Menu

ਅੰਮ੍ਰਿਤਸਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ ‘ਚ ਸ਼ਾਮਲ

ਅੰਮ੍ਰਿਤਸਰ, 6 ਜਨਵਰੀ – ਅੰਮ੍ਰਿਤਸਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ।  ਐਤਵਾਰ ਨੂੰ ਇੱਥੋਂ ਚਾਰ ਆਜ਼ਾਦ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ।  ਚਾਰੋਂ ਕੌਂਸਲਰ ‘ਆਪ’ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।

ਵਾਰਡ ਨੰਬਰ 32 ਤੋਂ ਆਜ਼ਾਦ ਕੌਂਸਲਰ ਜਗਮੀਤ ਸਿੰਘ ਘੁੱਲੀ, ਵਾਰਡ ਨੰਬਰ 85 ਤੋਂ ਕੌਂਸਲਰ ਨਤਾਸ਼ਾ ਗਿੱਲ, ਵਾਰਡ ਨੰਬਰ 70 ਤੋਂ ਸਵਰਗੀ ਕਸ਼ਮੀਰੀ ਲਾਲ ਭਗਤ ਦੇ ਪੁੱਤਰ ਕੌਂਸਲਰ ਵਿਜੇ ਕੁਮਾਰ ਭਗਤ ਅਤੇ ਵਾਰਡ ਨੰਬਰ 4 ਤੋਂ ਕੌਂਸਲਰ ਮਨਦੀਪ ਸਿੰਘ ਔਜਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਾਰਟੀ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਅਤੇ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਦੀ ਹਾਜ਼ਰੀ ਵਿਚ ਸਾਰੇ ਕੌਂਸਲਰਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਆਪ ਪਰਿਵਾਰ ਵਿੱਚ ਸਵਾਗਤ ਕੀਤਾ।

ਸਮੂਹ ਕੌਂਸਲਰਾਂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰ ਇੱਕ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans