

ਇਸ ਮੌਕੇ ਵਿਧਾਇਕ ਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਤਿਉਹਾਰ ਨੂੰ ਬੜੀ ਧੂਮ-ਧਾਮ ਨਾਲ ਮਨਾਉਂਦੇ ਹਨ। ਇਹ ਤਿਉਹਾਰ ਖੁਸ਼ਹਾਲੀ, ਸੁੱਖ ਅਤੇ ਆਉਣ ਵਾਲੇ ਚੰਗੇ ਦਿਨਾਂ ਦਾ ਪ੍ਰਤੀਕ ਹੈ। ਇਸ ਤਿਉਹਾਰ ਨਾਲ ਕਈ ਲੋਕ ਕਥਾਵਾਂ ਅਤੇ ਪਰੰਪਰਾਵਾਂ ਜੁੜੀਆਂ ਹਨ।
ਇਸ ਦੌਰਾਨ ਵਿਧਾਇਕ ਗਿੱਲ ਨੇ ਕਿਹਾ ਕਿ ਲੋਹੜੀ ਦੇ ਤਿਉਹਾਰ ਨੂੰ ਮਨਾਉਣ ਪਿੱਛੇ ਕਈ ਪ੍ਰਚਲਿਤ ਕਹਾਣੀਆਂ ਹਨ। ਇਸ ਤਿਉਹਾਰ ਨੂੰ ਦੁੱਲਾ ਭੱਟੀ ਨਾਲ ਜੋੜਿਆ ਜਾਂਦਾ ਹੈ। ਲੋਕ ਕਥਾ ਅਨੁਸਾਰ ਦੁੱਲਾ ਭੱਟੀ ਨਾਂ ਦਾ ਇੱਕ ਆਦਮੀ ਸੀ ਜਿਸ ਨੇ ਕਈ ਕੁੜੀਆਂ ਨੂੰ ਅਮੀਰ ਵਪਾਰੀਆਂ ਤੋਂ ਬਚਾਇਆ ਸੀ। ਉਸ ਸਮੇਂ ਕੁੜੀਆਂ ਨੂੰ ਅਮੀਰ ਘਰਾਣਿਆਂ ਨੂੰ ਵੇਚ ਦਿੱਤਾ ਜਾਂਦਾ ਸੀ।
ਉਹਨਾਂ ਅੱਗੇ ਦੱਸਿਆ ਕਿ ਦੁੱਲਾ ਭੱਟੀ ਨੇ ਇਸ ਵਿਰੁੱਧ ਆਵਾਜ਼ ਉਠਾਈ ਅਤੇ ਸਾਰੀਆਂ ਕੁੜੀਆਂ ਨੂੰ ਬਚਾ ਲਿਆ। ਉਹ ਗਰੀਬ ਕੁੜੀਆਂ ਦੇ ਵਿਆਹ ਵੀ ਕਰਵਾਉਂਦਾ ਸੀ। ਇਸ ਲਈ ਲੋਹੜੀ ਵਾਲੇ ਦਿਨ ਦੁੱਲਾ ਭੱਟੀ ਨੂੰ ਯਾਦ ਕੀਤਾ ਜਾਂਦਾ ਹੈ, ਇਸ ਲਈ ਲੋਹੜੀ ਵਾਲੇ ਦਿਨ ਦੁੱਲਾ ਭੱਟੀ ਦੇ ਗੀਤ ਗਾਉਣ ਦੀ ਪਰੰਪਰਾ ਹੈ।
ਇਸ ਮੌਕੇ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਸਕੂਲ ਦੇ ਪ੍ਰਿੰਸੀਪਲ, ਜ਼ਿਲ੍ਹਾ ਸਿੱਖਿਆ ਅਫ਼ਸਰ, ਸਕੂਲ ਦਾ ਸਟਾਫ, ਬਲਾਕ ਪ੍ਰਧਾਨ ਅਤੇ ਹੋਰ ਅਹੁਦੇਦਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।