ਚੰਡੀਗੜ੍ਹ, 7 ਮਾਰਚ- ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਗੁਰਿੰਦਰ ਸਿੰਘ ਗੋਗੀ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਦੋਵਾਂ ਜਥੇਦਾਰਾਂ ਨੂੰ ਹਟਾਉਣ ਦੇ ਰੋਸ ਵਜੋਂ ਅਸਤੀਫ਼ਾ ਦਿੱਤਾ ਹੈ।
ਇੰਨ੍ਹਾਂ ਤੋਂ ਇਲਾਵਾ ਆਈਐਸ ਬਿੰਦਰਾ ਸਰਕਲ ਪ੍ਰਧਾਨ ਤੇ ਸੀਨੀਅਰ ਮੀਤ ਪ੍ਰਧਾਨ ਜਿਲ੍ਹਾ ਪਟਿਆਲ਼ਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖਤ ਮਹਾਨ ਹੈ ਅਤੇ ਸਿੱਖ ਪੰਥ ਦੀ ਸ਼ਾਨ ਹੈ, ਇਤਿਹਾਸ ਵਿੱਚ ਜਿਨ੍ਹਾਂ ਵਿਅਕਤੀਆਂ ਨੇ ਅਕਾਲ ਤਖਤ ਨਾਲ ਮੱਥਾ ਲਾਇਆ ਹੈ , ਉਹਨਾਂ ਦਾ ਕੱਖ ਵੀ ਨਹੀਂ ਰਹਿਆ। ਅਕਾਲ ਤਖਤ ਦਾ 2 ਦਸੰਬਰ ਵਾਲਾ ਹੁਕਮਨਾਮਾ ਨਾ ਮੰਨਣਾ ਅਤੇ ਅੱਜ SGPC ਮੈਂਬਰਾਂ ਦੁਆਰਾ ਅਕਾਲ ਤਖਤ ਦੇ ਜਥੇਦਾਰ ਨੂੰ ਬਰਖਾਸਤ ਕਰਨਾ ਅਕਾਲ ਤਖਤ ਨਾਲ ਮੱਥਾ ਲਾਉਣਾ ਹੈ । ਇਸ ਲਈ, ਇਨ੍ਹਾਂ ਚੀਜ਼ਾਂ ਨੂੰ ਦੇਖਦੇ ਹੋਏ ਮੈਂ ਆਪਣੇ ਆਪ ਨੂੰ ਪਾਪਾਂ ਦਾ ਭਾਗੀਦਾਰ ਨਹੀਂ ਬਣਾਉਣਾ ਚਾਹੁੰਦਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੂਲ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।