ਬਠਿੰਡਾ, 10 ਜਨਵਰੀ – ਸ਼ੱਕੀ ਚਿੱਟੇ ਦੇ ਵਪਾਰੀਆਂ ਤੇ ਪਿੰਡ ਵਾਸੀਆਂ ਦਰਮਿਆਨ ਤਲਕਲਾਮੀ ਉਸ ਵਖਤ ਹਿੰਸਕ ਰੂਪ ਧਾਰਨ ਕਰ ਗਈ ਜਦੋਂ ਕੁੱਝ ਵਿਅਕਤੀਆਂ ਨੇ ਕਈ ਘਰਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਹ ਘਟਨਾ ਬਠਿੰਡਾ ਜਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਦੇ ਕੋਠੇ ਜੀਵਨ ਸਿੰਘ ਵਾਲਾ ਵਿਖੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਹੋਈ।ਲੰਘੀ ਰਾਤ ਅੱਠ ਘਰਾਂ ’ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰਕੇ ਨੂੰ ਘਰਾਂ ਅੱਗ ਲਗਾ ਦਿੱਤੀ ਗਈ। ਇਸ ਮੌਕੇ ਇਕ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਸੱਟਾਂ ਵੱਜੀਆਂ ਹਨ ਤੇ ਘਰਾਂ ਦਾ ਸਮਾਨ ਸੜ ਕੇ ਸਵਾਹ ਹੋ ਚੁੱਕਿਆ ਹੈ। ਮੌਕੇ ‘ਤੇ ਜਾਣਕਾਰੀ ਇਕੱਤਰ ਕਰਨ ਲਈ ਪੱਤਰਕਾਰਾਂ ਦੀ ਟੀਮ ਪਿੰਡ ‘ਚ ਪਹੁੰਚੀ ਹੈ ਅਤੇ ਹੋਰ ਜਾਣਕਾਰੀ ਥੋੜੀ ਦੇਰ ਬਾਅਦ ਅੱਪਡੇਟ ਕੀਤੀ ਜਾਵੇਗੀ।