ਚੰਡੀਗੜ੍ਹ : ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਦੇ ਰਾਜਾ ਭਈਆ ਨਾਲ ਛਪੀਆਂ ਖਬਰਾਂ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਵਿਚ ਕਾਫੀ ਗਰਮਾ-ਗਰਮ ਬਹਿਸ ਹੋਈ| ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਬਾਅਦ ਵਿਚ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਸਦਨ ਵਿਚੋਂ ਵਾਕ ਆਊਟ ਕੀਤਾ ਗਿਆ|