ਅੰਮ੍ਰਿਤਸਰ , 13 ਫਰਵਰੀ – ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਕਰ ਰਹੇ ਇੱਕ ਸੇਵਾਦਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 38 ਸਾਲ ਦੇ ਬਲਵਿੰਦਰ ਸਿੰਘ ਉਰਫ਼ ਪ੍ਰਿੰਸ ਪੁੱਤਰ ਸਵ: ਅਨੂਪ ਸਿੰਘ ਵਾਸੀ ਨੇੜੇ ਤਾਰਾ ਵਾਲਾ ਪਲ ਅੰਮ੍ਰਿਤਸਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਸਹਾਰਾ ਸੀ। ਉਹ ਜਮੈਟੋ ਕੰਪਨੀ ਵਿੱਚ ਕਰਮਚਾਰੀ ਵਜੋਂ ਕੰਮ ਕਰਦਾ ਸੀ। ਕੰਪਨੀ ਵਿੱਚ ਕੰਮ ਕਰਨ ਤੋਂ ਬਾਅਦ ਉਹ ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਕਰਦਾ ਸੀ। ਬੀਤੇ ਸ਼ਾਮ ਸੇਵਾ ਦੌਰਾਨ ਹਾਰਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ।