Menu

ਕੈਬਨਿਟ ਮੀਟਿੰਗ ਤੋਂ ਪਹਿਲਾਂ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਉਦਯੋਗ ਨਾਲ ਜੁੜੇ ਮੁੱਦਿਆਂ ‘ਤੇ ਕੀਤੀ ਚਰਚਾ

ਚੰਡੀਗੜ੍ਹ, 3 ਮਾਰਚ, 2025- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਅੱਜ ਕੈਬਨਿਟ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਉਦਯੋਗਿਕ ਖੇਤਰ ਦੇ ਮੁੱਖ ਮਸਲਿਆਂ ‘ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਸੰਸਦ ਮੈਂਬਰ ਅਰੋੜਾ ਨੇ ਪ੍ਰਮੁੱਖ ਉਦਯੋਗ ਸੰਗਠਨਾਂ ਦੁਆਰਾ ਉਜਾਗਰ ਕੀਤੀਆਂ ਚੁਣੌਤੀਆਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ।

ਨਵੀਂ ਓਟੀਐਸ ਸਕੀਮ ਦੇ ਐਲਾਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸੰਸਦ ਮੈਂਬਰ ਸੰਜੀਵ ਅਰੋੜਾ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਉਦਯੋਗ ਮੰਤਰੀ ਦਾ ਉਦਯੋਗਿਕ ਮਸਲਿਆਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਐਮਪੀ ਅਰੋੜਾ ਨੇ ਕਿਹਾ “ਮੈਂ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ, ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਅਤੇ ਉਦਯੋਗ ਮੰਤਰੀ ਦਾ ਉਦਯੋਗ ਲਈ ਪ੍ਰਗਤੀਸ਼ੀਲ ਯੋਜਨਾਵਾਂ, ਖਾਸ ਕਰਕੇ ਪੀਐਸਆਈਈਸੀ ਵਿੱਚ ਲੰਬਿਤ ਮਾਮਲਿਆਂ ਲਈ ਓਟੀਐਸ ਸਕੀਮ ਪੇਸ਼ ਕਰਨ ਲਈ ਉਨ੍ਹਾਂ ਦਾ  ਧੰਨਵਾਦੀ ਹਾਂ। ਮੈਂ ਉਦਯੋਗਿਕ ਖੇਤਰ ਦੁਆਰਾ ਉਠਾਏ ਗਏ ਕੁਝ ਮਹੱਤਵਪੂਰਨ ਮੁੱਦਿਆਂ ਬਾਰੇ ਉਨ੍ਹਾਂ ਨਾਲ ਸੰਪਰਕ ਕੀਤਾ, ਅਤੇ ਉਹ ਤੁਰੰਤ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਲਈ ਸਹਿਮਤ ਹੋ ਗਏ,”।

ਉਨ੍ਹਾਂ ਸਾਂਝਾ ਕੀਤਾ ਕਿ ਉਨ੍ਹਾਂ ਨੇ ਪੰਜਾਬ ਦੀਆਂ ਤਿੰਨ ਪ੍ਰਮੁੱਖ ਉਦਯੋਗ ਸੰਗਠਨਾਂ ਨਾਲ ਗੱਲਬਾਤ ਕਰਕੇ ਜ਼ਰੂਰੀ ਮੁੱਦਿਆਂ ਦੀ ਸੂਚੀ ਤਿਆਰ ਕੀਤੀ ਹੈ। “ਐਸੋਸੀਏਸ਼ਨਾਂ ਨੇ ਮੈਨੂੰ ਦੱਸਿਆ ਕਿ ‘ਆਪ’ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੇ ਜ਼ਿਆਦਾਤਰ ਮੁੱਦੇ ਪਹਿਲਾਂ ਹੀ ਹੱਲ ਹੋ ਚੁੱਕੇ ਹਨ।  ਹਾਲਾਂਕਿ, ਉਨ੍ਹਾਂ ਨੇ ਸਰਬਸੰਮਤੀ ਨਾਲ ਇੱਕ ਮੁੱਖ ਮੰਗ ਉਠਾਈ ਜਿਸ ਵਿੱਚ ਵਧੀਆਂ ਜ਼ਮੀਨੀ ਕੀਮਤਾਂ ਅਤੇ ਬਕਾਇਆ ਭੁਗਤਾਨਾਂ ਨਾਲ ਸਬੰਧਤ ਵਿਵਾਦਾਂ ਦੇ ਲੰਬਿਤ ਮਾਮਲਿਆਂ ਲਈ ਇੱਕ-ਵਾਰੀ ਨਿਪਟਾਰਾ (ਓ.ਟੀ.ਐਸ) ਯੋਜਨਾ ਨੂੰ ਲਾਗੂ ਕਰਨਾ ਸ਼ਾਮਿਲ ਹੈ।”

