ਨਵੀਂ ਦਿੱਲੀ, 7 ਜਨਵਰੀ : ਦਿੱਲੀ ਵਿਧਾਨ ਸਭਾ ਚੋਣਾਂ ਦੀ ਮਿਤੀ ਦਾ ਅੱਜ ਐਲਾਨ ਕਰ ਦਿੱਤਾ ਗਿਆ। ਚੋਣ ਕਮਿਸ਼ਨ ਅੱਜ ਪ੍ਰੈੱਸ ਕਾਨਫਰੰਸ ਕਰਕੇ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ. ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ (Delhi Election 2025 Date) ‘ਤੇ 5 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ ਤੇ 8 ਫਰਵਰੀ ਨੂੰ ਨਤੀਜੇ ਆਉਣਗੇ।ਇਸ ਦੇ ਨਾਲ ਹੀ ਦਿੱਲੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ, ਜਿਸ ਦੀ ਦੀ ਮਿਆਦ ਫਰਵਰੀ ‘ਚ ਖ਼ਤਮ ਹੋ ਜਾਵੇਗੀ।
ਇਸ ਮੌਕੇ ਸੰਬੋਧਨ ਕਰਦੇ ਹੋਏ ਚੋਣ ਕਮਿਸ਼ਨਰ ਨੇ ਕਿਹਾ ਕਿ 2024 ਵਿਚ ਕਈ ਰਿਕਾਰਡ ਬਣੇ ਹਨ ਤੇ ਲੋਕ ਸਭਾ ਚੋਣਾਂ ਵਿਚ ਰਿਕਾਰਡ ਮਤਦਾਨ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਲੋਕਤੰਤਰ ਵਿਚ ਆਪਣੀ ਭਾਗੀਦਾਰੀ ਵਧਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਵੋਟਿੰਗ ਹਮੇਸ਼ਾ ਵਧ ਚੜ੍ਹ ਕੇ ਹੁੰਦੀ ਹੈ।