Menu

ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਭਲਕੇ

ਚੰਡੀਗੜ੍ਹ, 30 ਜਨਵਰੀ: ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਕੱਲ੍ਹ ਯਾਨੀ  31 ਜਨਵਰੀ ਨੂੰ ਸੱਦੀ ਹੈ ਜਿਸ ਵਿਚ ਅੰਮ੍ਰਿਤਸਰ ਵਿਖੇ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਦੀ ਘਟਨਾ ’ਤੇ ਚਰਚਾ ਕੀਤੀ ਜਾਵੇਗੀ ਅਤੇ ਨਾਲ ਹੀ ਪਾਰਟੀ ਦੀ ਚਲ ਰਹੀ ਮੈਂਬਰਸ਼ਿਪ ਭਰਤੀ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।

ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਚ ਹੋਵੇਗੀ ਜਿਸਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਹੋਰ ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਇਕ ਸੋਚੀ ਸਮਝਦੀ ਤੇ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ ਜਿਸਦਾ ਮਕਸਦ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨਾ ਹੈ। ਉਹਨਾਂ ਕਿਹਾ ਕਿ ਇਸ ਸਾਜ਼ਿਸ਼ ਨੂੰ ਬੇਨਕਾਬ ਕਰਨ ਦੀ ਥਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਸਾਰੀ ਘਟਨਾ ’ਤੇ ਪਰਦਾ ਪਾਉਣ ਤੇ ਇਸਨੂੰ ਛੁਟਿਆਉਣ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਪਾਰਟੀ ਦੀ ਰਣਨੀਤੀ ਤੈਅ ਕਰੇਗੀ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਮਾਮਲੇ ਦੀ ਪਾਰਦਰਸ਼ਤਾ ਨਾਲ ਜਾਂਚ ਹੋਵੇ।

ਡਾ. ਚੀਮਾ ਨੇ ਦੱਸਿਆ ਕਿ ਮੀਟਿੰਗ ਵਿਚ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਦੀ ਸਮੀਖਿਆ ਕੀਤੀ ਜਾਵੇਗੀ। ਮੀਟਿੰਗ ਵਿਚ ਮੈਂਬਰਸ਼ਿਪ ਭਰਤੀ ਲਈ ਪਰਚੀ ਕਾਪੀਆਂ ਵੰਡਣ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਪਾਰਟੀ ਆਬਜਵਰ਼ਰਾਂ ਤੋਂ ਫੀਡ ਬੈਕ ਲਈ ਜਾਵੇਗੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵਰਕਿੰਗ ਕਮੇਟੀ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟਰ ਕੀਤੀਆਂ ਜਾਅਲੀ ਵੋਟਾਂ ਕਟਵਾਉਣ ਦੇ ਤਰੀਕਿਆਂ ’ਤੇ ਚਰਚਾ ਕਰੇਗੀ। ਉਹਨਾਂ ਕਿਹਾ ਕਿ ਇਸ ਵਿਚ ਸੂਬੇ ਵਿਚ ਕਾਨੂੰਨ ਹੀਣਤਾ ਤੇ ਮੁੱਖ ਮੰਤਰੀ ਵੱਲੋਂ ਆਪਣੇ ਫਰਜ਼ ਨਿਭਾਉਣ ਤੋ ਟਾਲਾ ਵਟਣ ਸਮੇਤ ਸੂਬੇ ਦੇ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ ਜਾਵੇਗੀ।

ED ਵੱਲੋਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਜਲੰਧਰ, 9 ਜੁਲਾਈ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਡੌਂਕੀ ਰੂਟ’ ਰਾਹੀਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਰਾਜਸਥਾਨ – ਚੁਰੂ ‘ਚ ਫਾਈਟਰ…

ਚੁਰੂ: 9 ਜੁਲਾਈ- ਚੁਰੂ ਜ਼ਿਲ੍ਹੇ ਦੇ ਰਤਨਗੜ੍ਹ…

ਵਡੋਦਰਾ ‘ਚ ਨਦੀ ‘ਤੇ ਬਣਿਆ…

ਗੁਜਰਾਤ, 9 ਜੁਲਾਈ- ਵਡੋਦਰਾ ਵਿਚ ਮਹੀਸਾਗਰ ਨਦੀ…

ਦਿੱਲੀ ਜਾ ਰਹੀ Flight ‘ਚ…

ਪਟਨਾ, 9 ਜੁਲਾਈ- ਪਟਨਾ ਤੋਂ ਦਿੱਲੀ ਜਾ…

Listen Live

Subscription Radio Punjab Today

Subscription For Radio Punjab Today

ਸੀ.ਬੀ.ਆਈ. ਨੇ 25 ਸਾਲਾਂ ਤੋਂ ਭਗੌੜਾ ਆਰਥਿਕ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

ਰਾਜਨਾਥ ਸਿੰਘ ਨੇ ਐਸ.ਸੀ.ਓ. ਵਿਖੇ…

ਬੀਜਿੰਗ, 26 ਜੂਨ-  ਰੱਖਿਆ ਮੰਤਰੀ ਰਾਜਨਾਥ ਸਿੰਘ…

ਮੰਦਭਾਗੀ ਖਬਰ, 8 ਮਹੀਨੇ ਪਹਿਲਾਂ…

ਅਮਰੀਕਾ , 26 ਜੂਨ :   ਅਮਰੀਕਾ ਤੋਂ…

Our Facebook

Social Counter

  • 49293 posts
  • 0 comments
  • 0 fans