Menu

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ ‘ਚ ‘ਆਪ’ ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ

ਚੰਡੀਗੜ੍ਹ, 18 ਜਨਵਰੀ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ ਦੇ ਸਮਰਥਨ ਵਿੱਚ ਮੋਤੀ ਨਗਰ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦੀ ਸ਼ਾਨਦਾਰ ਜਿੱਤ ਯਕੀਨੀ ਬਣਾ ਕੇ 5 ਫਰਵਰੀ ਨੂੰ ਦਿੱਲੀ ਲਈ ਇਤਿਹਾਸਕ ਦਿਨ ਬਣਾਉਣ। ਮਾਨ ਨੇ ਕਿਹਾ, “ਦਿੱਲੀ ਇਤਿਹਾਸ ਲਿਖਣ ਲਈ ਤਿਆਰ ਹੈ। ਤੁਹਾਡੇ ਭਾਰੀ ਸਮਰਥਨ ਨੇ ਪਹਿਲਾਂ ਹੀ ਦਿਖਾ ਦਿੱਤਾ ਹੈ ਕਿ ਸ਼ਿਵ ਚਰਨ ਗੋਇਲ ਜੇਤੂ ਬਣ ਕੇ ਉਭਰਨਗੇ। ਉਹ ਤੁਹਾਡੇ ਵਿੱਚੋਂ ਇੱਕ ਹਨ ਅਤੇ ਤੁਹਾਡੀ ਸਮਸਿਆਵਾਂ ਨੂੰ ਸਮਝਦੇ ਹਨ।”

‘ਆਪ’ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਮਾਨ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, “ਕੇਜਰੀਵਾਲ ਨੇ ਤੁਹਾਡੇ ਵੱਡੇ ਭਰਾ ਵਜੋਂ ਕੰਮ ਕੀਤਾ ਹੈ, ਇੱਕ ਸਿਆਸਤਦਾਨ ਵਜੋਂ ਨਹੀਂ। ਉਨ੍ਹਾਂ ਦੀ ਅਗਵਾਈ ਵਿੱਚ, ਦਿੱਲੀ ਦੇ ਸਕੂਲ, ਹਸਪਤਾਲ ਅਤੇ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਬਦਲਾਅ ਆਇਆ ਹੈ। ਔਰਤਾਂ ਬੱਸਾਂ ਵਿੱਚ ਮੁਫਤ ਯਾਤਰਾ ਕਰਦੀਆਂ ਹਨ, ਅਤੇ ਆਮ ਲੋਕਾਂ ਨੂੰ ਮੁਫਤ ਬਿਜਲੀ ਅਤੇ ਪਾਣੀ ਮਿਲਦਾ ਹੈ। ਇਹ ਆਪ’ ਦੀ ਕੰਮ ਦੀ ਰਾਜਨੀਤੀ ਨੂੰ ਦਰਸਾਉਂਦੀ ਹੈ।”

ਮਾਨ ਨੇ ਪੰਜਾਬ ਸਰਕਾਰ ਦਾ ਜਿਕਰ ਕਰਦੇ ਹੋਏ ਕਿਹਾ, “ਪੰਜਾਬ ਵਿੱਚ, 90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆਉਂਦੇ ਹਨ। ਅਸੀਂ ਤਿੰਨ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਪੱਖਪਾਤ ਦੇ ਦਿਤੀਆਂ। ਮੁਹੱਲਾ ਕਲੀਨਿਕ, ਅਤਿ-ਆਧੁਨਿਕ ਹਸਪਤਾਲ, ਅਤੇ ਸ਼ਾਨਦਾਰ ਸਰਕਾਰੀ ਸਕੂਲ ਬਣਾਏ। ਇਹ ਸਭ ਦਰਸਾਉਂਦਾ ਹੈ ਕਿ ‘ਆਪ’ ਆਪਣੇ ਵਾਅਦੇ ਪੂਰੇ ਕਰਦੀ ਹੈ।”

ਵਿਰੋਧੀ ਧਿਰ ‘ਤੇ ਤਨਜ਼ ਕੱਸਦੇ ਹੋਏ ਮਾਨ ਨੇ ਟਿੱਪਣੀ ਕੀਤੀ, “ਭਾਜਪਾ ਨੂੰ ਹਰ ਜਗ੍ਹਾ ‘ਅਬਕੀ ਬਾਰ….’ ਵਰਗੇ ਨਾਅਰੇ ਲਗਾਉਣਾ ਪਸੰਦ ਹੈ, ਪਰ ਉਹ ਦਿੱਲੀ ਵਿੱਚ ਇਹ ਕਹਿਣ ਤੋਂ ਬਚਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਇੱਥੇ ਉਨ੍ਹਾਂ ਲਈ ਕੋਈ ਮੌਕਾ ਨਹੀਂ ਹੈ। ਕਾਂਗਰਸ ਜ਼ੀਰੋ ਸੀਟਾਂ ਦਾ ਆਪਣਾ ਰਿਕਾਰਡ ਬਣਾਈ ਰੱਖੇਗੀ – ਉਨ੍ਹਾਂ ਕੋਲ ਗੁਆਉਣ ਲਈ ਕੁਝ ਨਹੀਂ ਹੈ।”

ਉਨ੍ਹਾਂ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਭਲਾਈ ਯੋਜਨਾਵਾਂ ਨੂੰ “ਮੁਫ਼ਤ” ਕਹਿ ਰਹੀ ਹੈ ਜਦੋਂ ਕਿ ਹੁਣ ਆਪਣੇ ਮੈਨੀਫੈਸਟੋ ਵਿੱਚ ਨਕਦ ਲਾਭਾਂ ਦਾ ਵਾਅਦਾ ਕਰ ਰਹੀ ਹੈ। “ਜਦੋਂ ਕੇਜਰੀਵਾਲ ਲੋਕਾਂ ਨੂੰ ਰਾਹਤ ਪ੍ਰਦਾਨ ਕਰਦੇ ਹਨ, ਤਾਂ ਉਹ ਇਸਨੂੰ ਮੁਫ਼ਤ ਕਹਿੰਦੇ ਹਨ। ਪਰ ਜਦੋਂ ਭਾਜਪਾ ਅਜਿਹਾ ਕਰਦੀ ਹੈ, ਤਾਂ ਉਹ ਇਸਨੂੰ ਆਪਣਾ ਫਰਜ਼ ਕਹਿੰਦੇ ਹਨ। ਉਨ੍ਹਾਂ ਨੂੰ ਜੋ ਮਰਜ਼ੀ ਕਹਿਣ ਦਿਓ; ਸੱਚਾਈ ਇਹ ਹੈ ਕਿ ‘ਆਪ’ ਲੋਕਾਂ ਅਤੇ ਲੋਕ ਭਲਾਈ ਲਈ ਕੰਮ ਕਰਦੀ ਹੈ, ਨਿੱਜੀ ਲਾਭ ਲਈ ਨਹੀਂ।”

ਮਾਨ ਨੇ ਵੋਟਰਾਂ ਨੂੰ ਵੰਡ ਪਾਊ ਅਤੇ ਭ੍ਰਿਸ਼ਟ ਰਾਜਨੀਤੀ ਨੂੰ ਰੱਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸਿਰਫ਼ ਆਮ ਆਦਮੀ ਪਾਰਟੀ ਹੀ ਵਿਕਾਸ ਅਤੇ ਇਮਾਨਦਾਰ ਸ਼ਾਸਨ ਲਈ ਖੜੀ ਹੈ। 5 ਫਰਵਰੀ ਨੂੰ ਝਾੜੂ ਵਾਲਾ ਬਟਨ ਦਬਾਓ ਆਪ ਨੂੰ ਜੇਤੂ ਬਣਾਓ।”

‘ਆਪ’ ਉਮੀਦਵਾਰ ਸ਼ਿਵ ਚਰਨ ਗੋਇਲ ਨੇ ਮੋਤੀ ਨਗਰ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀਆਂ ਸਮਸਿਆਵਾਂ ਨੂੰ ਦੂਰ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਦਾ ਵੀ ਸਮਰਥਨ ਲਈ ਧੰਨਵਾਦ ਵੀ ਕੀਤਾ।

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੋਂ ਲਾਗੂ ਹੋਏ FASTag…

ਨਵੀਂ ਦਿੱਲੀ, 17 ਫਰਵਰੀ- ਅੱਜ ਤੋਂ, ਸੜਕ…

ਅੱਜ ਸੋਨੀਪਤ ਅਦਾਲਤ ਵਿਚ ਪੇਸ਼…

ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੇ ਸਾਬਕਾ…

ਨਹਿਰ ‘ਚ ਡਿੱਗੀ ਬੱਚਿਆਂ ਨਾਲ…

ਕੈਥਲ, 17 ਫਰਵਰੀ :  ਜ਼ਿਲ੍ਹੇ ਦੇ ਪਿੰਡ…

Listen Live

Subscription Radio Punjab Today

Subscription For Radio Punjab Today

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੇ ਕੱਲ੍ਹ ਡਿਪੋਰਟ ਕੀਤੇ…

ਅੰਮ੍ਰਿਤਸਰ, 15 ਫਰਵਰੀ : ਅਮਰੀਕਾ 2 ਹੋਰ…

ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ…

ਅੰਮ੍ਰਿਤਸਰ, 15 ਫਰਵਰੀ:ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ…

ਭਾਰਤ ਤੇ ਅਮਰੀਕਾ ਨੇ ਆਪਸੀ…

ਨਵੀਂ ਦਿੱਲੀ, 14 ਫਰਵਰੀ: ਭਾਰਤ ਅਤੇ ਅਮਰੀਕਾ ਨੇ…

Our Facebook

Social Counter

  • 45634 posts
  • 0 comments
  • 0 fans