Menu

ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲ ਚਾਨਣ ਵਾਲਾ ਦਾ ਕੀਤਾ ਅਚਨਚੇਤ ਦੌਰਾ

ਫਾਜ਼ਿਲਕਾ 11 ਮਾਰਚ- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਸਰਕਾਰੀ ਸਕੂਲ ਚਾਨਣ ਵਾਲਾ ਦਾ ਅਚਨਚੇਤ ਦੌਰਾ ਕਰਦਿਆਂ ਬਚਿਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਸਿਖਿਆ, ਸਕੂਲ ਬਿਲਡਿੰਗ, ਮਿਡ ਡੇਅ ਮਿਲ, ਪੀਣ ਵਾਲੇ ਪਾਣੀ ਆਦਿ ਦਾ ਜਾਇਜਾ ਲਿਆ ਤੇ ਸਕੂਲ ਮੁੱਖੀ ਨੂੰ ਸਿਖਿਆ ਦੇ ਸੁਧਾਰ ਵਿਚ ਹੋਰ ਪਹਿਲਕਦਮੀਆਂ ਕਰਨ ਦੀ ਹਦਾਇਤ ਕੀਤੀ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦੀਆਂ ਬਿਲਡਿੰਗਾਂ ਤੇ ਸਕੂਲ ਵਿਖੇ ਬੁਨਿਆਦੀ ਸਹੂਲਤਾਂ ਦੀ ਪੂਰਤੀ ਲਈ ਜੋ ਯਤਨ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਸਕੂਲਾਂ ਵਿਖੇ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬਚਿਆਂ ਨੂੰ ਸਕੂਲਾਂ ਵਿਚ ਸਿਖਿਆ ਪੱਖੋਂ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ੳਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਚਿਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰ ਹੀਲੇ ਸਮੇਂ ਸਿਰ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬਚਿਆਂ ਨੂੰ ਮਿਡ ਡੇਅ ਮਿਲ ਤਹਿਤ ਸਾਫ-ਸੁਥਰਾ ਤੇ ਪੋਸ਼ਟਿਕ ਭੋਜਨ ਦੇ ਨਾਲ-ਨਾਲ ਹੋਰ ਸਹਿ-ਵਿਦਿਅਕ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਬਚਿਆਂ ਦਾ ਬੋਧਿਕ ਵਿਕਾਸ ਹੋਵੇ।

ਉਨ੍ਹਾਂ ਕਿਹਾ ਕਿ ਮੁੱਖ ਮੱਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਸੁਧਾਰ ਵਿਚ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਦੇ ਸਕੂਲ ਆਫ ਹੈਪੀਨਾਸ ਪ੍ਰੋਜੈਕਟ ਤਹਿਤ ਸਰਕਾਰੀ ਸਕੂਲ ਚਾਨਣ ਵਾਲਾ ਦੀ ਚੋਣ ਹੋਈ ਹੈ ਜਿਸ ਤਹਿਤ 40 ਲੱਖ ਦੀ ਗ੍ਰਾਂਟ ਨਾਲ ਸਕੂਲ ਬਿਲਡਿੰਗ *ਚ ਵਾਧਾ, 6 ਕਮਰਿਆਂ ਦੀ ਉਸਾਰੀ, ਸਕੂਲ ਵਿਖੇ ਮੁਕੰਮਲ ਪੇਂਟ ਆਦਿ ਹੋਰ ਲੋੜੀਂਦੇ ਕਾਰਜ ਮੁਕੰਮਲ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦਾ ਵਿਸਥਾਰ ਤੇ ਸੁਧਾਰ ਹੋਵੇਗਾ ਤਾਂ ਬਚਿਆਂ ਦਾ ਵਿਕਾਸ ਹੋਵੇਗਾ ਤੇ ਬਚੇ ਹੋਰ ਦਿਲਚਸਪੀ ਨਾਲ ਸਿਖਿਆ ਦੀ ਪ੍ਰਾਪਤੀ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਜ਼ਿਲ੍ਹਾ ਸਿਖਿਆ ਅਫਸਰ  ਸਤੀਸ਼ ਕੁਮਾਰ, ਸਕੂਲ ਮੁੱਖੀ ਲਵਜੀਤ ਗਰੇਵਾਲ ਆਦਿ ਹੋਰ ਅਧਿਆਪਕ ਸਾਹਿਬਾਨ ਮੌਜੂਦ ਸਨ।

‘ਆਪ’ ਨੇ ਅਨੁਰਾਗ ