Menu

7000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ.  ਕਾਬੂ

ਬਠਿੰਡਾ, 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਵਸਨੀਕ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 7000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੋਂ ਲਾਗੂ ਹੋਏ FASTag…

ਨਵੀਂ ਦਿੱਲੀ, 17 ਫਰਵਰੀ- ਅੱਜ ਤੋਂ, ਸੜਕ…

ਅੱਜ ਸੋਨੀਪਤ ਅਦਾਲਤ ਵਿਚ ਪੇਸ਼…

ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੇ ਸਾਬਕਾ…

ਨਹਿਰ ‘ਚ ਡਿੱਗੀ ਬੱਚਿਆਂ ਨਾਲ…

ਕੈਥਲ, 17 ਫਰਵਰੀ :  ਜ਼ਿਲ੍ਹੇ ਦੇ ਪਿੰਡ…

Listen Live

Subscription Radio Punjab Today

Subscription For Radio Punjab Today

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੇ ਕੱਲ੍ਹ ਡਿਪੋਰਟ ਕੀਤੇ…

ਅੰਮ੍ਰਿਤਸਰ, 15 ਫਰਵਰੀ : ਅਮਰੀਕਾ 2 ਹੋਰ…

ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ…

ਅੰਮ੍ਰਿਤਸਰ, 15 ਫਰਵਰੀ:ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ…

ਭਾਰਤ ਤੇ ਅਮਰੀਕਾ ਨੇ ਆਪਸੀ…

ਨਵੀਂ ਦਿੱਲੀ, 14 ਫਰਵਰੀ: ਭਾਰਤ ਅਤੇ ਅਮਰੀਕਾ ਨੇ…

Our Facebook

Social Counter

  • 45634 posts
  • 0 comments
  • 0 fans