Menu

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਮੋਟਰ ਸਾਈਕਲ ਵਿਦ ਆਈਸ ਬਾਕਸ ਭੇਂਟ

ਮਾਲੇਰਕੋਟਲਾ 08 ਜਨਵਰੀ :  ਖੇਤੀਬਾੜੀ ਵਿਭਿੰਨਤਾ ਸਮੇਂ ਦੀ ਮੁੱਖ ਲੋੜ ਹੈ ਅਤੇ ਮੱਛੀ ਪਾਲਣ ਦਾ ਕਿੱਤਾ ਖੇਤੀਬਾੜੀ ਵਿਭਿੰਨਤਾ ਵਿੱਚ ਅਹਿਮ ਰੌਲ ਅਦਾ ਕਰ ਸਕਦਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪ੍ਰਧਾਨ ਮੰਤਰੀ ਮਤੱਸਿਆ ਸੰਪਦਾ ਯੋਜਨਾ (PMMSY) ਸਕੀਮ ਅਧੀਨ ਸਹਾਇਤਾ ਪ੍ਰਾਪਤ ਇੱਕ ਲਾਭਪਾਤਰੀ ਨੂੰ ਮੋਟਰ-ਸਾਇਕਲ ਵਿਦ ਆਇਸ ਬਾਕਸ ਦੀਆਂ ਚਾਬੀਆ ਸੌਂਪਣ ਮੌਕੇ ਕੀਤੇ । ਉਨ੍ਹਾਂ ਕਿਹਾ ਕਿ ਮੱਛੀ ਪਾਲਣ ਦੇ ਕਿੱਤੇ ਨੂੰ ਸੂਬੇ ਵਿੱਚ ਪ੍ਰਫੁਲਿਤ ਕਰਨ ਲਈ ਮੱਛੀ ਪਾਲਕਾਂ ਨੂੰ ਜਿਥੇ ਸਹੂਲਤਾਵਾਂ ਦਿੱਤੀਆਂ ਜਾਂਦੀਆਂ ਹਨ, ਉਥੇ ਸਵੈ ਰੋਜ਼ਗਾਰ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਵੀ ਮੱਛੀ ਨੂੰ ਟਰਾਂਸਪੋਰਟ ਕਰਨ ਲਈ ਵਾਹਨ ਤੇ ਆਈਸ ਬਾਕਸ ਲਈ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ।

         ਉਹਨਾਂ ਕਿਸਾਨਾਂ ਨੂੰ ਮੱਛੀ ਪਾਲਣ ਦਾ ਕਿੱਤਾ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਕਿੱਤੇ ਵਿੱਚ ਘੱਟ ਮਿਹਨਤ ਨਾਲ ਜਿਆਦਾ ਮੁਨਾਫਾ ਕਮਾਇਆ ਜਾ ਸਕਦਾ ਹੈ । ਜਿਲ੍ਹਾ ਮਲੇਰਕੋਟਲਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੱਛੀ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਮੁਹੱਈਆ ਕਰਵਾਈਆਂ ਜਾਂਦੀਆ ਵਿੱਤੀ ਅਤੇ ਤਕਨੀਕੀ ਸਹੂਲਤਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ।

     ਇਸ ਮੌਕੇ ਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰਦਾਨ ਕੀਤੀਆਂ ਜਾਂਦੀਆ ਵਿੱਤੀ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆ ਸਹਾਇਕ ਡਾਇਰੈਕਟਰ ਮੱਛੀ ਪਾਲਣ ਚਰਨਜੀਤ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਤੱਸਿਆ ਯੋਜਨਾ (PMMSY) ਸਕੀਮ ਅਧੀਨ ਪਲੇਨ/ਪੱਧਰ ਜਮੀਨ ਤੇ ਮੱਛੀ ਤਲਾਅ ਦੀ ਉਸਾਰੀ, ਢੋਅ-ਢੁਆਈ ਦੇ ਸਾਧਨ, ਮੱਛੀ ਫੀਡ ਮਿੱਲ ਲਗਾਉਣ ਆਦਿ ਪ੍ਰੋਜੈਕਟਾਂ ਤੇ ਯੂਨਿਟ ਕਾਸਟ ਦਾ 40-60 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ।

ਉਹਨਾਂ ਦੱਸਿਆ ਕਿ ਹੁਣ ਪੁਰਾਣੇ ਪ੍ਰਾਈਵੇਟ ਛੱਪੜਾਂ ਦੇ ਸੁਧਾਰ ਅਤੇ ਨੀਵੀਆਂ/ਟੋਇਆ/ਭੱਠੇ ਵਾਲੀਆਂ ਜਮੀਨਾਂ ਵਿੱਚ ਮੱਛੀ ਤਲਾਅ ਬਣਾਉਣ ਵਾਸਤੇ ਵੀ ਪੰਜਾਬ ਰਾਜ ਮੱਛੀ ਪਾਲਣ ਵਿਕਾਸ ਬੋਰਡ ਦੀ ਸਹਾਇਤਾ ਨਾਲ ਯੂਨਿਟ ਕਾਸਟ ਦਾ 25 ਫੀਸਦੀ ਸਬਸਿਡੀ ਮੁਹੱਈਆਂ ਕਰਵਾਈ ਜਾ ਰਹੀ ਹੈ। ਉਹਨਾਂ ਵੱਲੋਂ ਦੱਸਿਆ ਗਿਆ ਹੈ ਕਿ ਮੱਛੀ ਪਾਲਣ ਦੇ ਚਾਹਵਾਨ ਕਿਸਾਨਾਂ/ਬੇਰੁਜਗਾਰ ਨੌਜਵਾਨਾਂ ਨੂੰ ਵਿਭਾਗ ਵੱਲੋਂ ਪੰਜ ਦਿਨਾਂ ਦੀ ਮੁਢਲੀ ਸਿਖਲਾਈ  ਮੁਫਤ ਦਿੱਤੀ ਜਾਂਦੀ ਹੈ।

ਮਹੀਨਾ ਜਨਵਰੀ ਦੌਰਾਨ 20 ਜਨਵਰੀ ਤੋਂ ਪੰਜ ਦਿਨ ਦਾ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 98556-14842 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਤੇ  ਲਵਪ੍ਰੀਤ ਸਿੰਘ ਮੱਛੀ ਪਾਲਣ ਅਫਸਰ ਮਲੇਰਕੋਟਲਾ ਵੀ ਹਾਜਰ ਸਨ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans