Menu

ਧੁੰਦ ਦਾ ਕਹਿਰ, ਨਿੱਜੀ ਕੰਪਨੀ ਦੀ ਬੱਸ ਗੰਨੇ ਦੀ ਟਰਾਲੀ ਨਾਲ ਟਕਰਾ ਕੇ ਪਲਟੀ, 7 ਜਖਮੀ

ਸ੍ਰੀ ਮੁਕਤਸਰ ਸਾਹਿਬ: ਉੱਤਰੀ ਭਾਰਤ ਵਿੱਚ ਧੁੰਦ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਸੰਘਣੀ ਧੁੰਦ ਕਾਰਨ ਅਬੋਹਰ ਤੋਂ ਮਲੋਟ ਨੂੰ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਗੰਨੇ ਦੀ ਟਰਾਲੀ ਨਾਲ ਜਾ ਟਕਰਾਈ ਅਤੇ ਬੱਸ ਪਲਟ ਗਈ। ਮਿਲੀ ਜਾਣਕਾਰੀ ਅਨੁਸਾਰ 7 ਜ਼ਖ਼ਮੀ ਸਵਾਰੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ । ਉਥੇ ਹੀ ਡਾਕਟਰ ਸੁਨੀਲ ਬਾਂਸਲ ਦਾ ਕਹਿਣਾ ਹੈ ਕਿ ਜ਼ਖ਼ਮੀ ਹੁਣ ਖਤਰੇ ਵਿਚੋਂ ਬਾਹਰ ਹਨ।

ਦੱਸ ਦੇਈਏ ਕਿ ਅੱਜ ਸ਼ੁੱਕਰਵਾਰ ਸਵੇਰੇ ਬਠਿੰਡਾ ਦੇ ਪਿੰਡ ਜੋਧਪੁਰ ਰੁਮਾਣਾ ਨੇੜੇ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿੱਚ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਬਠਿੰਡਾ ਦੇ ਏਮਜ਼ ਅਤੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਧੁੰਦ ਕਾਰਨ ਵਾਪਰਿਆ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਦੋਵੇਂ ਡਰਾਈਵਰ ਦੇਖ ਨਹੀਂ ਸਕੇ।

ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਦੱਸ ਦਈਏ ਕਿ ਸੰਘਣੀ ਧੁੰਦ ਕਾਰਨ ਬਠਿੰਡਾ-ਰਾਮਾ ਰੋਡ ‘ਤੇ ਸਵਾਰੀਆਂ ਨਾਲ ਭਰੀ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਏਮਜ਼ ਬਠਿੰਡਾ ਅਤੇ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਜਦਕਿ ਬੱਸ ਸਵਾਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਦਾ ਕਾਰਨ ਗਹਿਰੀ ਧੁੰਦ ਦੱਸਿਆ ਜਾ ਰਿਹਾ ਹੈ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਬੰਧਿਤ ਥਾਣੇ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਨਿਊ ਦੀਪ ਕੰਪਨੀ ਦੀ ਬੱਸ ਰਾਮਾ ਮੰਡੀ ਤੋਂ ਬਠਿੰਡਾ ਵੱਲ ਆ ਰਹੀ ਸੀ। ਬਠਿੰਡਾ-ਡੱਬਵਾਲੀ ਸੜਕ ਦੀ ਨਵੀਂ ਉਸਾਰੀ ਕਾਰਨ ਸੜਕ ਦਾ ਇੱਕ ਪਾਸਾ ਬੰਦ ਪਿਆ ਹੈ, ਜਿਸ ਕਾਰਨ ਇੱਕ ਪਾਸੇ ਵਾਹਨ ਆ ਰਹੇ ਹਨ। ਪਿੰਡ ਗੁਰੂਸਰ ਸੈਣੇਵਾਲਾ ਨੇੜੇ ਸੰਘਣੀ ਧੁੰਦ ਕਾਰਨ ਬਠਿੰਡਾ ਤੋਂ ਡੱਬਵਾਲੀ ਵੱਲ ਜਾ ਰਹੇ ਟਰੱਕ ਅਤੇ ਰਾਮਾਂ ਤੋਂ ਬਠਿੰਡਾ ਵੱਲ ਆ ਰਹੀ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿੱਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਬੱਸ ਵਿੱਚ ਸਵਾਰ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਅਤੇ ਸਹਾਰਾ ਜਨਸੇਵਾ ਟੀਮ ਵੱਲੋਂ ਇਲਾਜ ਲਈ ਬਠਿੰਡਾ ਦੇ ਏਮਜ਼ ਅਤੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans