Menu

ਪਿੰਡ ਨੱਥੋਵਾਲ ਤੇ ਤੁੰਗਾਹੇੜੀ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ

ਲੁਧਿਆਣਾ, 10 ਜਨਵਰੀ  – ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪਿੰਡ ਨੱਥੋਵਾਲ ਤੇ ਤੁੰਗਾਹੇੜੀ ਵਿੱਚ ਸੈਮੀਨਾਰ ਕਰਵਾਇਆ ਗਿਆ।ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਪਿੰਡ ਨੱਥੋਵਾਲ ਅਤੇ ਤੁੰਗਾਹੇੜੀ  ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ।

ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਰਹੇ ਹਨ, ਇਹਨਾਂ ਤੋਂ ਬਚਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿੱਚ ਗ੍ਰਸਤ ਹੋਈ ਨੌਜਵਾਨੀ ਗਲਤ ਰਸਤੇ ਅਪਣਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਖਰਾਬ ਕਰ ਰਹੀ ਹੈ ਜਿਸ ਦਾ ਖਮਿਆਜ਼ਾ ਪੂਰੇ ਸਮਾਜ ਨੂੰ ਵੀ ਭੁਗਤਣਾ ਪੈਂਦਾ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।ਇਸ ਸੈਮੀਨਾਰ ਵਿੱਚ ਡਾ. ਤਰਸੇਮ ਸਿੰਘ, ਸਿਵਲ ਡਿਸਪੈਂਸਰੀ, ਨੱਥੋਵਾਲ ਨੇ ਵੀ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਕਿਸ ਤਰ੍ਹਾਂ ਅੱਜ ਦਾ ਨੌਜਵਾਨ ਨਸ਼ਿਆਂ ਦੀ ਜਕੜ ਵਿੱਚ ਆਉਂਦਾ ਹੈ ਅਤੇ ਇਹਨਾਂ ਮਾਰੂ ਨਸ਼ਿਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ।ਉਹਨਾਂ ਇਹ ਵੀ ਦੱਸਿਆ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਨਸ਼ਾ ਛੁਡਾਉ ਕੇਂਦਰਾਂ ਵਿੱਚ ਜਾ ਕੇ ਨਸ਼ਾ ਛੁਡਵਾ ਸਕਦੇ ਹਨ।

ਨਰਿੰਦਰਪਾਲ ਸਿੰਘ ਐਸ.ਐਚ.ਓ ਥਾਣਾ ਹਠੂਰ ਨੇ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਦਿਆਂ ਕਿਹਾ ਕਿ ਨਸ਼ਾ ਕਰਕ ਨੌਜਵਾਨ ਆਪਣੀ ਜਾਨ ਦੇ ਨਾਲ ਨਾਲ ਦੂਸਰਿਆਂ ਦੀ ਜ਼ਿੰਦਗੀ ਨਾਲ ਵੀ ਖਿਲਵਾੜ ਕਰਦੇ ਹਨ ।ਸੈਮੀਨਾਰ ਦੇ ਅੰਤ ਵਿੱਚ ਨਸ਼ਿਆਂ ਦੇ ਮਾਰੂ ਅਸਰ ਦਿਖਾਉਂਦਾ ਇੱਕ ਨੁੱਕੜ ਨਾਟਕ ਪਿੰਡ ਨੱਥੋਵਾਲ ਅਤੇ ਤੁਗਾਹੇੜੀ ਵਿਖੇ ਖੇਡਿਆ ਗਿਆ। ਅੰਤ ਵਿੱਚ ਸੁਖਪ੍ਰੀਤ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ, ਨੱਥੋਵਾਲ ਅਤੇ ਜਗਪ੍ਰੀਤ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੁੱਬ, ਤੁਗਾਹੇੜੀ  ਵੱਲੋਂ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਸਾਰੀ ਟੀਮ ਅਤੇ ਪਿੰਡ ਦੇ ਸਰਪੰਚ ਸ਼੍ਰੀ ਜ਼ਸਵਿੰਦਰ ਸਿੰਘ, ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।

ਇਸ ਸੈਮੀਨਾਰ ਦੌਰਾਨ ਮਨਪ੍ਰੀਤ ਸਿੰਘ, ਮੈਡਮ ਰਣਜੀਤ ਕੋਰ, ਰਣਧੀਰ ਸਿੰਘ, ਚਰਨਜੀਤ ਸਿੰਘ, ਇੰਦਰਜੀਤ ਸਿੰਘ, ਜ਼ਸਪਿੰਦਰ ਸਿੰਘ, ਅਰਸ਼ਦੀਪ ਸਿੰਘ, ਜੀਤਾ ਐਨ.ਪੀ.ਸੀ., ਜੁਗਰਾਜ਼ ਸਿੰਘ, ਰੂਪਾ ਨੱਥੋਵਾਲ, ਭਿੰਦਰ ਨੱਥੋਵਾਲ ਸਮਾਜ ਸੇਵੀ ਅਤੇ ਯੁਵਕ ਸੇਵਾਵਾਂ ਕਲੱਬ ਦੇ ਮੈਂਬਰ ਵੀ ਹਾਜ਼ਰ ਸਨ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans