Menu

ਡਿਪਟੀ ਕਮਿਸ਼ਨਰ ਮਲੇਰਕੋਟਲਾ ਵਲੋਂ ਅਵਾਮ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਿਤ

ਮਾਲੇਰਕੋਟਲਾ, 10 ਮਾਰਚ: ਜ਼ਿਲ੍ਹੇ ਵਾਸੀਆਂ ਦੀ ਸੁਵਿਧਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਕੋਸ਼ਿਸ਼ਾਂ ਨੂੰ ਹੋਰ ਤੇਜ਼ੀ ਦੇਣ ਲਈ, ਨਿਵੇਕਲੀ ਪਹਿਲਕਦਮੀ ਕਰਦਿਆਂ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵਲੋਂ 24×7 ਕਾਰਜਸ਼ੀਲ ਰਹਿਣ ਵਾਲੀ ਹੈਲਪ ਡੈਸਕ ਦੀ ਸਥਾਪਨਾ ਦਫ਼ਤਰ ਡਿਪਟੀ ਕਮਿਸ਼ਨਰ (ਫੁਟਕਲ ਸ਼ਾਖਾ) ਕਮਰਾ ਨੰਬਰ 04 ਵਿਖੇ ਕੀਤੀ ਗਈ ਹੈ। ਇਸ ਹੈਲਪ ਡੈਸਕ ਦਾ ਉਦੇਸ਼ ਜ਼ਿਲ੍ਹੇ ਦੇ ਨਿਵਾਸੀਆਂ ਦੀਆਂ ਸ਼ਿਕਾਇਤਾਂ, ਜਾਣਕਾਰੀ ਸੰਬੰਧੀ ਪੁੱਛਗਿੱਛ ਅਤੇ ਹੋਰ ਅਹਿਮ ਮਸਲਿਆਂ ਨੂੰ ਤੁਰੰਤ ਸੁਣਨਾ ਅਤੇ ਉਨ੍ਹਾਂ ਦਾ ਨਿਪਟਾਰਾ ਕਰਨਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੰਟਰੋਲ ਰੂਮ 24 ਘੰਟੇ ਸਰਗਰਮ ਰਹੇਗਾ, ਤਾਂ ਜੋ ਜ਼ਿਲ੍ਹੇ ਨਿਵਾਸੀ ਕਿਸੇ ਵੀ ਲੋੜ ਜਾਂ ਤਕਲੀਫ਼ ਦੀ ਘੜੀ ਵਿੱਚ 01675-252003 ਨੰਬਰ ‘ਤੇ ਸੰਪਰਕ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਪ੍ਰਸ਼ਾਸਨ ਅਤੇ ਲੋਕਾਂ ਵਿਚਕਾਰ ਸੰਚਾਰ ਨੂੰ ਹੋਰ ਮਜਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਹੋਰ ਦੱਸਿਆ ਕਿ ਇਸ ਦੇ ਸਥਾਪਿਤ ਹੋਣ ਨਾਲ ਅਵਾਮ 24×7 ਲਗਾਤਾਰ ਪ੍ਰਸਾਸ਼ਨ ਨਾਲ ਸਬੰਧ ਸਥਾਪਿਤ ਕਰ ਸਕੇਗੀ ।  ਇਹ ਕੰਟਰੋਲ ਰੂਮ ਲੋਕ ਨੂੰ ਹਰ ਤਰੀਕੇ ਦੀ ਜਾਣਕਾਰੀ ਅਤੇ ਮਦਦ ਲਈ ਇੱਕ ਕੇਂਦਰੀਕ੍ਰਿਤ ਸੰਪਰਕ ਬਿੰਦੂ ਦਾ ਰੂਪ ਅਖਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਹੋਵੇਗਾ ਤਾਂ ਜੋ ਐਮਰਜੈਂਸੀ ਹਾਲਤਾਂ ‘ਚ ਜ਼ਿਲ੍ਹਾ ਪ੍ਰਸ਼ਾਸਨ ਤੇਜ਼ ਕਾਰਵਾਈ ਕਰਕੇ ਲੋਕਾਂ ਨਾਲ ਮੌਢਾ ਨਾਲ ਮੋਢਾ ਜੋੜ ਸਕੇ । ਇਸ ਕੇਂਦਰ ਦੇ ਸਥਾਪਿਤ ਹੋਣ ਨਾਲ ਆਮ ਲੋਕਾਂ ਦੀਆਂ ਸ਼ਿਕਾਇਤਾਂ /ਸਮੱਸਿਆਵਾਂ ਦਾ ਹੱਲ ਵਿੱਚ ਤੇਜ਼ੀ ਆਵੇਗੀ ਅਤੇ ਪਾਰਦਰਸ਼ਤਾ ਵਧੇਗੀ ।

