ਅੰਮ੍ਰਿਤਸਰ, 8 ਮਾਰਚ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਇੱਕ ਹੋਰ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਕਿਹਾ ਕਿ ਜੋ ਕੁਝ ਇਸ ਟਾਈਮ ਅਕਾਲੀ ਦਲ ਵਿੱਚ ਚੱਲ ਰਿਹਾ ਹੈ ਉਸ ਨੂੰ ਲੈ ਕੇ ਉਹ ਬਹੁਤ ਨਿਰਾਸ਼ ਚਲਦੇ ਆ ਰਹੇ ਹਨ। ਬੀਤੇ ਦਿਨ ਸ੍ਰੀ ਅਕਾਲ ਤਚ਼ਤ ਸਾਹਿਬ ਦੇ ਜਥੇਦਾਰਾਂ ਨੂੰ ਬਦਲਣ ਤੋਂ ਬਾਅਦ ਉਹ ਆਹਤ ਹੋ ਗਏ ਸਨ। ਜਿਸ ਨੂੰ ਲੈ ਕੇ ਉਹਨਾਂ ਨੇ ਇੰਨਾ ਵੱਡਾ ਕਦਮ ਚੁੱਕਿਆ ਹੈ।