Menu

ਸਹਾਇਕ ਕਮਿਸ਼ਨਰ ਨੇ ਰਾਜਸੀ ਪਾਰਟੀਆਂ ਨੂੰ ਫੋਟੋ ਵੋਟਰ  ਸੂਚੀਆਂ ਦੇ ਸੈੱਟ ਸੌਂਪੇ

ਮਾਲੇਰਕੋਟਲਾ 07 ਜਨਵਰੀ-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਮਿਤੀ 01 ਜਨਵਰੀ 2025  ਦੇ ਆਧਾਰ ‘ਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਨ ਉਪਰੰਤ ਅੰਤਿਮ ਪ੍ਰਕਾਸ਼ਨਾਂ ਕੀਤੀ ਗਈ।

 ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆ ਨੂੰ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ (ਹਾਰਡ ਕਾਪੀ) ਅਤੇ ਇੱਕ-ਇੱਕ ਸੀ.ਡੀ. (ਸਾਫਟ ਕਾਪੀ ਬਿਨਾ ਫੋਟੋ ਵਾਲੀ ) ਸੋਪੀ। ਇਸ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਚੋਣ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਹੁਣ ਜ਼ਿਲ੍ਹਾ ਵਿੱਚ ਕੁੱਲ 321752 ਵੋਟਰ ਹੋ ਗਏ ਹਨ। ਇਹਨਾਂ ਵਿੱਚ 169965 ਮਰਦ, 151776 ਔਰਤ ਵੋਟਰ ਅਤੇ ਤੀਜੇ ਲਿੰਗ ਵਾਲੇ 11 ਵੋਟਰ ਸ਼ਾਮਿਲ ਹਨ। ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਹੀ ਹੈ।

ਬਾਂਸਲ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਉਹ ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ ਤੋਂ ਬਾਅਦ ਪ੍ਰਾਪਤ ਵੋਟਰ ਸੂਚੀ ਵਿਚ ਸ਼ਾਮਿਲ ਨਾਵਾਂ ਦੀ ਚੈਕਿੰਗ ਆਪਣੇ ਪੱਧਰ ਉੱਤੇ ਕਰ ਲੈਣ। ਉਨ੍ਹਾਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਪਾਸੋਂ ਆਸ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਆਪਣਾ ਸਹਿਯੋਗ ਕਰਨਗੀਆਂ।ਉਹਨਾਂ ਕਿਹਾ ਕਿ ਜਿਹਨਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2025 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਬਣਾਉਣ ਜਾਂ ਦਰੁਸਤੀ ਕਰਾਉਣ ਲਈ ਹਾਲੇ ਵੀ ਕੰਮ-ਕਾਜੇ ਵਾਲੇ ਦਿਨ ਆਪਣੇ ਸਬੰਧਤ ਬੀ ਐਲ ਓ ਕੋਲ ਜਾਂ ਐੱਸ ਡੀ ਐੱਮ ਦਫ਼ਤਰ ਵਿੱਚ ਜਾ ਕੇ ਫਾਰਮ ਭਰ ਕੇ ਦੇ ਸਕਦੇ ਹਨ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ ‘ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਅਗਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ‘ਤੇ ਮੁਫ਼ਤ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਜੇਕਰ ਕਿਸੇ ਵੀ ਵੋਟਰ ਨੂੰ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ।

ਇਸ ਮੌਕੇ ਸੀ.ਪੀ.ਐਮ. ਮੁਹੰਮਦ ਹਲੀਮ,ਆਮ ਆਦਮੀ ਪਾਰਟੀ ਤੋਂ ਜਗਜੀਤ ਸਿੰਘ,ਬਹੁਜਨ ਸਮਾਜ ਪਾਰਟੀ ਤੋਂ ਸਮਸਾਦ ਅਨਸਰ ਤੋਂ ਇਨਾਵਾ ਹੋਰ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂ੍ਦ ਸਨ ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans