ਬਠਿੰਡਾ, 13 ਜਨਵਰੀ(ਕਰਨਪ੍ਰੀਤ ਸਿੰਘ) : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਬੀਤੇ ਦਿਨੀਂ ਕੁਝ ਘਰਾਂ ਵਿੱਚ ਅੱਗ ਲਗਾਉਣ ਅਤੇ ਭੰਨ-ਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਦੇ ਮੱਦੇਨਜ਼ਰ ਅੱਜ ਉੱਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਅਤੇ ਕਾਰਜਕਾਰੀ ਸਕੱਤਰ ਰੈੱਡ ਕਰਾਸ ਦਰਸਨ ਕੁਮਾਰ ਵੱਲੋਂ ਦੌਰਾ ਕਰਕੇ ਮੌਕਾ ਵੇਖਿਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਪੀੜ੍ਹਤ ਪਰਿਵਾਰਾਂ ਦੀ ਮਾਲੀ ਮੱਦਦ ਵੀ ਕੀਤੀ ਗਈ।
ਇਸ ਦੌਰਾਨ ੳਪ ਮੰਡਲ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੀੜ੍ਹਤ ਪਰਿਵਾਰਾਂ ਦੀ ਹੋਰ ਵੀ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪੀੜ੍ਹਤ ਪਰਿਵਾਰਾਂ ਨੂੰ ਰਾਸ਼ਨ, ਬਿਸਤਰੇ, ਕੰਬਲ, ਭਾਂਡੇ ਅਤੇ ਬਿਜਲੀ ਵਾਲੇ ਚੁੱਲ੍ਹੇ ਆਦਿ ਮੁਹੱਈਆ ਕਰਵਾਏ ਗਏ।ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਅਤੇ ਕਾਰਜਕਾਰੀ ਸਕੱਤਰ ਰੈੱਡ ਕਰਾਸ ਦਰਸਨ ਕੁਮਾਰ ਵੱਲੋਂ ਪੀ.ਐਚ.ਸੀ ਗੋਨਿਆਣਾ ਵਿਖੇ ਦਾਖਲ ਪੀੜ੍ਹਤਾਂ ਦਾ ਹਾਲ-ਚਾਲ ਵੀ ਪੁੱਛਿਆ ਗਿਆ ਅਤੇ ਇਲਾਜ ਸਬੰਧੀ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਵੀ ਦਿਵਾਇਆ ਗਿਆ।