
ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਨੇ ਸਮੂਹ ਹਾਜ਼ਰੀਨ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਨੂੰ ਸਹਿਰੀ ਦਿੱਖ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਕਿਸੇ ਵੀ ਪਿੰਡ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਾਰੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਨੀਆਂ, ਸੀਵਰੇਜ਼ ਸਿਸਟਮ, ਪੱਕੀਆਂ ਸੜਕਾਂ, ਸਾਫ ਪਾਣੀ, ਸਕੂਲਾਂ ਦੀ ਅਪਗ੍ਰੇਡੇਸ਼ਨ, ਛੱਪੜਾਂ ਦੇ ਨਵੀਨੀਕਰਨ ਅਤੇ ਹੋਰ ਬਾਕੀ ਸਾਰੇ ਕਾਰਜ ਨੇਪਰੇ ਚਾੜ੍ਹੇ ਜਾਣਗੇ। ਪਿੰਡ ਵਾਸੀਆਂ ਦੀ ਜੇਕਰ ਕੋਈ ਵੀ ਮੁਸ਼ਕਲ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਹਰ ਮੁਸ਼ਕਲ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਸਰਪੰਚ ਨਵਾਂ ਰਾਣਾ ਗੁਰਜੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਢਾਣੀ ਹਰਚਰਨ ਸਿੰਘ ਰੰਧਾਵਾ, ਸਰਪੰਚ ਮਾਹਲਾ ਸਿੰਘ ਕੋਇਲ ਖੇੜਾ, ਸੁਰਿੰਦਰ ਕਨਸੂਜੀਆ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ।