Menu

ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਸੰਦੀਪ ਰਿਣਵਾਂ

ਫਾਜ਼ਿਲਕਾ, 3 ਜਨਵਰੀ -ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ  ਡਾ: ਸੰਦੀਪ ਰਿਣਵਾਂ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਨੇ ਕੀਤਾ।

ਜਾਣਕਾਰੀ ਦਿੰਦਿਆਂ ਡਾ: ਸੰਦੀਪ ਰਿਣਵਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੇ ਤੌਰ ਤੇ ਜਾਂ ਆਢੀ ਗੁਆਂਢੀ ਕਿਸਾਨਾਂ ਜਾਂ ਦੁਕਾਰਨਦਾਰਾਂ ਦੇ ਕਹੇ ਤੇ ਨਦੀਨਾਂ ਦੀ ਰੋਕਥਾਮ ਲਈ ਦੋ ਜਾਂ ਦੋਂ ਤੋਂ ਵੱਧ ਨਦੀਨਨਾਸ਼ਕਾਂ ਦਾ ਮਿਸ਼ਰਣ ਬਣਾ ਕੇ ਛਿੜਕਾਅ ਕੀਤਾ ਜਾਂਦਾ ਹੈ ਜਿਸ ਨਾਲ ਕਣਕ ਦੀ ਫਸਲ ਵੀ ਪ੍ਰਭਾਵਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ਾਂ ਦੇ ਉਲਟ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਨਾਲ ਆਉਣ ਵਾਲੇ ਸਮੇਂ ਵਿੱਚ ਨਦੀਨਾਂ ਵਿੱਚ ਰੋਧਕ ਸ਼ਕਤੀ ਵਧਣ ਦੀਆਂ ਸੰਭਾਵਨਾਂ ਹਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੈਟਰੀਬਿਉਜ਼ਨ ਨਦੀਨਨਾਸ਼ਕ ਨੂੰ ਘਾਹ ਵਾਲੇ ਨਦੀਨਾਂ ਅਤੇ ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਲਈ ਵਰਤੀਆਂ ਜਾਂਦੀਆਂ ਨਦੀਨਨਾਸ਼ਕਾਂ ਨਾਲ ਘੋਲ ਕੇ ਛਿੜਕਾਅ ਨਾ ਕਰਨ। ਉਨ੍ਹਾਂ ਕਿਹਾ ਕਿ ਅਪਣੇ ਤੌਰ ਤੇ ਮਿਸ਼ਰਣ ਬਨਾਉਣ ਦੀ ਬਿਜਾਏ ਬਾਜ਼ਾਰ ਵਿੱਚ ਉਪਲਬਧ ਮਿਸ਼ਰਤ ਨਦੀਨਨਾਸ਼ਕਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਨਦੀਨਾਂ ਵਿੱਚ ਕਿਸੇ ਨਦੀਨਨਾਸ਼ਕ ਪ੍ਰਤੀ ਰੋਧਣ ਸ਼ਕਤੀ ਪੈਦਾ ਹੋਣ ਤੋਂ ਰੋਕਣ ਲਈ ਨਦੀਨਾਸ਼ਕਾਂ ਦੀ ਹਰੇਕ ਸਾਲ ਅਦਲ ਬਦਲ ਕੇ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਛਿੜਕਾਅ ਸਾਫ ਮੌਸਮ ਵਿੱਚ ਅਤੇ ਇਕਸਾਰ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਆਰਾਮ ਨਾਲ ਇਕਸਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ  ਛਿੜਕਾਅ ਕਰਦੇ ਸਮੇਂ ਨੋਜ਼ਲ ਨੂੰ ਇਧਰ ਉਧਰ ਨਾਂ ਘੁਮਾਉ । ਉਨ੍ਹਾਂ ਕਿਹਾ ਕਿ ਜੇਕਰ ਖੇਤ ਵਿੱਚ ਸਲਫੋਸਲਫੂਰਾਨ ਨਾਮਕ ਨਦੀਨ ਨਾਸ਼ਕ ਦੀ ਵਰਤੋਂ ਕੀਤੀ ਹੋਵੇ ਤਾਂ ਸਾਉਣੀ ਸਮੇਂ ਉਨ੍ਹਾਂ ਖੇਤਾਂ ਵਿੱਚ ਚਰ੍ਹੀ ਜਾਂ ਮੱਕੀ ਦੀ ਕਾਸ਼ਤ ਨਾਂ ਕਰੋ। ਉਨ੍ਹਾਂ ਕਿਹਾ ਕਿ ਨਦੀਨਨਾਸ਼ਕਾਂ ਦੇ ਛਿੜਕਾਅ ਤੋਂ ਬਾਅਦ ਸਪਰੇਅ ਪੰਪ ਨੂੰ ਪਾਣੀ ਨਾਲ ਧੋ ਕੇ ਅਤੇ ਫਿਰ ਕੱਪੜੇ ਧੋਣ ਵਾਲੇ ਸੋਢੇ ਦੇ 0.5 ਫੀਸਦੀ ਘੋਲ ਨਾਲ ਚੰਗੀ ਤਰਾਂ ਧੋ ਲੈਣਾ ਚਾਹੀਦਾ।

