ਨਵੀਂ ਦਿੱਲੀ, 3 ਜਨਵਰੀ : ਨਵੀਂ ਦਿੱਲੀ, 3 ਜਨਵਰੀ- ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਾਂ ਨੂੰ 2002 ਵਿਚ ਸੰਪਰਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿਚ ਬਰੀ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਸੀ.ਬੀ.ਆਈ. ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ।
ਜਿਕਰਯੋਗ ਹੈ ਕਿ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਹਿਲਾ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਹੁਣ ਮੁੜ ਸੀਬੀਆਈ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਕੋਰਟ ਨੇ ਪਟੀਸ਼ਨ ਨੂੰ ਲੈ ਕੇ ਸੌਦਾ ਸਾਧ ਅਤੇ 4 ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ।