
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੇਜਰੀਵਾਲ ਸੱਤਾ ਦੇ ਲੋਭੀ ਇਨਸਾਨ ਹਨ ਜੋ ਸੱਤਾ ਤੋਂ ਬਗੈਰ ਨਹੀਂ ਰਹਿ ਸਕਦੇ। ਉਹਨਾਂ ਕਿਹਾ ਕਿ ਦਿੱਲੀ ਵਿਚ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਉਹਨਾਂ ਨੇ ਪੰਜਾਬ ਦੇ ਵਿਧਾਇਕਾਂ ਨੂੰ ਇਸ ਗੱਲ ਲਈ ਰਾਜ਼ੀ ਕਰਨ ਦਾ ਯਤਨ ਕੀਤਾ ਕਿ ਉਹ ਭਗਵੰਤ ਮਾਨ ਦੀ ਥਾਂ ਉਹਨਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲੈਣ ਤਾਂ ਜੋ ਉਹ ਪੰਜਾਬ ਦੇ ਮੁੱਖ ਮੰਤਰੀ ਬਣ ਸਕਣ। ਉਹਨਾਂ ਕਿਹਾਕਿ ਵਿਧਾਇਕਾਂ ਨੇ ਸਪਸ਼ਟ ਜਵਾਬ ਦੇ ਦਿੱਤਾ ਕਿ ਪੰਜਾਬੀ ਸਾਨੂੰ ਪਿੰਡਾਂ ਵਿਚ ਨਹੀਂ ਵੜਨ ਦੇਣਗੇ।
ਉਹਨਾਂ ਕਿਹਾ ਕਿ ਹੁਣ ਕੇਜਰੀਵਾਲ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਬਲੀ ਦਾ ਬੱਕਰਾ ਬਣਨ ਵਾਸਤੇ ਤਿਆਰ ਕਰ ਲਿਆ ਹੈ ਤੇ ਉਹਨਾਂ ਨੂੰ ਲੁਧਿਆਣਾ ਪੱਛਮੀ ਤੋਂ ਇਹ ਕਹਿ ਕੇ ਉਮੀਦਵਾਰ ਬਣਾਇਆ ਹੈ ਕਿ ਜਿੱਤਣ ’ਤੇ ਉਹਨਾਂ ਨੂੰ ਮੰਤਰੀ ਬਣਾਇਆ ਜਾਵੇਗਾ ਬਦਲੇ ਵਿਚ ਉਹਨਾਂ ਦੀ ਰਾਜ ਸਭਾ ਮੈਂਬਰਸ਼ਿਪ ਅਰਵਿੰਦ ਕੇਜਰੀਵਾਲ ਨੂੰ ਮਿਲੇਗੀ।ਉਹਨਾਂ ਕਿਹਾ ਕਿ ਕੇਜਰੀਵਾਲ ਦਾ ਪੰਜਾਬ ਰਾਹੀਂ ਸੰਸਦ ਵਿਚ ਪ੍ਰਵੇਸ਼ ਕਰਨ ਦਾ ਸੁਫਨਾ ਕਦੇ ਵੀ ਪੂਰਾ ਨਹੀਂ ਹੋਵੇਗਾ।ਭਾਜਪਾ ਦੇ ਕੌਮੀ ਸਕੱਤਰ ਨੇ ਹੋਰ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਕੇਜਰੀਵਾਲ ਦੀ ਯੋਜਨਾ ਸਿਰੇ ਨਹੀਂ ਚੜ੍ਹਨ ਦੇਣਗੇ ਅਤੇ ਜ਼ਿਮਨੀ ਚੋਣ ਵਿਚ ਸੰਜੀਵ ਅਰੋੜਾ ਦੀ ਕਰਾਰੀ ਹਾਰ ਹੋਵੇਗੀ ਜੋ 2027 ਵਿਚ ਆਮ ਆਦਮੀ ਪਾਰਟੀ ਦੇਪੰਜਾਬ ਵਿਚੋਂ ਮੁਕੰਮਲ ਸਫਾਏ ਦਾ ਆਧਾਰ ਬੰਨੇਗੀ ਤੇ ਇਸਦਾ ਪੰਜਾਬ ਵਿਚ ਵੀ ਉਹੀ ਹਾਲ ਹੋਵੇਗਾ ਜੋ ਦਿੱਲੀ ਵਿਚ ਹੋਇਆ ਹੈ।