਿਲ…

ਕੈਨੇਡਾ, 10 ਜੁਲਾਈ -ਸਰੀ ‘ਚ ਕਿਪਿਲ ਸ਼ਰਮਾ ਦੇ ਨਵੇਂ ਖੁਲ੍ਹੇ ਕੈਪਸ ਕੈਫੇ ‘ਤੇ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ,…

ਭਾਰਤੀ ਮੂਲ ਦੇ ਸਾਬੀਹ ਖਾਨ…

: ਭਾਰਤੀ ਮੂਲ ਦੇ ਸਾਬੀਹ ਖਾਨ ਨੂੰ…

ਸੀ.ਬੀ.ਆਈ. ਨੇ 25 ਸਾਲਾਂ ਤੋਂ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

Our Facebook

Social Counter

  • 49343 posts
  • 0 comments
  • 0 fans