Menu

ਮਾਲੇਰਕੋਟਲਾ ਵਿੱਚ ਈ.ਡੀ.ਏ.ਆਰ ਪੋਰਟਲ ਦੀ ਸ਼ੁਰੂਆਤ, ਸੜਕ ਹਾਦਸਿਆਂ ਦਾ ਤਿਆਰ ਹੋਵੇਗਾ ਡਾਟਾ

ਮਾਲੇਰਕੋਟਲਾ 04 ਮਾਰਚ :ਸੜਕ ਹਾਦਸਿਆਂ ਦੇ ਦਾਅਵਿਆਂ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਹਾਦਸਿਆਂ ਨਾਲ ਸਬੰਧਤ ਡਾਟਾ ਬੇਸ ਤਿਆਰ ਕਰਨ ਲਈ ਜ਼ਿਲ੍ਹੇ ਵਿੱਚ ਈ.ਡੀ.ਏ.ਆਰ ਪੋਰਟਲ ਦੀ ਸ਼ੁਰੂਆਤ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦਿੱਤੀ । ਉਨ੍ਹਾਂ ਪੋਰਟਲ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਪੋਰਟਲ ਖਾਸ ਤੌਰ ‘ਤੇ ਆਈ ਆਰ ਏ ਡੀ ਐਪਲੀਕੇਸ਼ਨ ਦੇ ਵਿਸਥਾਰ ਵਜੋਂ ਇੱਕ ਏਕੀਕ੍ਰਿਤ ਪੋਰਟਲ ਹੈ। ਇਸ ਦਾ ਉਦੇਸ਼ ਦੇਸ਼ ਦੇ ਹਰ ਹਿੱਸੇ ਤੋਂ ਦੁਰਘਟਨਾ ਡੇਟਾਬੇਸ ਨੂੰ ਇਕੱਠਾ ਕਰਕੇ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣਾ ਹੈ।

ਸਿਵਲ ਅਤੇ ਟ੍ਰੈਫਿਕ ਪੁਲਿਸ ਅਧਿਕਾਰੀਆਂ ਨਾਲ ਰਿਕਵਰੀ/ਸੇਫ਼ ਵਾਹਨ ਸਕੀਮ/ਜ਼ਿਲ੍ਹਾ ਰੋਡ ਸੇਫਟੀ ਸਕੀਮ ਤਹਿਤ ਮੀਟਿੰਗ ਕਰਦਿਆ ਉਨ੍ਹਾਂ ਹਦਾਇਤ ਕੀਤੀ ਕਿ ਜਦੋਂ ਵੀ ਸੜਕ ਹਾਦਸਾ ਹੁੰਦਾ ਹੈ ਤਾਂ ਇਸ ਪੋਰਟਲ ਉੱਤੇ ਪੁਲਿਸ, ਸੜਕ ਸੁਰੱਖਿਆ ਫੋਰਸ ਅਤੇ ਸਿਹਤ ਵਿਭਾਗ ਵੱਲੋਂ ਇੰਦਰਾਜ਼ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਹਾਦਸੇ ਦੀ ਡੀਟੇਲ ਇਸ ਪੋਰਟਲ ਉੱਤੇ ਭਰਨ ਨਾਲ ਦੇਸ਼ ਪੱਧਰ ਉੱਤੇ ਹੁੰਦੇ ਸੜਕ ਹਾਦਸਿਆਂ ਦਾ ਡਾਟਾ ਬੇਸ ਤਿਆਰ ਹੋਵੇਗਾ ਜੋ ਕਿ ਸੜਕੀ ਹਾਦਸਿਆਂ ਦੀ ਦਰ ਵਿੱਚ ਹੋਰ ਕਮੀ ਲਿਆਉਣ ਲਈ ਸਾਧਰਕ ਰਣਨੀਤੀ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ।

ਉਹਨਾਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕਰਵਾਉਣ ਲਈ ਚੈਕਿੰਗਾਂ ਕੀਤੀਆਂ ਜਾਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਪਾਲਸੀ ਤਹਿਤ ਕੋਈ ਸਾਂਝੇ ਸਥਾਨ ਦੀ ਪਛਾਣ ਕਰਕੇ ਸਕੂਲੀ ਬੱਚਿਆ ਨੂੰ ਲੈ ਕੇ ਜਾਣ ਵਾਲੇ ਵਾਹਨ ਚਾਲਕਾਂ ਨੂੰ ਟਰੈਫਿਕ ਰੂਲਾਂ ਸਬੰਧੀ ਜਾਗਰੂਕ ਕਰਨ ਅਤੇ ਪਛਾਣ ਚਿੰਨਾਂ ਦੀ ਜਾਣਕਾਰੀ ਦੇਣ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲੀ ਵਾਹਨ ਚਾਲਕਾਂ ਦੀ ਸਿਹਤ ਦੀ ਜਾਂਚ ਲਈ ਵਿਸ਼ੇਸ ਕੈਂਪ ਆਯੋਜਨ ਕਰਨ ਦੀ ਵੀ ਹਦਾਇਤ ਕੀਤੀ ।

ਵਧੀਕ ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਸੜਕ ਆਵਾਜਾਈ ਦੌਰਾਨ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ।ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਹਰਬੰਸ ਸਿੰਘ,ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਐਸ.ਪੀ ਸਵਰਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਰੇਸ਼ਮਾ ਭੌਰਾ, ਡੀ.ਐਸ.ਪੀ. ਰਣਜੀਤ ਸਿੰਘ ,ਕਾਰਜ ਸਾਧਕ ਅਫ਼ਸਰ ਵਿਕਾਸ ਉਪਲ, ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ, ਐਸ.ਡੀ.ਓ(ਪੀ.ਡਬਲਿਊ.ਡੀ) ਇੰਜ.ਬਲਰਾਜ ਸਿੰਘ ਤੋਂ ਇਲਾਵਾ ਵੱਖ –ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

‘ਆਪ’ ਨੇ ਅਨੁਰਾਗ ਢਾਂਡਾ ਨੂੰ ਨੈਸ਼ਨਲ ਮੀਡੀਆ…

ਨਵੀਂ ਦਿੱਲੀ, 27 ਮਾਰਚ 2025 – ਅਨੁਰਾਗ ਢਾਂਡਾ ਨੂੰ ‘ਆਪ’ ਦਾ ਨੈਸ਼ਨਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਨੁਰਾਗ…

ਦਿਨ ਦਿਹਾੜੇ ਇੱਕ ਮਹਿਲਾ ਡਾਕਟਰ…

ਫ਼ਰੀਦਾਬਾਦ, 27 ਮਾਰਚ : ਹਰਿਆਣਾ ਦੇ ਫ਼ਰੀਦਾਬਾਦ…

ਭਾਰਤ ‘ਚ ਅਮਰੀਕੀ ਦੂਤਾਵਾਸ ਦੀ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ…

ਸਾਂਸਦ ਰਾਘਵ ਚੱਢਾ ਨੇ ਸੰਸਦ…

ਨਵੀਂ ਦਿੱਲੀ, 26 ਮਾਰਚ 2025-ਆਮ ਆਦਮੀ ਪਾਰਟੀ…

Listen Live

Subscription Radio Punjab Today

Subscription For Radio Punjab Today

ਭਾਰਤ ‘ਚ ਅਮਰੀਕੀ ਦੂਤਾਵਾਸ ਦੀ ਵੱਡੀ ਕਾਰਵਾਈ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਬੁੱਧਵਾਰ ਨੂੰ ਕਿਹਾ ਕਿ ਉਸਨੇ ਬੋਟ ਖਾਤਿਆਂ ਦੀ ਵਰਤੋਂ…

ਦੱਖਣੀ ਕੋਰੀਆ ‘ਚ, ਜੰਗਲਾਂ ‘ਚ…

26 ਮਾਰਚ 2025:  ਦੱਖਣੀ ਕੋਰੀਆ ਵਿੱਚ ਖ਼ੁਸ਼ਕ…

ਕੈਲਗਰੀ ’ਚ ਪੰਜਾਬੀ ਵਿਦਿਆਰਥਣ ’ਤੇ…

ਕੈਲਗਰੀ ,25 ਮਾਰਚ 2025- ਬੀਤੇ ਦਿਨ ਕੈਲਗਰੀ…

ਮੰਦਭਾਗੀ ਖਬਰ- ਕੈਨੇਡਾ ‘ਚ ਇਕ…

ਫ਼ਤਿਹਗੜ੍ਹ ਸਾਹਿਬ, 24 ਮਾਰਚ- ਪੰਜਾਬ  ਦੀ ਧਰਤੀ…

Our Facebook

Social Counter

  • 46637 posts
  • 0 comments
  • 0 fans