ਓ.ਟੀ.ਐਸ ਯੋਜਨਾ ਦੀ ਮਹੱਤਤਾ ਬਾਰੇ ਦੱਸਦੇ ਹੋਏ, ਐਮਪੀ ਅਰੋੜਾ ਨੇ ਕਿਹਾ, “ਉਦਯੋਗਾਂ ਨੂੰ  ਆਪਣੇ ਬਕਾਏ ਦੇ ਭੁਗਤਾਨ ਲਈ ਬੈਂਕਾਂ ਤੋਂ ਕਰਜ਼ੇ ਅਤੇ ਪ੍ਰਵਾਨਗੀਆਂ ਪ੍ਰਾਪਤ ਕਰਨ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ, ਅਤੇ ਅਕਸਰ ਦੂਜੇ ਵਿਭਾਗਾਂ ਦੁਆਰਾ ਪਰੇਸ਼ਾਨ ਕੀਤਾ ਜਾਂਦਾ ਸੀ। ਸਾਡੀ ਸਰਕਾਰ ਨੇ ਸਿਰਫ਼ 8% ਦੀ ਫਲੈਟ ਵਿਆਜ ਦਰ ‘ਤੇ ਓ.ਟੀ.ਐਸ ਯੋਜਨਾ ਲਾਗੂ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਨਾਲ ਉਦਯੋਗ ਨੂੰ ਬਹੁਤ ਲਾਭ ਹੋਵੇਗਾ।”

ਸਕੀਮ ਦੁਆਰਾ ਪ੍ਰਦਾਨ ਕੀਤੀ ਗਈ ਵਿੱਤੀ ਰਾਹਤ ਨੂੰ ਉਜਾਗਰ ਕਰਦੇ ਹੋਏ, ਐਮਪੀ ਅਰੋੜਾ ਨੇ ਕਿਹਾ, “ਉਦਯੋਗ ਪ੍ਰਤੀਨਿਧੀਆਂ ਨੇ ਗਣਨਾ ਕੀਤੀ ਹੈ ਕਿ ਉਹ ਇਸ ਪਹਿਲਕਦਮੀ ਕਾਰਨ ਪ੍ਰਤੀ ਵਰਗ ਗਜ਼ ₹2,160 ਦੀ ਬਚਤ ਕਰਨਗੇ। ਇਹ ਲਾਭ ਸਿੱਧੇ ਤੌਰ ‘ਤੇ ਉਨ੍ਹਾਂ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ​​ਕਰੇਗਾ ਅਤੇ ਉਨ੍ਹਾਂ ਦੀਆਂ ਬੈਲੇਂਸ ਸ਼ੀਟਾਂ ਵਿੱਚ ਸੁਧਾਰ ਕਰੇਗਾ।”

ਐਮਪੀ ਅਰੋੜਾ ਨੇ ਸਿੰਗਲ ਵਿੰਡੋ ਸਿਸਟਮ ਤਹਿਤ ਦੋ ਸਮਰਪਿਤ ਕਾਊਂਟਰ ਸਥਾਪਤ ਕਰਨ ਦੀ ਵੀ ਸ਼ਲਾਘਾ ਕੀਤੀ।  ਇਨ੍ਹਾਂ ਕਾਊਂਟਰਾਂ ‘ਤੇ ਉਦਯੋਗਪਤੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਭੁਗਤਾਨ ਕਰਨ ਅਤੇ ਐਨਓਸੀ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ।

