Menu

ਫ਼ਰਵਰੀ ‘ਚ ਰਿਲੀਜ਼ ਹੋਣ ਜਾ ਰਹੀ ਫਿਲਮ ‘ਪੰਜਾਬ-95”ਚ ਜਸਵੰਤ ਸਿੰਘ ਖਾਲੜਾ ਦੇ ਕਿਰਦਾਰ ‘ਚ ਦਿਲਜੀਤ ਦੋਸਾਂਝ ਦੀ ਪਹਿਲੀ ਝਲਕ ਆਈ ਸਾਹਮਣੇ

ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਮਸ਼ਹੂਰ ਫਿਲਮ ‘ਪੰਜਾਬ-95’ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ਿਲਮ ਫ਼ਰਵਰੀ 2025 ‘ਚ ਰਿਲੀਜ਼ ਹੋਵੇਗੀ। ਇਸ ਗੱਲ ਦੀ ਜਾਣਕਾਰੀ ਖ਼ੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਇਹ ਫ਼ਿਲਮ ਫਰਵਰੀ ‘ਚ ਕਦੋਂ ਰਿਲੀਜ਼ ਹੋਵੇਗੀ, ਇਸ ਬਾਰੇ ਉਨ੍ਹਾਂ ਵੱਲੋਂ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਇਹ ਪ੍ਰਸਿੱਧ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ ਅਤੇ ਅੱਤਵਾਦ ਦੇ ਦੌਰ ਨੂੰ ਦਰਸਾਉਂਦੀ ਹੈ। ਦਿਲਜੀਤ ਦੋਸਾਂਝ ਇਸ ਫ਼ਿਲਮ ‘ਚ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਅ ਰਹੇ ਹਨ, ਜਿਸ ਨੂੰ ਉਨ੍ਹਾਂ ਦੇ ਕਰੀਅਰ ਦੀਆਂ ਸਭ ਤੋਂ ਅਹਿਮ ਭੂਮਿਕਾਵਾਂ ‘ਚੋਂ ਇਕ ਮੰਨਿਆ ਜਾਂਦਾ ਹੈ। ਦਿਲਜੀਤ ਨੇ ਹਾਲ ਹੀ ‘ਚ ਫ਼ਿਲਮ ਨਾਲ ਜੁੜੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ, ਜਿਸ ਦੇ ਨਾਲ ਉਨ੍ਹਾਂ ਨੇ ਲਿਖਿਆ- ਮੈਂ ਹਨੇਰੇ ਨੂੰ ਚੁਣੌਤੀ ਦਿੰਦਾ ਹਾਂ।

ਇਹ ਕੈਪਸ਼ਨ ਸਰਦਾਰ ਖਾਲੜਾ ਦੇ ਜੀਵਨ ਅਤੇ ਸੱਚ ਲਈ ਉਨ੍ਹਾਂ ਦੀ ਲੜਾਈ ਨੂੰ ਪੂਰੀ ਤਰ੍ਹਾਂ ਦਰਸਾਉਂਦਾ ਹੈ। ਫ਼ਿਲਮ ਦੀ ਰਿਲੀਜ਼ ਨੂੰ ਪਹਿਲ ਦਿੰਦੇ ਹੋਏ ਦਿਲਜੀਤ ਨੇ ਫ਼ਿਲਹਾਲ ਆਪਣੀ ਆਉਣ ਵਾਲੀ ਮਿਊਜ਼ਿਕ ਐਲਬਮ ਦੀ ਰਿਲੀਜ਼ ਨੂੰ ਟਾਲ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਫ਼ਿਲਮ ਨੂੰ ਲੈ ਕੇ ਪ੍ਰਸ਼ੰਸਕਾਂ ‘ਚ ਕਾਫੀ ਉਤਸ਼ਾਹ ਹੈ।

ਫ਼ਿਲਮ ਵਿਚ ਅੱਤਵਾਦ ਦੇ ਦੌਰ ਦੌਰਾਨ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਉਜਾਗਰ ਕੀਤਾ ਹੈ।  ਜਸਵੰਤ ਸਿੰਘ ਖਾਲੜਾ ਇੱਕ ਦਲੇਰ ਅਤੇ ਸਮਰਪਿਤ ਮਨੁੱਖੀ ਅਧਿਕਾਰ ਕਾਰਕੁਨ ਸਨ। ਜਿਨ੍ਹਾਂ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ।

ਉਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਉਸ ਸਮੇਂ ਦੌਰਾਨ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿਚ ਲਿਆ ਗਿਆ, ਝੂਠੇ ਮੁਕਾਬਲਿਆਂ ਵਿਚ ਮਾਰਿਆ ਗਿਆ ਅਤੇ ਉਨ੍ਹਾਂ ਦੀਆਂ ਲਾਸ਼ਾਂ ਦਾ ਗੁਪਤ ਸਸਕਾਰ ਕੀਤਾ ਗਿਆ। ਖਾਲੜਾ ਨੇ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਇਨ੍ਹਾਂ ਗੁੰਮਸ਼ੁਦਗੀਆਂ ਅਤੇ ਕਤਲਾਂ ਦਾ ਪਰਦਾਫਾਸ਼ ਕੀਤਾ ਸੀ। ਉਸ ਸਮੇਂ ਉਨ੍ਹਾਂ ਅੰਮ੍ਰਿਤਸਰ ਦੇ ਸ਼ਮਸ਼ਾਨਘਾਟ ਦਾ ਦੌਰਾ ਕੀਤਾ ਅਤੇ ਜਾਣਕਾਰੀ ਹਾਸਲ ਕੀਤੀ ਕਿ ਉਥੇ 6000 ਤੋਂ ਵੱਧ ਲਾਸ਼ਾਂ ਦਾ ਗੁਪਤ ਰੂਪ ਵਿਚ ਸਸਕਾਰ ਕੀਤਾ ਗਿਆ ਸੀ। ਖਾਲੜਾ ਨੂੰ 6 ਸਤੰਬਰ 1995 ਨੂੰ ਪੁਲਿਸ ਨੇ ਉਨ੍ਹਾਂ ਦੇ ਘਰੋਂ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਪੁਲਿਸ ਹਿਰਾਸਤ ਵਿੱਚ ਉਸ ਦਾ ਤਸੀਹੇ ਦੇ ਕੇ ਕਤਲ ਕਰ ਦਿੱਤਾ ਗਿਆ।

‘ਆਪ’ ਨੇ ਅਨੁਰਾਗ ਢਾਂਡਾ ਨੂੰ ਨੈਸ਼ਨਲ ਮੀਡੀਆ…

ਨਵੀਂ ਦਿੱਲੀ, 27 ਮਾਰਚ 2025 – ਅਨੁਰਾਗ ਢਾਂਡਾ ਨੂੰ ‘ਆਪ’ ਦਾ ਨੈਸ਼ਨਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਨੁਰਾਗ…

ਦਿਨ ਦਿਹਾੜੇ ਇੱਕ ਮਹਿਲਾ ਡਾਕਟਰ…

ਫ਼ਰੀਦਾਬਾਦ, 27 ਮਾਰਚ : ਹਰਿਆਣਾ ਦੇ ਫ਼ਰੀਦਾਬਾਦ…

ਭਾਰਤ ‘ਚ ਅਮਰੀਕੀ ਦੂਤਾਵਾਸ ਦੀ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ…

ਸਾਂਸਦ ਰਾਘਵ ਚੱਢਾ ਨੇ ਸੰਸਦ…

ਨਵੀਂ ਦਿੱਲੀ, 26 ਮਾਰਚ 2025-ਆਮ ਆਦਮੀ ਪਾਰਟੀ…

Listen Live

Subscription Radio Punjab Today

Subscription For Radio Punjab Today

ਭਾਰਤ ‘ਚ ਅਮਰੀਕੀ ਦੂਤਾਵਾਸ ਦੀ ਵੱਡੀ ਕਾਰਵਾਈ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਬੁੱਧਵਾਰ ਨੂੰ ਕਿਹਾ ਕਿ ਉਸਨੇ ਬੋਟ ਖਾਤਿਆਂ ਦੀ ਵਰਤੋਂ…

ਦੱਖਣੀ ਕੋਰੀਆ ‘ਚ, ਜੰਗਲਾਂ ‘ਚ…

26 ਮਾਰਚ 2025:  ਦੱਖਣੀ ਕੋਰੀਆ ਵਿੱਚ ਖ਼ੁਸ਼ਕ…

ਕੈਲਗਰੀ ’ਚ ਪੰਜਾਬੀ ਵਿਦਿਆਰਥਣ ’ਤੇ…

ਕੈਲਗਰੀ ,25 ਮਾਰਚ 2025- ਬੀਤੇ ਦਿਨ ਕੈਲਗਰੀ…

ਮੰਦਭਾਗੀ ਖਬਰ- ਕੈਨੇਡਾ ‘ਚ ਇਕ…

ਫ਼ਤਿਹਗੜ੍ਹ ਸਾਹਿਬ, 24 ਮਾਰਚ- ਪੰਜਾਬ  ਦੀ ਧਰਤੀ…

Our Facebook

Social Counter

  • 46645 posts
  • 0 comments
  • 0 fans