Menu

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਹੋਣ ’ਤੇ ਕੀਤਾ ਸਵਾਗਤ

ਅੰਮ੍ਰਿਤਸਰ, 11 ਜਨਵਰੀ :ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਲੋਂ ਬੀਤੇ ਦਿਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰਨ ਦਾ ਸਵਾਗਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਗਠਿਤ 11 ਮੈਂਬਰੀ ਕਮੇਟੀ ਅਜੇ ਵੀ ਸਟੈਂਡ ਕਰਦੀ ਹੈ ਅਤੇ ਉਸ ਨੂੰ ਕਾਰਜਸ਼ੀਲ ਹੋਣਾ ਚਾਹੀਦਾ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿਤੇ ਗਏ ਆਦੇਸ਼ਾਂ ਮੁਤਾਬਕ ਬੀਤੇ ਦਿਨ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ‘ਚ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ । ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਕੀਤੀ ਗਈ ਅਤੇ ਕੰਮਕਾਜ ਦੇਖਣ ਨੂੰ 7 ਮੈਂਬਰੀ ਕਮੇਟੀ ਕਾਇਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਵਧਣਾ ਚਾਹੀਦਾ ਹੈ ਅਤੇ 7 ਮੈਂਬਰੀ ਕਮੇਟੀ ਨੂੰ ਕਾਰਜਸ਼ੀਲ ਕਰਨਾ ਚਾਹੀਦਾ ਹੈ। 7 ਮੈਂਬਰੀ ਕਮੇਟੀ ਵੀ ਉਨ੍ਹਾਂ ਦਾ ਹੀ ਹਿੱਸਾ ਹੈ।

ਉਨ੍ਹਾਂ ਕਿਹਾ ਬੀਤੇ ਦਿਨ ਡਾ. ਹਰਪਾਲ ਸਿੰਘ ਚੀਮਾ ਨੇ ਬਿਆਨ ਦਿਤਾ ਸੀ ਕਿ ਪਹਿਲਾਂ ਅਸਤੀਫ਼ੇ ਪ੍ਰਵਾਨ ਨਹੀਂ ਕੀਤੇ ਗਏ ਸੀ, ਹੁਣ ਅਸਤੀਫ਼ਾ ਪ੍ਰਵਾਨ ਹੋਇਆ ਹੈ ਅਤੇ ਨਵੇਂ ਪ੍ਰਧਾਨ ਚੁਣੇ ਜਾਣ ਦੇ ਕਦਮ ਚੁੱਕੇ ਜਾ ਰਹੇ ਹਨ ਪਰ ਵਰਕਿੰਗ ਕਮੇਟੀ ਵਲੋਂ 7 ਮੈਂਬਰੀ ਕਮੇਟੀ ਦਾ ਜ਼ਿਕਰ ਨਹੀਂ ਕੀਤਾ ਗਿਆ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ 7 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਦਾ ਮੁਖੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਬਣਾਇਆ ਗਿਆ ਸੀ। ਬੀਤੇ ਦਿਨ ਮੀਟਿੰਗ ‘ਚ ਅਸਤੀਫ਼ਾ ਮਨਜ਼ੂਰ ਕੀਤਾ ਗਿਆ ਪਰ ਕਮੇਟੀ ਨੇ 7 ਮੈਂਬਰੀ ਕਮੇਟੀ ਦਾ ਜ਼ਿਕਰ ਨਹੀਂ ਕੀਤਾ ਪਰ ਉਹ ਅੱਜ ਵੀ ਕਾਇਮ ਹੈ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਵਲੋਂ ਇਹ ਸਾਫ਼ ਕਰ ਦਿਤਾ ਗਿਆ ਕਿ 7 ਮੈਂਬਰੀ ਕਮੇਟੀ ਰੱਦ ਨਹੀਂ ਹੋਈ ਅਤੇ ਉਹ ਵੀ ਮੁੱਖ ਭੁਮਿਕਾ ‘ਚ ਹੈ।

ਚਾਚੇ ਨੇ 1500 ਰੁਪਏ ਪਿੱਛੇ ਭਤੀਜੇ ਨੂੰ…

ਚੰਡੀਗੜ੍ਹ, 13 ਜਨਵਰੀ, ਹਰਿਆਣਾ ਦੇ ਪਾਣੀਪਤ ‘ਚ ਇਕ ਚਾਚੇ ਨੇ ਆਪਣੇ ਹੀ ਭਤੀਜੇ ‘ਤੇ ਪੈਟਰੋਲ ਪਾ ਕੇ ਉਸ ਨੂੰ ਅੱਗ…

PMਮੋਦੀ ਨੇ ਜ਼ੈੱਡ-ਮੋੜ ਸੁਰੰਗ ਦਾ…

ਜੰਮੂ-ਕਸ਼ਮੀ : ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ…

2026 ਕਰੋੜ ਰੁਪਏ ਦਾ ਸ਼ਰਾਬ…

 ਨਵੀਂ ਦਿੱਲੀ, 11 ਜਨਵਰੀ  :  ਸਾਬਕਾ ਕੇਂਦਰੀ…

ਨਾਬਾਲਗ਼ ਖਿਡਾਰਨ ਨਾਲ 2 ਸਾਲ…

 ਕੇਰਲ, 11 ਜਨਵਰੀ : ਕੇਰਲ ਦੇ ਪਥਾਨਾਮਥਿੱਟਾ…

Listen Live

Subscription Radio Punjab Today

Subscription For Radio Punjab Today

ਨਾਈਜੀਰੀਆ ਵਿਚ ਗ਼ਲਤੀ ਨਾਲ ਨਾਗਰਿਕਾਂ ‘ਤੇ ਹਵਾਈ…

ਨਾਈਜੀਰੀਆ : ਅਫ਼ਰੀਕੀ ਦੇਸ਼ ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿਚ ਐਤਵਾਰ ਨੂੰ ਇਕ ਫ਼ੌਜੀ ਹਵਾਈ ਹਮਲੇ ਵਿਚ 16 ਲੋਕ…

ਵਰਜੀਨੀਆ ਵਿਧਾਨ ਸਭਾ ਦੀਆਂ ਵਿਸ਼ੇਸ਼…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਵਰਜੀਨੀਆ ਵਿਧਾਨ ਸਭਾ ਦੀਆਂ…

ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ…

8 ਜਨਵਰੀ 2025: ਆਸਟਰੇਲੀਅਨ ਟੂਰਿਸਟ ਟਾਪੂ ਤੋਂ…

ਕੈਲੀਫੋਰਨੀਆ ‘ਚ ਸ੍ਰੀ ਗੁਰੂ ਗੋਬਿੰਦ…

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਪੋਮੋਨਾ, ਕੈਲੀਫੋਰਨੀਆ ਵਿਖੇ ਸਿੱਖਾਂ…

Our Facebook

Social Counter

  • 45156 posts
  • 0 comments
  • 0 fans