 ਉਨ੍ਹਾਂ ਕਿਹਾ ਕਿ ਔਕਾਰਡਪਲੱਸ ਨਦੀਨਨਾਸ਼ਕ ਨੂੰ ਕਣਕ ਦੀ ਕਿਸਮ ਪੀ ਬੀ ਡਬਲਿਯੂ ਆਰ ਐਸ 1 ਅਤੇ ਉੱਨਤ ਪੀ ਬੀ ਡਬਲਿਯੂ 550 ਉੱਪਰ ਨਹੀਂ ਵਰਤਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਜਿੰਨਾਂ ਖੇਤਾਂ ਵਿੱਚ ਗੁੱਲੀ ਡੰਡਾ ਨਾਮਕ ਨਦੀਨ ਪ੍ਰਚਲਿਤ ਨਦੀਨਨਾਸ਼ਕਾਂ ਨਾਲ ਨਾ ਮਰਦਾ ਹੋਵੇ ਉਥੇ ਸ਼ਗਨ 21-11 ਜਾਂ ਏ ਸੀ ਐਮ 9 ਨਦੀਨਨਾਸ਼ਕ ਦੀ ਵਰਤੋਂ ਕਰਨੀ ਚਾਹੀਦੀ ਹੈ ਪ੍ਰੰਤੂ ਇਨਾਂ ਨਦੀਨਨਾਸ਼ਕਾਂ ਦੀ ਵਰਤੋਂ ਹਲਕੀਆਂ ਜ਼ਮੀਨਾਂ ਵਿੱਚ ਨਹੀਂ ਕਰਨੀ ਚਾਹੀਦੀ।

JCB ਖੱਡ ਵਿੱਚ ਡਿੱਗੀ, ਡਰਾਈਵਰ ਸਮੇਤ ਦੋ…

ਸ਼ਿਮਲਾ, 19 ਅਪ੍ਰੈਲ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ  ਧਾਲੀ ਥਾਣਾ ਖੇਤਰ ਦੇ ਅਧੀਨ ਜਵਾਲਾ ਮਾਤਾ ਮੰਦਰ ਦੇ…

ਛੇ ਮੰਜ਼ਿਲਾ ਇਮਾਰਤ ਹੋਈ ਢਹਿ…

ਨਵੀਂ ਦਿੱਲੀ, 19 ਅਪ੍ਰੈਲ- ਪੂਰਬੀ ਦਿੱਲੀ ਦੇ…

ਚਮੋਲੀ ’ਚ ਖੱਡ ਵਿੱਚ ਡਿੱਗੀ…

ਉਤਰਾਖੰਡ, 19 ਅਪ੍ਰੈਲ : ਉਤਰਾਖੰਡ ਦੇ ਚਮੋਲੀ…

ਗੈਂਗਸਟਰ ਲਾਰੈਂਸ ਦਾ ਜੇਲ ‘ਚ…

ਦਿੱਲੀ, 19 ਅਪ੍ਰੈਲ  : ਗੈਂਗਸਟਰ ਲਾਰੈਂਸ ਬਿਸ਼ਨੋਈ…

Listen Live

Subscription Radio Punjab Today

Subscription For Radio Punjab Today

ਫਲੋਰਿਡਾ ਯੁਨੀਵਰਸਿਟੀ ਵਿਚ ਪੁਲਿਸ ਅਫਸਰ ਦੇ ਪੁੱਤਰ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਤਾਲਾਹਾਸੀ ਵਿਖੇ ਫਲੋਰਿਡਾ ਸਟੇਟ ਯੁਨੀਵਰਸਿਟੀ ਵਿਚ ਇਕ ਸਥਾਨਕ ਪੁਲਿਸ ਅਫਸਰ ਦੇ ਪੁੱਤਰ ਵੱਲੋਂ ਕੀਤੀ ਗੋਲੀਬਾਰੀ ਵਿਚ…

ਮੰਦਭਾਗੀ ਖਬਰ -ਰੋਜ਼ੀ ਰੋਟੀ ਲਈ…

ਬਰਨਾਲਾ, 18 ਅਪ੍ਰੈਲ- ਪੰਜਾਬ ਦੀ ਧਰਤੀ ਤੋਂ…

ਰੋਜੀ ਰੋਟੀ ਦੀ ਭਾਲ ਲਈ…

ਸੁਲਤਾਨਪੁਰ ਲੋਧੀ , 18 ਅਪ੍ਰੈਲ- ਦੋ ਸਾਲ…

ਰੂਸ ਨੇ ਤਾਲਿਬਾਨ ’ਤੇ ਲੱਗੀ…

Russia lifts two-decade-old ban on Taliban : ਰੂਸ ਨੇ…

Our Facebook

Social Counter

  • 47321 posts
  • 0 comments
  • 0 fans