ਬਠਿੰਡਾ, 10 ਜਨਵਰੀ (ਵੀਰਪਾਲ ਕੌਰ)-ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਤੇ ਐਮਐਸਪੀ ਦੀ ਗਰੰਟੀ ਕਾਨੂੰਨ ਸਹਿਤ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਕਰਕੇ ਜੋ ਐੱਸ ਕੇ ਐੱਮ ਗੈਰ-ਰਾਜਨੀਤਿਕ ਦੇ ਦੋਨੋਂ ਫੋਰਮਾਂ ਵੱਲੋਂ, ਦੇਸ਼ ਭਰ ਵਿੱਚ, 10 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਦਾ ਜੋ ਪ੍ਰੋਗਰਾਮ ਦਿੱਤਾ ਗਿਆ ਸੀ, ਉਸ ਦੇ ਤਹਿਤ ਪਿੰਡ ਕੋਟਭਾਰਾ ਵਿਖੇ ਸਮੂਹ ਨਗਰ ਨਿਵਾਸੀਆਂ ਨੇ ਇਕੱਠੇ ਹੋ ਕੇ ਪਿੰਡ ਦੀ ਸੱਥ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।
ਇਸ ਮੌਕੇ ਬਲਦੇਵ ਸਿੰਘ ਰੋਮਾਣਾ ਅਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਖੇਤੀ ਅਤੇ ਕਿਸਾਨੀ ਨੂੰ ਬਚਾਉਣ ਲਈ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 46 ਵੇਂ ਦਿਨ ਵਿੱਚ ਪਹੁੰਚ ਚੁੱਕਿਆ ਹੈ ਜਿਸ ਕਰਕੇ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਹੋ ਚੁੱਕੀ ਹੈ।ਇਕੱਤਰ ਹੋਏ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਨੂੰ ਫੌਰੀ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਅਤੇ ਐਮਐਸਪੀ ‘ਤੇ ਗਰੰਟੀ ਕਾਨੂੰਨ ਬਣਾ ਕੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੜਵਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਕੀਮਤੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਕਿਸਾਨੀ ਖਤਮ ਹੋ ਗਈ ਤਾਂ ਸਾਰਾ ਕੁਝ ਹੀ ਖਤਮ ਹੋ ਜਾਵੇਗਾ। ਇਸ ਤੋਂ ਇਲਾਵਾ ਇਸ ਮੌਕੇ ਗੁਰਵਿੰਦਰ ਮਾਨ, , ਜਗਸੀਰ ਸਿੰਘ ਜੱਗਾ,ਨੈਬ ਸਿੰਘ ਔਲਖ, ਗੁਰਵਿੰਦਰ ਸਿੰਘ ਬੰਟੀ,ਬਿੱਟੂ ਸਿੰਘ ਪੰਚ, ਜਸਵੰਤ ਸਿੰਘ, ਸੁਖਮੰਦਰ ਸਿੰਘ ਆਦਿ ਹਾਜ਼ਰ ਸਨ।