
2 ਦਸੰਬਰ ਨੂੰ ਜਥੇਦਾਰ ਸਾਹਿਬਾਨਾਂ ਦੀ ਸੁਣਵਾਈ ਵੇਲੇ ਸ੍ਰੀ ਆਕਾਲ ਤਖ਼ਤ ਸਾਹਿਬ ਦੀ ਫਸੀਲ ‘ਤੇ ਖੜਕੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਇਸ ਗੱਲ ਤੋਂ ਮੁਨਕਰ ਹੋਇਆ ਗਿਆ ਸੀ ਕਿ ਉਸਨੇ ਕਦੇ ਵੀ ਰਾਮ ਰਹੀਮ ਦੀ ਮਾਫ਼ੀ ਦੀ ਹਮਾਇਤ ਨਹੀਂ ਕੀਤੀ ਸੀ। ਸਰਬਜੀਤ ਝਿੰਜਰ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਦਾ ਇਕ ਨਿੱਜੀ ਚੈਨਲ ਨੂੰ ਦਿੱਤਾ ਇੰਟਰਵਿਊ ਦਾ ਕਲਿਪ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਗਿਆ ਜਿਸ ਵਿੱਚ ਚੰਦੂਮਾਜਰਾ ਨਾ ਸਿਰਫ਼ ਮਾਫ਼ੀ ਦੀ ਹਮਾਇਤ ਕਰ ਰਿਹਾ ਹੈ, ਪਰ ਉਹ ਰਾਮ ਰਹੀਮ ਨੂੰ ‘ਜੀ ਆਖ ਕੇ ਵੀ ਸੰਬੋਧਨ ਕਰ ਰਿਹਾ ਹੈ।
ਇਸੇ ਤਰਾਂ ਬੀਬੀ ਜਗੀਰ ਕੌਰ ਵਲੋਂ ਵੀ ਸ੍ਰੀ ਆਕਾਲ ਤਖ਼ਤ ਸਾਹਿਬ ਅੱਗੇ ਅਹਿਜਾ ਦਾਅਵਾ ਕੀਤਾ ਗਿਆ ਸੀ, ਜੋਕਿ ਝੂਠ ਹੈ। ਝਿੰਜਰ ਨੇ ਬੀਬੀ ਜਗੀਰ ਕੌਰ ਦੀ ਵੀ ਰਾਮ ਰਹੀਮ ਦੀ ਮਾਫੀ ਦੀ ਹਮਾਇਤ ਕਰਨ ਦੀ ਵੀਡਿਉ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੀ ਗਈ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਡਿਊਟੀ ਮੈਨੇਜਰ ਨਰਿੰਦਰ ਸਿੰਘ ਨੂੰ ਉਨ੍ਹਾਂ ਵਲੋਂ ਇਹ ਪੇਨ ਡਰਾਈਵ ਅਤੇ ਗਿਆਨੀ ਰਘੁਬੀਰ ਸਿੰਘ ਜੀ ਦੇ ਨਾਮ ਇਹ ਬੇਨਤੀ ਪੱਤਰ ਸੌਂਪਿਆ ਗਿਆ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਇਨ੍ਹਾਂ ਪੰਥ ਦੇ ਦੋਖੀਆਂ ਦੇ ਬੱਜਰ ਗੁਨਾਹਾਂ ਲਈ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਨੂੰ ਜਲਦ ਸਖ਼ਤ ਤੋਂ ਸਖ਼ਤ ਸਜ਼ਾ ਸੁਣਾਈ ਜਾਵੇਗੀ।
ਇਸ ਮੌਕੇ ਉਨ੍ਹਾਂ ਨਾਲ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐਡੋਕੇਟ ਰਾਜ ਕਮਲ ਸਿੰਘ, ਕੁਲਦੀਪ ਸਿੰਘ ਟਾਂਡੀ, ਸੁਲਤਾਨ ਸਿੰਘ ਅਤੇ ਜ਼ਿਲ੍ਹਾ ਤਰਨ ਤਾਰਨ ਤੋਂ ਯੂਥ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਲਾ, ਕਪੂਰਥਲਾ ਤੋਂ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਧਾਲੀਵਾਲ ਅਤੇ ਹੋਰ ਯੂਥ ਆਗੂ ਮੌਜੂਦ ਸਨ।