ਅੰਮ੍ਰਿਤਸਰ, 20 ਫਰਵਰੀ : ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮ ਲਵਪ੍ਰੀਤ ਸਿੰਘ ਕੋਲੋਂ 3 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਹ 3 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਉਕਤ ਲਵਪ੍ਰੀਤ ਸਿੰਘ ਤੋਂ ਬੱਸ ਸਟੈਂਡ ਖਾਸਾ, ਅੰਮ੍ਰਿਤਸਰ-ਅਟਾਰੀ ਜੀ.ਟੀ. ਰੋਡ, ਅੰਮ੍ਰਿਤਸਰ ਵਿਖੇ ਦੋਸ਼ੀ ਹਰਮਨਦੀਪ ਸਿੰਘ ਦੇ ਬਿਆਨ ਦੇ ਆਧਾਰ ‘ਤੇ ਕੀਤੀ ਗਈ ਹੈ।
ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਐਫ.ਆਈ.ਆਰ. ’ਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਗੁਪਤ ਜਾਣਕਾਰੀ ਦੇ ਆਧਾਰ ‘ਤੇ ਮਿਤੀ 18 ਫਰਵਰੀ 2025 ਨੂੰ ਸ਼ੁਰੂ ਕੀਤੀ ਗਈ ਕਾਰਵਾਈ ਦੌਰਾਨ, ਦੋਸ਼ੀ ਹਰਮਨਦੀਪ ਸਿੰਘ ਤੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਹਾਲ ਹੀ ਵਿੱਚ ਹੋਈ ਬਰਾਮਦਗੀ ਦੇ ਨਾਲ, ਇਸ ਮਾਮਲੇ ਦੇ ਸਬੰਧ ’ਚ ਜ਼ਬਤ ਕੀਤੀ ਗਈ ਹੈਰੋਇਨ ਦੀ ਕੁੱਲ ਮਾਤਰਾ ਹੁਣ 13 ਕਿਲੋਗ੍ਰਾਮ ਤੱਕ ਪਹੁੰਚ ਗਈ ਹੈ।
ਐਨ.ਡੀ.ਪੀ.ਐਸ. ਐਕਟ ਦੇ ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC), ਅੰਮ੍ਰਿਤਸਰ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।