“ਇਹ ਪਹਿਲ ਨੌਕਰਸ਼ਾਹੀ ਰੁਕਾਵਟਾਂ ਨੂੰ ਖਤਮ ਕਰੇਗੀ ਅਤੇ ਉਦਯੋਗਪਤੀਆਂ ਲਈ ਪ੍ਰਕਿਰਿਆ ਨੂੰ ਸਰਲ ਬਣਾਏਗੀ।” ਅਰੋੜਾ ਨੇ ਕਿਹਾ “ਮੈਂ ਉਦਯੋਗਪਤੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਸਰਕਾਰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਸਮੇਂ ਸਿਰ ਹੱਲ ਪ੍ਰਦਾਨ ਕਰਨ ਲਈ ਵਚਨਬੱਧ ਹੈ,”।

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਉਦਯੋਗਪਤੀਆਂ ਨੂੰ ਆਪਣੀਆਂ ਚਿੰਤਾਵਾਂ ਲਈ ਅੱਗੇ ਆਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਅਟੁੱਟ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ “ਮੈਂ ਸਾਰੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਉਣਾ ਚਾਹਾਂਗਾ ਕਿ ਉਹ ਬਿਨਾਂ ਕਿਸੇ ਝਿਜਕ ਦੇ ਆਪਣੇ ਮੁੱਦਿਆਂ ਨੂੰ ਲੈ ਕੇ ਸਾਡੇ ਨਾਲ ਸੰਪਰਕ ਕਰ ਸਕਦੇ ਹਨ। ਅਸੀਂ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨ ਲਈ ਇੱਥੇ ਹਾਂ।

‘ਆਪ’ ਨੇ ਅਨੁਰਾਗ ਢਾਂਡਾ ਨੂੰ ਨੈਸ਼ਨਲ ਮੀਡੀਆ…

ਨਵੀਂ ਦਿੱਲੀ, 27 ਮਾਰਚ 2025 – ਅਨੁਰਾਗ ਢਾਂਡਾ ਨੂੰ ‘ਆਪ’ ਦਾ ਨੈਸ਼ਨਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਨੁਰਾਗ…

ਦਿਨ ਦਿਹਾੜੇ ਇੱਕ ਮਹਿਲਾ ਡਾਕਟਰ…

ਫ਼ਰੀਦਾਬਾਦ, 27 ਮਾਰਚ : ਹਰਿਆਣਾ ਦੇ ਫ਼ਰੀਦਾਬਾਦ…

ਭਾਰਤ ‘ਚ ਅਮਰੀਕੀ ਦੂਤਾਵਾਸ ਦੀ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ…

ਸਾਂਸਦ ਰਾਘਵ ਚੱਢਾ ਨੇ ਸੰਸਦ…

ਨਵੀਂ ਦਿੱਲੀ, 26 ਮਾਰਚ 2025-ਆਮ ਆਦਮੀ ਪਾਰਟੀ…

Listen Live

Subscription Radio Punjab Today

Subscription For Radio Punjab Today

ਭਾਰਤ ‘ਚ ਅਮਰੀਕੀ ਦੂਤਾਵਾਸ ਦੀ ਵੱਡੀ ਕਾਰਵਾਈ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਬੁੱਧਵਾਰ ਨੂੰ ਕਿਹਾ ਕਿ ਉਸਨੇ ਬੋਟ ਖਾਤਿਆਂ ਦੀ ਵਰਤੋਂ…

ਦੱਖਣੀ ਕੋਰੀਆ ‘ਚ, ਜੰਗਲਾਂ ‘ਚ…

26 ਮਾਰਚ 2025:  ਦੱਖਣੀ ਕੋਰੀਆ ਵਿੱਚ ਖ਼ੁਸ਼ਕ…

ਕੈਲਗਰੀ ’ਚ ਪੰਜਾਬੀ ਵਿਦਿਆਰਥਣ ’ਤੇ…

ਕੈਲਗਰੀ ,25 ਮਾਰਚ 2025- ਬੀਤੇ ਦਿਨ ਕੈਲਗਰੀ…

ਮੰਦਭਾਗੀ ਖਬਰ- ਕੈਨੇਡਾ ‘ਚ ਇਕ…

ਫ਼ਤਿਹਗੜ੍ਹ ਸਾਹਿਬ, 24 ਮਾਰਚ- ਪੰਜਾਬ  ਦੀ ਧਰਤੀ…

Our Facebook

Social Counter

  • 46641 posts
  • 0 comments
  • 0 fans