Menu

ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਚੰਡੀਗੜ੍ਹ/ ਮੰਡੀ ਗੋਬਿੰਦਗੜ੍ਹ (ਫ਼ਤਹਿਗੜ੍ਹ ਸਾਹਿਬ), 5 ਮਾਰਚ:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਸ਼ੁਰੂ ਹੋ ਚੁੱਕੀ ਹੈ। ਇਸ ਕਾਰਵਾਈ ਤਹਿਤ  ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੌਨੀ ਵਿਖੇ ਇੱਕ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਹ ਮਕਾਨ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਇਆ ਹੋਇਆ ਸੀ।

ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਟਰ ਕਲੌਨੀ ਦੇ ਇਸ ਪਰਿਵਾਰ ‘ਤੇ 2024 ਵਿੱਚ ਐਨ.ਡੀ.ਪੀ.ਐਸ.ਐਕਟ ਅਧੀਨ 02 ਮੁਕੱਦਮੇ ਦਰਜ਼ ਹਨ।

ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 06 ਹੋਰ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਛੇਤੀ ਹੀ ਇਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ‘ਤੇ ਇੱਕ ਵੀ ਨਸ਼ੇ ਦਾ ਸੌਦਾਗਰ ਰਹਿਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਲਿਬੜਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਯੁੱਧ ਸਮਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ ‘ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ।

ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਦੱਸਿਆ। ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਸਥਾਨਕ ਮੁਹੱਲਾ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ ਪ੍ਰਸ਼ਾਸ਼ਨ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਇਸ ਮੌਕੇ ਐਸ.ਪੀ.(ਜਾਂਚ) ਰਾਕੇਸ਼ ਯਾਦਵ, ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ, ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

‘ਆਪ’ ਨੇ ਅਨੁਰਾਗ ਢਾਂਡਾ ਨੂੰ ਨੈਸ਼ਨਲ ਮੀਡੀਆ…

ਨਵੀਂ ਦਿੱਲੀ, 27 ਮਾਰਚ 2025 – ਅਨੁਰਾਗ ਢਾਂਡਾ ਨੂੰ ‘ਆਪ’ ਦਾ ਨੈਸ਼ਨਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਨੁਰਾਗ…

ਦਿਨ ਦਿਹਾੜੇ ਇੱਕ ਮਹਿਲਾ ਡਾਕਟਰ…

ਫ਼ਰੀਦਾਬਾਦ, 27 ਮਾਰਚ : ਹਰਿਆਣਾ ਦੇ ਫ਼ਰੀਦਾਬਾਦ…

ਭਾਰਤ ‘ਚ ਅਮਰੀਕੀ ਦੂਤਾਵਾਸ ਦੀ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ…

ਸਾਂਸਦ ਰਾਘਵ ਚੱਢਾ ਨੇ ਸੰਸਦ…

ਨਵੀਂ ਦਿੱਲੀ, 26 ਮਾਰਚ 2025-ਆਮ ਆਦਮੀ ਪਾਰਟੀ…

Listen Live

Subscription Radio Punjab Today

Subscription For Radio Punjab Today

ਭਾਰਤ ‘ਚ ਅਮਰੀਕੀ ਦੂਤਾਵਾਸ ਦੀ ਵੱਡੀ ਕਾਰਵਾਈ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਬੁੱਧਵਾਰ ਨੂੰ ਕਿਹਾ ਕਿ ਉਸਨੇ ਬੋਟ ਖਾਤਿਆਂ ਦੀ ਵਰਤੋਂ…

ਦੱਖਣੀ ਕੋਰੀਆ ‘ਚ, ਜੰਗਲਾਂ ‘ਚ…

26 ਮਾਰਚ 2025:  ਦੱਖਣੀ ਕੋਰੀਆ ਵਿੱਚ ਖ਼ੁਸ਼ਕ…

ਕੈਲਗਰੀ ’ਚ ਪੰਜਾਬੀ ਵਿਦਿਆਰਥਣ ’ਤੇ…

ਕੈਲਗਰੀ ,25 ਮਾਰਚ 2025- ਬੀਤੇ ਦਿਨ ਕੈਲਗਰੀ…

ਮੰਦਭਾਗੀ ਖਬਰ- ਕੈਨੇਡਾ ‘ਚ ਇਕ…

ਫ਼ਤਿਹਗੜ੍ਹ ਸਾਹਿਬ, 24 ਮਾਰਚ- ਪੰਜਾਬ  ਦੀ ਧਰਤੀ…

Our Facebook

Social Counter

  • 46640 posts
  • 0 comments
  • 0 fans