ਛੱਤੀਸਗੜ੍ਹ , 11 ਜਨਵਰੀ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਨਕਸਲੀਆਂ ਦੁਆਰਾ ਲਗਾਏ ਗਏ ਆਈਈਡੀ ਧਮਾਕੇ ਵਿਚ ਇੱਕ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ਼) ਦਾ ਜਵਾਨ ਜ਼ਖ਼ਮੀ ਹੋ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਇੱਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਧਮਾਕਾ ਮਹਾਦੇਵ ਘਾਟ ਇਲਾਕੇ ਵਿਚ ਹੋਇਆ, ਜਿੱਥੇ ਸੀਆਰਪੀਐਫ਼ ਦੀ 196ਵੀਂ ਬਟਾਲੀਅਨ ਦੀ ਇੱਕ ਟੀਮ ਸਵੇਰੇ ਇੱਕ ਆਪ੍ਰੇਸ਼ਨ ‘ਤੇ ਸੀ।ਉਨ੍ਹਾਂ ਕਿਹਾ ਕਿ ਗਸ਼ਤ ਦੌਰਾਨ ਇੱਕ ਸੀਆਰਪੀਏ ਜਵਾਨ ਦਾ ਪੈਰ ਇੱਕ ਆਈਈਡੀ ‘ਤੇ ਰੱਖ ਹੋ ਗਿਆ, ਜਿਸ ਕਾਰਨ ਧਮਾਕਾ ਹੋ ਗਿਆ।
ਅਧਿਕਾਰੀ ਨੇ ਦਸਿਆ ਕਿ ਜ਼ਖ਼ਮੀ ਜਵਾਨ ਨੂੰ ਬੀਜਾਪੁਰ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਗੁਆਂਢੀ ਨਾਰਾਇਣਪੁਰ ਜ਼ਿਲ੍ਹੇ ਵਿਚ ਦੋ ਥਾਵਾਂ ‘ਤੇ ਨਕਸਲੀਆਂ ਵਲੋਂ ਲਗਾਏ ਗਏ ਆਈਈਡੀ ਧਮਾਕਿਆਂ ਵਿਚ ਇੱਕ ਪਿੰਡ ਵਾਸੀ ਦੀ ਮੌਤ ਹੋ ਗਈ ਸੀ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ ਸਨ।6 ਜਨਵਰੀ ਨੂੰ ਨਕਸਲੀਆਂ ਨੇ ਬੀਜਾਪੁਰ ਜ਼ਿਲ੍ਹੇ ਵਿਚ ਇੱਕ ਵਾਹਨ ਨੂੰ ਆਈਈਡੀ ਨਾਲ ਉਡਾ ਦਿਤਾ ਸੀ, ਜਿਸ ਵਿਚ ਅੱਠ ਪੁਲਿਸ ਕਰਮਚਾਰੀ ਅਤੇ ਇੱਕ ਆਮ ਵਾਹਨ ਚਾਲਕ ਦੀ ਮੌਤ ਹੋ ਗਈ ਸੀ।