Menu

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ ਭਰਨ ਜਹਾਜ਼ ਹੋਇਆ ਹਾਦਸਾਗ੍ਰਸਤ , 3 ਸੈਲਾਨੀਆਂ ਦੀ ਮੌਤ, 3 ਹੋਰ ਜ਼ਖ਼ਮੀ

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ ਭਰਨ ਦੌਰਾਨ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਸਵਿਸ ਅਤੇ ਡੈਨਿਸ਼ ਸੈਲਾਨੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦਸਿਆ ਕਿ ਰੋਟਨੇਸਟ ਟਾਪੂ ’ਤੇ ਮੰਗਲਵਾਰ ਦੁਪਹਿਰ ਨੂੰ ਹੋਏ ਹਾਦਸੇ ਵਿਚ ਜਹਾਜ਼ ਸਵਾਰ ਸੱਤ ਵਿਅਕਤੀਆਂ ਵਿਚੋਂ ਸਿਰਫ਼ ਇਕ ਨੂੰ ਬਿਨਾਂ ਸੱਟ ਤੋਂ ਬਚਾਇਆ ਗਿਆ। ਸਵਾਨ ਰਿਵਰ ਸੀਪਲੇਨ ਦੀ ਮਲਕੀਅਤ ਵਾਲਾ ਜਹਾਜ਼ ਰੋਟਨੇਸਟ ਟਾਪੂ ਤੋਂ 30 ਕਿਲੋਮੀਟਰ ਪੂਰਬ ਵਿਚ ਪਛਮੀ ਆਸਟਰੇਲੀਆ ਰਾਜ ਦੀ ਰਾਜਧਾਨੀ ਪਰਥ ਵਿਚ ਅਪਣੇ ਬੇਸ ’ਤੇ ਵਾਪਸ ਆ ਰਿਹਾ ਸੀ।

ਪਛਮੀ ਆਸਟਰੇਲੀਅਨ ਪ੍ਰੀਮੀਅਰ ਰੋਜਰ ਕੁੱਕ ਨੇ ਦਸਿਆ ਕਿ ਮਰਨ ਵਾਲਿਆਂ ਵਿਚ ਇਕ 65 ਸਾਲਾ ਸਵਿਸ ਔਰਤ, ਡੈਨਮਾਰਕ ਦਾ ਇਕ 60 ਸਾਲਾ ਵਿਅਕਤੀ ਅਤੇ ਪਰਥ ਦਾ 34 ਸਾਲਾ ਪੁਰਸ਼ ਪਾਇਲਟ ਸੀ। ਕੁੱਕ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕੁੱਕ ਨੇ ਕਿਹਾ ਕਿ ਜਹਾਜ਼ ਨੇ ਟਾਪੂ ਦੇ ਪੱਛਮ ਵਾਲੇ ਪਾਸੇ ਇਕ ਖਾੜੀ ਦੇ ਪ੍ਰਵੇਸ਼ ਦੁਆਰ ਤੇ ਇਕ ਚੱਟਾਨ ਨਾਲ ਟਕਰਾਏ ਹੋਣ ਦੀਆਂ ਰਿਪੋਰਟਾਂ ਦੀ ਹੁਣ ਤਕ ਦੇਖੇ ਗਏ ਵੀਡੀਉ ਤੋਂ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਹੈ।

ਆਸਟਰੇਲੀਅਨ ਟਰਾਂਸਪੋਰਟ ਸੇਫ਼ਟੀ ਬਿਊਰੋ ਹਵਾਬਾਜ਼ੀ ਕਰੈਸ਼ ਜਾਂਚਕਰਤਾ ਨੇ ਕਿਹਾ ਕਿ ਵਿਸ਼ੇਸ਼ ਜਾਂਚਕਰਤਾਵਾਂ ਨੂੰ ਘਟਨਾ ਵਾਲੀ ਥਾਂ ’ਤੇ ਭੇਜਿਆ ਜਾ ਰਿਹਾ ਹੈ। ਮੌਕੇ ’ਤੇ ਮੌਜੂਦ ਇਕ ਸੈਲਾਨੀ ਕੁਇਨ ਨੇ ਪਰਥ ਵਿਚ ਆਸਟਰੇਲੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਰੇਡੀਓ ਨੂੰ ਦਸਿਆ, “ਅਸੀਂ ਸਮੁੰਦਰੀ ਜਹਾਜ਼ ਨੂੰ ਉੱਡਦੇ ਦੇਖ ਰਹੇ ਸੀ ਅਤੇ ਜਿਵੇਂ ਹੀ ਇਹ ਪਾਣੀ ’ਤੇ ਉਤਰਨਾ ਸ਼ੁਰੂ ਕਰ ਰਿਹਾ ਸੀ, ਇਹ ਕਰੈਸ਼ ਹੋ ਗਿਆ।

ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ…

ਭੋਪਾਲ, 14 ਮਈ-ਮੱਧ ਪ੍ਰਦੇਸ਼ ਹਾਈ ਕੋਰਟ ਨੇ  ਬੁੱਧਵਾਰ ਨੂੰ ਕਰਨਲ ਸੋਫੀਆ ਕੁਰੈਸ਼ੀ ‘ਤੇ ਦਿੱਤੇ ਵਿਵਾਦਪੂਰਨ ਬਿਆਨ ਦੇ ਮਾਮਲੇ ਵਿੱਚ…

ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ…

ਦਿੱਲੀ, 14 ਮਈ : ਦੇਸ਼ ਦੀ ਸਿਖਰਲੀ…

ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ…

ਨਵੀਂ ਦਿੱਲੀ, 14 ਅਪ੍ਰੈਲ- ਸੂਤਰਾਂ ਦੇ ਹਵਾਲੇ…

ਭਾਰਤ ਨੇ ਚੀਨ ਦੇ ਗਲੋਬਲ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ…

Listen Live

Subscription Radio Punjab Today

Subscription For Radio Punjab Today

ਭਾਰਤ ਨੇ ਚੀਨ ਦੇ ਗਲੋਬਲ ਟਾਈਮਜ਼ ਤੇ…

ਦਿੱਲੀ, 14 ਮਈ:  ਚੀਨੀ ਸਮਾਚਾਰ ਸੰਗਠਨਾਂ ਗਲੋਬਲ ਟਾਈਮਜ਼ ਅਤੇ ਸ਼ਿਨਹੂਆ ਦੇ ‘ਐਕਸ’ ਖਾਤਿਆਂ ’ਤੇ ਬੁੱਧਵਾਰ ਨੂੰ ਲਿਖਿਆ ਦੇਖਿਆ ਗਿਆ…

ਫਲੋਰਿਡਾ ਵਿਚ ਵੱਡੇ ਆਪਰੇਸ਼ਨ ਦੌਰਾਨ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਯੂ ਐਸ ਇਮੀਗ੍ਰੇਸ਼ਨ ਐਂਡ…

ਵਿਸ਼ੇਸ਼ ਅਦਾਲਤ ਨੇ NIA ਨੂੰ…

ਦਿੱਲੀ, 1 ਮਈ : ਵਿਸ਼ੇਸ਼ ਐਨਆਈਏ ਅਦਾਲਤ…

ਅਮਰੀਕਾ-ਬਜੁਰਗ ਨਾਲ ਧੋਖਾਧੜੀ ਦੇ ਦੋਸ਼…

ਅਮਰੀਕਾ: ਅਮਰੀਕਾ ਵਿੱਚ ਵਿਦਿਆਰਥੀ ਵੀਜ਼ੇ ‘ਤੇ ਰਹਿ…

Our Facebook

Social Counter

  • 47986 posts
  • 0 comments
  • 0 fans