ਮੁਕਤਸਰ, 1 ਫਰਵਰੀ : ਸ੍ਰੀ ਮੁਕਤਸਰ ਸਾਹਿਬ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਧੁੰਦ ਕਾਰਨ ਪਿੰਡ ਹਰੀਕੇ ਕਲਾਂ ਨੇੜੇ ਹੋਏ ਸੜਕ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦੇਰ ਰਾਤ ਧੁੰਦ ਕਾਰਨ ਕਾਰ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਮ੍ਰਿਤਕਾਂ ਦੀ ਪਛਾਣ ਵਿਜੇ ਕੁਮਾਰ ਅਤੇ ਤਰਸੇਮ ਲਾਲ ਵਜੋਂ ਹੋਈ ਹੈ। ਮਰਨ ਵਾਲੇ ਦੋਨੋਂ ਵਿਅਕਤੀ ਆਪਸੀ ਰਿਸ਼ਤੇਦਾਰ ਸਨ। ਮਰਾੜ੍ਹ ਕਲਾਂ ਵਾਸੀ ਤਰਸੇਮ ਲਾਲ ਆਪਣੇ ਜੀਜਾ ਵਿਜੇ ਕੁਮਾਰ ਵਾਸੀ ਹਰੀਕੇ ਕਲਾਂ ਨੂੰ ਉਸਦੇ ਪਿੰਡ ਹਰੀਕੇ ਕਲਾਂ ਛੱਡਣ ਲਈ ਜਾ ਰਿਹਾ ਸੀ ਕਿ ਪਿੰਡ ਦੇ ਨਜਤਦੀਕ ਸੜਕ ਹਾਦਸੇ’ਚ ਦੋਵਾਂ ਦੀ ਮੌਤ ਹੋ ਗਈ ਹੈ।