Menu

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ‘ਚ ਕੀਤੀ ਅਚਨਚੇਤ ਚੈਕਿੰਗ

ਫਾਜ਼ਿਲਕਾ, 8 ਜਨਵਰੀ-  ਫਾਜ਼ਿਲਕਾ ਦੇ ਵਿਧਾਇਕ  ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਕੋਈ ਵੀ ਕਰਮਚਾਰੀ ਗੈਰ—ਹਾਜਰ ਨਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਰਮਚਾਰੀ ਕੋਈ ਦਫਤਰੀ ਰੁਝੇਵੇ ਕਰਕੇ ਬਾਹਰ ਜਾਂਦਾ ਹੈ ਤਾਂ ਉਸਦਾ ਰਿਕਾਰਡ ਵੀ ਦਫਤਰ ਵਿਖੇ ਰੱਖਿਆ ਜਾਵੇ।

          ਵਿਧਾਇਕ  ਸਵਨਾ ਨੇ ਹਦਾਇਤ ਕਰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਲੋਕ ਆਪਣੇ ਕੰਮ—ਕਾਜ ਕਰਵਾਉਣ ਲਈ ਦਫਤਰਾਂ ਵਿਖੇ ਆਉਂਦੇ ਹਨ, ਇਸ ਕਰਕੇ ਸਮੂਹ ਸਟਾਫ ਦਫਤਰ ਵਿਖੇ ਮੌਜੂਦ ਰਹੇ ਤਾਂ ਜ਼ੋ ਲੋਕਾਂ ਨੂੰ ਕੋਈ ਵੀ ਕੰਮ ਕਰਵਾਉਣ ਵਿਚ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕ ਆਪਣਾ ਕੀਮਤੀ ਸਮਾਂ ਕੱਢ ਕੇ ਦਫਤਰ ਵਿਖੇ ਆਉਂਦੇ ਹਨ, ਇਸ ਕਰਕੇ ਸਭਦਾ ਫਰਜ ਬਣਦਾ ਹੈ ਕਿ ਦਫਤਰ ਵਿਖੇ ਰਹਿ ਕੇ ਪਹਿਲ ਦੇ ਆਧਾਰ *ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਕੀਤੇ ਜਾਣ।

  ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਸਰਕਾਰੀ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਵਿਭਾਗਾਂ ਵਿਖੇ ਸਟਾਫ ਦੀ ਭਰਤੀਆਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜ਼ੋ ਦਫਤਰਾਂ ਵਿਖੇ ਸਟਾਫ  ਪੂਰਾ ਹੋਵੇ ਤੇ ਲੋਕਾਂ ਦੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾ ਸਕਣ।

ਦਫਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਵਿਖੇ ਨਵੀਆਂ ਚੁਣੀਆਂ ਪੰਚਾਇਤਾਂ ਲਈ ਆਯੋਜਿਤ ਕੀਤੇ ਗਏ ਸਿਖਲਾਈ ਸੈਸ਼ਨ ਦੌਰਾਨ ਵੀ ਵਿਧਾਇਕ ਸ੍ਰੀ ਸਵਨਾ ਵੱਲੋਂ ਪਹੁੰਚ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਪੰਚਾਂ ਤੇ ਪੰਚਾਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਪਿੰਡਾਂ ਵਿਖੇ ਵਿਕਾਸ ਪ੍ਰੋਜੈਕਟਾ ਨੂੰ ਉਲੀਕਣ ਅਤੇ ਕੰਮ—ਕਾਜ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਪਿੰਡਾਂ ਅੰਦਰ ਪ੍ਰਸਾਰ ਕਰਵਾਉਣ ਬਾਰੇ ਸਿਖਲਾਈ ਪ੍ਰੋਗਰਾਮ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਸਾਬਕਾ ਸਰਪੰਚ ਬਲਜਿੰਦਰ ਸਿੰਘ, ਗੁਲਸ਼ੇਰ ਸਿੰਘ ਤੇ ਸੁਰਿੰਦਰ ਕੰਬੋਜ਼ ਬਲਾਕ ਪ੍ਰਧਾਨ, ਸੰਦੀਪ ਸਿੰਘ ਤੇ ਗਰਜੀਤ ਸਿੰਘ ਸਰਪੰਚ, ਮਨਦੀਪ ਸਿੰਘ ਆਦਿ ਸਰਪੰਚ, ਪੰਚ ਤੇ ਪਤਵੰਤੇ ਸਜਨ ਮੌਜੂਦ ਸਨ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans