ਬਠਿੰਡਾ, 18 ਜਨਵਰੀ(ਵੀਰਪਾਲ ਕੌਰ) : ਪਿਛਲੇ ਦਿਨੀ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲੇ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ 8 ਘਰਾਂ ਨੂੰ ਅੱਗ ਲਗਾਈ ਗਈ ਸੀ, SDM ਬਲਕਰਨ ਸਿੰਘ ਮਾਹਲ, DSP ਭੁੱਚੋ ਰਾਵਿੰਦਰ ਸਿੰਘ ਰੰਧਾਵਾ ਵੱਲੋਂ ਧਰਮਸ਼ਾਲਾ ਕੋਠੇ ਜੀਵਨ ਸਿੰਘ ਵਾਲਾ ਵਿਖੇ ਪੀੜਤਾਂ ਨੂੰ ਪੰਜਾਬ ਸਰਕਾਰ ਦੁਆਰਾ ਭੇਜੀ ਸਹਾਇਤਾ 50,50 ਹਜ਼ਾਰ ਰਾਸ਼ੀ ਦੇ ਚੈੱਕ ਭੇਂਟ ਕੀਤੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿੱਤੀ ਮਦਦ ਦਾ ਐਲਾਨ ਕੀਤਾ ਸੀ ਜੋ ਅੱਜ ਪੀੜਤਾਂ ਨੂੰ ਸੌਂਪੀ ਗਈ ਹੈ। ਦੱਸ ਦੇਈਏ ਹੁਣ ਤੱਕ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੁੱਲ 10 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ ਮੁੱਖ ਸਾਜ਼ਿਸ਼ਕਰਤਾ ਰਵਿੰਦਰ ਸਿੰਘ ਵੀ ਸ਼ਾਮਿਲ ਹੈ।