Menu

ਕੋਲਾ ਖਾਣ ’ਚ ਫਸੇ 9 ਮਜ਼ਦੂਰਾਂ ’ਚੋਂ ਤੀਜੇ ਦਿਨ ਇਕ ਦੀ ਲਾਸ਼ ਬਰਾਮਦ

ਅਸਾਮ, 8 ਜਨਵਰੀ : ਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ਵਿਚ ਕੋਲਾ ਖਾਣ ਵਿਚ ਪਾਣੀ ਭਰਨ ਕਾਰਨ ਫਸੇ ਨੌਂ ਮਜ਼ਦੂਰਾਂ ’ਚੋਂ ਇਕ ਦੀ ਲਾਸ਼ ਫ਼ੌਜ ਦੇ ਗੋਤਾਖ਼ੋਰਾਂ ਨੇ ਬੁਧਵਾਰ ਨੂੰ ਤੀਜੇ ਦਿਨ ਬਰਾਮਦ ਕਰ ਲਈ ਹੈ। ਰਾਹਤ ਕਾਰਜ ਕਰ ਰਹੇ ਅਧਿਕਾਰੀਆਂ ਨੇ ਕਿਹਾ ਕਿ ਅੱਠ ਹੋਰ ਲੋਕਾਂ ਦੇ ਬਚਣ ਦੀ ਸੰਭਾਵਨਾ ਗੰਭੀਰ ਜਾਪਦੀ ਹੈ, ਹਾਲਾਂਕਿ ਜਲ ਸੈਨਾ, ਸੈਨਾ, ਐਨਡੀਆਰਐਫ਼ ਅਤੇ ਐਸਡੀਆਰਐਫ਼ ਦੇ ਕਰਮਚਾਰੀਆਂ ਦੀ ਇਕ ਟੀਮ ਨੇ ਫਸੇ ਹੋਏ ਮਾਈਨਰਾਂ ਨੂੰ ਬਚਾਉਣ ਲਈ ਅਪਣੇ ਯਤਨ ਤੇਜ਼ ਕਰ ਦਿਤੇ ਹਨ।

ਜ਼ਿਕਰਯੋਗ ਹੈ ਕਿ ਇਹ ਮਜ਼ਦੂਰ ਸੋਮਵਾਰ ਨੂੰ ਉਮਰਾਂਗਸੋ ਦੇ ਖੇਤਰ ਵਿਚ ਸਥਿਤ ਕੋਲੇ ਦੀ ਖਾਣ ਵਿਚ ਅਚਾਨਕ ਪਾਣੀ ਭਰਨ ਕਾਰਨ ਫਸ ਗਏ ਸਨ। ਅਧਿਕਾਰੀਆਂ ਨੇ ਦਸਿਆ ਕਿ ਗੋਤਾਖੋਰਾਂ ਨੇ ਸਵੇਰੇ ਖਾਨ ਦੇ ਅੰਦਰ ਲਾਸ਼ ਲੱਭੀ ਅਤੇ ਇਸ ਦੀ ਪਛਾਣ ਅਜੇ ਤਕ ਨਹੀਂ ਹੋ ਸਕੀ ਹੈ।

ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਐਕਸ ’ਤੇ ਪੋਸਟ ਕਰਦਿਆਂ ਇਸ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਵੀ ਬਚਾਅ ਕਾਰਜ ਪੂਰੇ ਜ਼ੋਰਾਂ ਨਾਲ ਜਾਰੀ ਹਨ, ਫ਼ੌਜ ਅਤੇ ਐਨਡੀਆਰਐਫ਼ ਦੇ ਗੋਤਾਖੋਰ ਪਹਿਲਾਂ ਹੀ ਖੂਹ ਵਿਚ ਦਾਖ਼ਲ ਹੋ ਚੁਕੇ ਹਨ। ਉਧਰ ਪੁਲਿਸ ਨੇ ਘਟਨਾ ਦੇ ਸਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans