ਮਾਲੇਰਕੋਟਲਾ 03 ਫਰਵਰੀ : ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ.ਗੁਰਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਓ.ਡੀ.ਐਫ.ਪਲਸ ਮਾਡਲ ਘੋਸ਼ਿਤ ਕਰਨ ਲਈ ਵਿੱਤੀ ਸਾਲ 2025-26 ਦੌਰਾਨ ਕਰੀਬ 15 ਕਰੋੜ 60 ਲੱਖ ਰੁਪਏ ਦੇ ਪ੍ਰੋਜੈਕਟ ਤਿਆਰ ਕੀਤੇ ਗਏ ਹਨ ਤਾਂ ਜੋ ਮਾਲੇਰਕੋਟਲਾ ਜ਼ਿਲ੍ਹੇ ਨੂੰ ਓ.ਡੀ.ਐਫ.ਪਲਸ ਮਾਡਲ ਘੋਸ਼ਿਤ ਕੀਤਾ ਜਾ ਸਕੇ ।
ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਫੇਜ਼-2 ਅਧੀਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੁਆਰਾ ਸਾਲ 2025-26 ਲਈ ਤਿਆਰ ਕੀਤੀ ਸਲਾਨਾ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਜ਼ਿਲ੍ਹੇ’ਚ 130 ਨਿੱਜੀ ਪਖਾਨੇ,11 ਪਿੰਡ ‘ਚ ਸਾਂਝੇ ਪਖਾਨੇ, ਠੋਸ ਅਤੇ ਤਰਲ ਕਚਰੇ ਦੇ ਪ੍ਰਬੰਧਨ ਲਈ ਪ੍ਰੋਜੈਕਟ ਉਲੀਕੇ ਜਾਣਗੇ । ਇਸ ਤੋਂ ਇਲਾਵਾ ਕੁਦਰਤੀ ਸਰੋਤਾ ਨੂੰ ਸੁਰੱਖਿਅਤ ਕਰਨ ਲਈ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਕਰੀਬ 11 ਕਰੋੜ 92 ਲੱਖ ਰੁਪਏ ਦੀ ਲਾਗਤ ਨਾਲ ਠੋਸ ਤੇ ਤਰਲ ਕਚਰ ਪ੍ਰਬੰਧਨ ਲਈ ਖਰਚ ਕੀਤਾ ਜਾਵੇਗਾ ।
ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਚਾਲੂ ਮਾਲੀ ਸਾਲ ਦੌਰਾਨ ਜ਼ਿਲ੍ਹੇ ਦੇ 46 ਪਿੰਡਾ ਨੂੰ ਓ ਡੀ ਐਫ ਪਲੱਸ ਮਾਡਲ ਘੋਸ਼ਿਤ ਕੀਤਾ ਜਾ ਚੁੱਕਾ ਹੈ । ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਬਲਾਕ ਦੇ ਪਿੰਡ ਦਸੋਧਾ ਸਿੰਘ ਵਾਲਾ ਵਿਖੇ ਕਰੀਬ 14 ਲੱਖ 65 ਹਜ਼ਾਰ ਰੁਪਏ ਦੀ ਲਾਗਤ ਨਾਲ ਪਲਾਸਟਿਕ ਕੂੜਾ ਪ੍ਰਬੰਧਨ ਪ੍ਰੋਜੈਕਟ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਨੂੰ ਇਸੇ ਵਿੱਤੀ ਸਾਲ ਦੌਰਾਨ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਹੈ।