ਬਠਿੰਡਾ , 3 ਫਰਵਰੀ (ਕਰਨਪ੍ਰੀਤ ਸਿੰਘ)- ਪਿੰਡ ਬੱਲੂਆਣਾ ਵਿੱਚ ਵੱਡੀ ਵਾਰਦਾਤ ਵਾਪਰੀ ਹੈ। ਇੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਰੀਬ 5 ਤੋਂ 6 ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਕਰੀਬ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਕਰੀਬ 6 ਹਮਲਾਵਰਾਂ ਨੇ ਇੱਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਜਿਸ ਤੋਂ ਬਾਅਦ ਉਹ ਗੰਭੀਰ ਜ਼ਖਮੀ ਹੋ ਗਿਆ। ਪਰਿਵਾਰਿਕ ਮੈਂਬਰਾਂ ਵੱਲੋਂ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਇੱਥੇ ਇਲਾਜ ਦੌਰਾਨ ਜ਼ਖਮੀ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਸੁਖਰਾਜ ਸਿੰਘ ਵਜੋਂ ਹੋਈ ਹੈ।
ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਕਿਹਾ ਚਾਰ ਲੋਕਾਂ ਦੇ ਖਿਲਾਫ਼ ਬਾਏ ਨੇਮ ਅਤੇ ਦੋ ਅਣਪਛਾਤਿਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਐੱਸ.ਪੀ. ਸਿਟੀ ਨੇ ਕਿਹਾ ਕਿ ਉਹਨਾਂ ਵੱਲੋਂ ਬੰਦੇ ਆਈਡੈਂਟੀਫਾਈ ਕਰ ਰਹੇ ਲਏ ਗਏ ਹਨ ਅਤੇ ਜਲਦੀ ਹੀ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। CIA ਦੀਆਂ ਟੀਮਾਂ ਉਹਨਾਂ ਵੱਲੋਂ ਗਠਤ ਕਰ ਦਿੱਤੀਆਂ ਗਈਆਂ ਹਨ।