Menu

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ

ਬਠਿੰਡਾ, 5 ਫਰਵਰੀ(ਵੀਰਪਾਲ ਕੌਰ) :ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਕੈਬਨਿਟ ਮੰਤਰੀ,  ਹਰਦੀਪ ਸਿੰਘ ਮੁੰਡੀਆਂ ਨੇ  ਸਥਾਨਕ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ  ਨੀਲ ਗਰਗ ਅਤੇ ਚੇਅਰਮੈਨ ਸ਼ੂਗਰਫੈਡ ਪੰਜਾਬ  ਨਵਦੀਪ ਜੀਦਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ ਰਜਿਸਟਰੀ ਮੌਕੇ ਖ਼ਰੀਦਦਾਰ ਤੇ ਵੇਚਣ ਵਾਲੇ ਦੋਵਾਂ ਦਾ ਹੋਣਾ ਲਾਜ਼ਮੀ ਬਣਾਇਆ ਜਾਵੇ ਅਤੇ ਸੀ.ਸੀ.ਟੀ.ਵੀ. ਕੈਮਰੇ ਹਮੇਸ਼ਾ ਚਾਲੂ ਹਾਲਤ ਵਿੱਚ ਰੱਖੇ ਜਾਣ। ਫ਼ਰਦ ਕੇਂਦਰ ਦੇ ਨਿਰੀਖਣ ਦੌਰਾਨ ਉਨ੍ਹਾਂ ਆਦੇਸ਼ ਦਿੱਤੇ ਕਿ ਕੰਮ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਟੋਕਣ ਦੇਣਾ ਅਤੇ ਉਸ ਦਾ ਸਮੇਂ-ਸਿਰ ਕੰਮ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਪੈਂਡਿੰਗ ਇੰਤਕਾਲ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਫ਼ਤਰੀ ਕੰਮਕਾਜ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਆਦਿ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਵੱਲੋਂ ਰਜਿਸਟਰੀ ਬਰਾਂਚ ਦਾ ਵੀ ਦੌਰਾ ਕਰਕੇ ਨਿਰੀਖਣ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਦਾ ਸੁਪਨਾ ਹੈ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਹਰ ਤਰ੍ਹਾਂ ਸੇਵਾਵਾਂ ਦਾ ਲੋਕਾਂ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੀ ਦੇਰੀ, ਖੱਜਲ-ਖੁਆਰੀ ਅਤੇ ਕਿਸੇ ਤਰ੍ਹਾਂ ਦੇ ਲੈਣ-ਦੇਣ ਤੋਂ ਮੁਕਤ ਲਾਹਾ ਮਿਲੇ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਇਹ ਵੀ ਦੱਸਿਆ ਕਿ ਸੂਬੇ ਅੰਦਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੇਹਤਰ ਅਤੇ ਸਮਾਂਬੱਧ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਚੈਕਿੰਗ ਦੌਰਾਨ ਜੋ ਵੀ ਥੋੜ੍ਹੀ ਬਹੁਤ ਕਮੀ ਦੇਖਣ ਨੂੰ ਮਿਲੀ ਹੈ, ਉਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਦੌਰੇ ਦੌਰਾਨ ੳਨ੍ਹਾਂ ਕੰਮਕਾਜ਼ ਲਈ ਆਏ ਲੋਕਾਂ ਨਾਲ ਵੀ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਫ਼ਤਰੀ ਕੰਮਕਾਜ਼ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਉਨ੍ਹਾਂ ਨੂੰ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ  ਬਲਕਰਨ ਸਿੰਘ ਮਾਹਲ, ਤਹਿਸੀਲਦਾਰ  ਦਿਵਿਆ ਸਿੰਗਲਾ ਆਦਿ ਹਾਜ਼ਰ ਸਨ।

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੋਂ ਲਾਗੂ ਹੋਏ FASTag…

ਨਵੀਂ ਦਿੱਲੀ, 17 ਫਰਵਰੀ- ਅੱਜ ਤੋਂ, ਸੜਕ…

ਅੱਜ ਸੋਨੀਪਤ ਅਦਾਲਤ ਵਿਚ ਪੇਸ਼…

ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੇ ਸਾਬਕਾ…

ਨਹਿਰ ‘ਚ ਡਿੱਗੀ ਬੱਚਿਆਂ ਨਾਲ…

ਕੈਥਲ, 17 ਫਰਵਰੀ :  ਜ਼ਿਲ੍ਹੇ ਦੇ ਪਿੰਡ…

Listen Live

Subscription Radio Punjab Today

Subscription For Radio Punjab Today

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਤੀਜਾ ਜਹਾਜ਼…

ਅੰਮ੍ਰਿਤਸਰ, 17 ਫਰਵਰੀ : ਤੀਜੀ ਵਾਰ ਅਮਰੀਕਾ ਦਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ…

ਅੱਜ ਤੇ ਕੱਲ੍ਹ ਡਿਪੋਰਟ ਕੀਤੇ…

ਅੰਮ੍ਰਿਤਸਰ, 15 ਫਰਵਰੀ : ਅਮਰੀਕਾ 2 ਹੋਰ…

ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ…

ਅੰਮ੍ਰਿਤਸਰ, 15 ਫਰਵਰੀ:ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ…

ਭਾਰਤ ਤੇ ਅਮਰੀਕਾ ਨੇ ਆਪਸੀ…

ਨਵੀਂ ਦਿੱਲੀ, 14 ਫਰਵਰੀ: ਭਾਰਤ ਅਤੇ ਅਮਰੀਕਾ ਨੇ…

Our Facebook

Social Counter

  • 45634 posts
  • 0 comments
  • 0 fans