ਛੱਤੀਸਗੜ੍ਹ , 9 ਜਨਵਰੀ- ਮੁੰਗੇਲੀ ਜ਼ਿਲ੍ਹੇ ਦੇ ਰਾਮਬੋਦ ਪਿੰਡ ‘ਚ ਨਿਰਮਾਣ ਅਧੀਨ ਸੈਫਲਾਵਰ ਪਲਾਂਟ ‘ਚ ਵੱਡਾ ਹਾਦਸਾ ਹੋ ਗਿਆ। ਲੋਹੇ ਦੀ ਪਾਈਪ ਬਣਾਉਣ ਵਾਲੀ ਫੈਕਟਰੀ ਦੀ ਚਿਮਨੀ ਡਿੱਗਣ ਕਾਰਨ 25 ਤੋਂ ਵੱਧ ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਖ਼ਬਰ ਲਿਖੇ ਜਾਣ ਤੱਕ 8 ਮਜ਼ਦੂਰਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ। ਮਲਬੇ ‘ਚ ਫਸੇ ਲੋਕਾਂ ਨੂੰ ਕੱਢਣ ਲਈ ਰੈਸਕਿਊ ਆਪਰੇਸ਼ਨ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਪਲਾਂਟ ਦੇ ਨਿਰਮਾਣ ਦੌਰਾਨ ਸੁਰੱਖਿਆ ਮਾਪਦੰਡਾਂ ਦੀ ਅਣਦੇਖੀ ਕੀਤੀ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਕ ਜ਼ਖਮੀ ਮਜ਼ਦੂਰ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਮੌਕੇ ‘ਤੇ ਮੌਜੂਦ ਹਨ। ਬਚਾਅ ਕਾਰਜ ਜਾਰੀ ਹੈ।