Menu

ਕੁਲਤਾਰ ਸਿੰਘ ਸੰਧਵਾਂ ਨੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਕੀਤੀ ਨਿਖੇਧੀ

ਚੰਡੀਗੜ੍ਹ 28 ਜਨਵਰੀ 2025- ਪੰਜਾਬ ਵਿਧਾਨ ਸਭਾ ਸਪੀਕਰ  ਕੁਲਤਾਰ ਸਿੰਘ ਸੰਧਵਾਂ  ਨੇ ਅੰਮ੍ਰਿਤਸਰ ਵਿਖੇ ਡਾ ਅੰਬੇਦਕਰ ਸਾਹਿਬ ਜੀ ਦੇ ਬੁੱਤ ਦੀ ਬੇਹੁਰਮਤੀ ਨੂੰ  ਦੁਖਦਾਈ ਦੱਸਿਆ। ਉਹਨਾਂ ਕਿਹਾ ਕਿ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਸਜ਼ਾ ਹੋਵੇਗੀ। ਸ੍ਰੀ ਦਰਬਾਰ ਸਾਹਿਬ ਗਲਿਆਰੇ ਤੋਂ ਘਟਨਾ ਸਥਾਨ ਲਗਭਗ ਇੱਕ ਕਿਲੋਮੀਟਰ ਦੂਰ ਹੈ, ਪਰੰਤੂ ਇਸ ਸੰਬੰਧ ਵਿੱਚ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈੰਬਰ  ਵਿਜੈ ਸਾਂਪਲਾ ਦਾ ਬਿਆਨ ਨਿੰਦਣਯੋਗ ਹੈ। ਸਾਬਕਾ ਭਾਜਪਾ ਸੰਸਦ ਮੈਂਬਰ  ਵਿਜੇ ਸਾਂਪਲਾ  ਨੇ ਅਕਾਲ ਤਖਤ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਤੋਂ ਇਸ ਸਬੰਧੀ ਸਪਸ਼ਟੀਕਰਨ ਮੰਗਿਆ ਹੈ।
ਸੰਧਵਾਂ  ਨੇ ਉਹਨਾਂ ਦੇ ਬਿਆਨ ਨੂੰ ਬਹੁਤ ਮੰਦਭਾਗਾ ਦੱਸਿਆ।ਉਹਨਾਂ ਅੱਗੇ ਕਿਹਾ ਕਿ ਇਹ ਬਿਆਨ ਸਿੱਖ ਸਮਾਜ ਅਤੇ ਐਸ. ਸੀ. ਸਮਾਜ ਵਿਚਕਾਰ ਫੁੱਟ ਪਾਉਣ ਦੀ ਹੋਛੀ  ਚਾਲ ਹੈ , ਪਰ ਪੰਜਾਬ ਦੇ ਲੋਕ ਭਾਜਪਾ ਦੀ ਧਰੁਵੀਕਰਨ ਦੀ ਇਸ ਚਾਲ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਉਨਾਂ ਕਿਹਾ ਕਿ ਜੋ ਲੋਕ ਪੰਜਾਬ ਦੀ ਅਮਨ ਸ਼ਾਂਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੇ। ਉਹਨਾਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਤਾਂ ਜੋ ਇਹੋ ਜਿਹੀ ਸ਼ਰਾਰਤੀ ਤੱਤਵਾਂ ਤੇ ਠੱਲ੍ਹ ਪਾਈ ਜਾ ਸਕੇ।

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੋਂ ਲਾਗੂ ਹੋਏ FASTag…

ਨਵੀਂ ਦਿੱਲੀ, 17 ਫਰਵਰੀ- ਅੱਜ ਤੋਂ, ਸੜਕ…

ਅੱਜ ਸੋਨੀਪਤ ਅਦਾਲਤ ਵਿਚ ਪੇਸ਼…

ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੇ ਸਾਬਕਾ…

ਨਹਿਰ ‘ਚ ਡਿੱਗੀ ਬੱਚਿਆਂ ਨਾਲ…

ਕੈਥਲ, 17 ਫਰਵਰੀ :  ਜ਼ਿਲ੍ਹੇ ਦੇ ਪਿੰਡ…

Listen Live

Subscription Radio Punjab Today

Subscription For Radio Punjab Today

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੇ ਕੱਲ੍ਹ ਡਿਪੋਰਟ ਕੀਤੇ…

ਅੰਮ੍ਰਿਤਸਰ, 15 ਫਰਵਰੀ : ਅਮਰੀਕਾ 2 ਹੋਰ…

ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ…

ਅੰਮ੍ਰਿਤਸਰ, 15 ਫਰਵਰੀ:ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ…

ਭਾਰਤ ਤੇ ਅਮਰੀਕਾ ਨੇ ਆਪਸੀ…

ਨਵੀਂ ਦਿੱਲੀ, 14 ਫਰਵਰੀ: ਭਾਰਤ ਅਤੇ ਅਮਰੀਕਾ ਨੇ…

Our Facebook

Social Counter

  • 45634 posts
  • 0 comments
  • 0 fans