Menu

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

ਚੰਡੀਗੜ੍ਹ, 28 ਜਨਵਰੀ-ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ  ਹਰਭਜਨ ਸਿੰਘ ਈ.ਟੀ.ਓ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਕੈਬਨਿਟ ਮੰਤਰੀ ਨੇ ਇਸ ਘਟਨਾ ‘ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਉਦੇਸ਼ ਸਮਾਜ ਵਿੱਚ ਅਸਥਿਰਤਾ ਪੈਦਾ ਕਰਨਾ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ, “ਬਾਬਾ ਸਾਹਿਬ ਸਾਡੇ ਸਿਰ ਦਾ ਤਾਜ ਹਨ। ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਵਿੱਚ ਬਾਬਾ ਸਾਹਿਬ ਦੀ ਦੂਰਅੰਦੇਸ਼ੀ ਅਤੇ ਸਮਰਪਣ ਨੇ ਦੇਸ਼ ਵਿੱਚ ਬਰਾਬਰੀ, ਨਿਆਂ ਅਤੇ ਆਜ਼ਾਦੀ ਦੀ ਨੀਂਹ ਰੱਖੀ।” ਉਨ੍ਹਾਂ ਕਿਹਾ ਕਿ ਅਸੀਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਦੋਸ਼ੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਦੇ ਅਸਲ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੂਬੇ ਦੇ ਸਮੂਹ ਨਿਵਾਸੀਆਂ ਨੂੰ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੋਂ ਲਾਗੂ ਹੋਏ FASTag…

ਨਵੀਂ ਦਿੱਲੀ, 17 ਫਰਵਰੀ- ਅੱਜ ਤੋਂ, ਸੜਕ…

ਅੱਜ ਸੋਨੀਪਤ ਅਦਾਲਤ ਵਿਚ ਪੇਸ਼…

ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੇ ਸਾਬਕਾ…

ਨਹਿਰ ‘ਚ ਡਿੱਗੀ ਬੱਚਿਆਂ ਨਾਲ…

ਕੈਥਲ, 17 ਫਰਵਰੀ :  ਜ਼ਿਲ੍ਹੇ ਦੇ ਪਿੰਡ…

Listen Live

Subscription Radio Punjab Today

Subscription For Radio Punjab Today

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੇ ਕੱਲ੍ਹ ਡਿਪੋਰਟ ਕੀਤੇ…

ਅੰਮ੍ਰਿਤਸਰ, 15 ਫਰਵਰੀ : ਅਮਰੀਕਾ 2 ਹੋਰ…

ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ…

ਅੰਮ੍ਰਿਤਸਰ, 15 ਫਰਵਰੀ:ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ…

ਭਾਰਤ ਤੇ ਅਮਰੀਕਾ ਨੇ ਆਪਸੀ…

ਨਵੀਂ ਦਿੱਲੀ, 14 ਫਰਵਰੀ: ਭਾਰਤ ਅਤੇ ਅਮਰੀਕਾ ਨੇ…

Our Facebook

Social Counter

  • 45634 posts
  • 0 comments
  • 0 fans