 

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਇਹ ਹੈਲਪ ਡੈਸਕ ਸਰਕਾਰ ਦੀ ਜਨ-ਸੇਵਾ ਨੀਤੀ ਅਧੀਨ ਲਗਾਤਾਰ ਜਨਤਾ ਦੀ ਭਲਾਈ ਲਈ ਕੰਮ ਕਰੇਗਾ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਸਮੱਸਿਆ, ਤਕਲੀਫ਼ ਜਾਂ ਜਾਣਕਾਰੀ ਸੰਬੰਧੀ ਮਦਦ ਚਾਹੁੰਦੇ ਹੋਣ ਤਾਂ ਕੰਟਰੋਲ ਰੂਮ ਨੰਬਰ 01675-252003 ‘ਤੇ ਸੰਪਰਕ ਕਰ ਸਕਦੇ ਹਨ। ਇਸ ਨਵੇਂ ਉਪਰਾਲੇ ਨਾਲ  ਜ਼ਿਲ੍ਹੇ ਦੇ ਲੋਕਾਂ ਨੂੰ ਤੁਰੰਤ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਸਰਕਾਰੀ ਸੇਵਾਵਾਂ ਮਿਲਣਗੀਆਂ, ਜਿਸ ਨਾਲ ਜ਼ਿਲ੍ਹਾ ਪ੍ਰਸ਼ਾਸਨ ਤੇ ਲੋਕਾਂ ਵਿਚਕਾਰ ਵਿਸ਼ਵਾਸ ਅਤੇ ਤਾਲਮੇਲ ਹੋਰ ਵਧੇਗਾ।

‘ਆਪ’ ਨੇ ਅਨੁਰਾਗ ਢਾਂਡਾ ਨੂੰ ਨੈਸ਼ਨਲ ਮੀਡੀਆ…

ਨਵੀਂ ਦਿੱਲੀ, 27 ਮਾਰਚ 2025 – ਅਨੁਰਾਗ ਢਾਂਡਾ ਨੂੰ ‘ਆਪ’ ਦਾ ਨੈਸ਼ਨਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਨੁਰਾਗ…

ਦਿਨ ਦਿਹਾੜੇ ਇੱਕ ਮਹਿਲਾ ਡਾਕਟਰ…

ਫ਼ਰੀਦਾਬਾਦ, 27 ਮਾਰਚ : ਹਰਿਆਣਾ ਦੇ ਫ਼ਰੀਦਾਬਾਦ…

ਭਾਰਤ ‘ਚ ਅਮਰੀਕੀ ਦੂਤਾਵਾਸ ਦੀ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ…

ਸਾਂਸਦ ਰਾਘਵ ਚੱਢਾ ਨੇ ਸੰਸਦ…

ਨਵੀਂ ਦਿੱਲੀ, 26 ਮਾਰਚ 2025-ਆਮ ਆਦਮੀ ਪਾਰਟੀ…

Listen Live

Subscription Radio Punjab Today

Subscription For Radio Punjab Today

ਭਾਰਤ ‘ਚ ਅਮਰੀਕੀ ਦੂਤਾਵਾਸ ਦੀ ਵੱਡੀ ਕਾਰਵਾਈ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਬੁੱਧਵਾਰ ਨੂੰ ਕਿਹਾ ਕਿ ਉਸਨੇ ਬੋਟ ਖਾਤਿਆਂ ਦੀ ਵਰਤੋਂ…

ਦੱਖਣੀ ਕੋਰੀਆ ‘ਚ, ਜੰਗਲਾਂ ‘ਚ…

26 ਮਾਰਚ 2025:  ਦੱਖਣੀ ਕੋਰੀਆ ਵਿੱਚ ਖ਼ੁਸ਼ਕ…

ਕੈਲਗਰੀ ’ਚ ਪੰਜਾਬੀ ਵਿਦਿਆਰਥਣ ’ਤੇ…

ਕੈਲਗਰੀ ,25 ਮਾਰਚ 2025- ਬੀਤੇ ਦਿਨ ਕੈਲਗਰੀ…

ਮੰਦਭਾਗੀ ਖਬਰ- ਕੈਨੇਡਾ ‘ਚ ਇਕ…

ਫ਼ਤਿਹਗੜ੍ਹ ਸਾਹਿਬ, 24 ਮਾਰਚ- ਪੰਜਾਬ  ਦੀ ਧਰਤੀ…

Our Facebook

Social Counter

  • 46640 posts
  • 0 comments
  • 0 fans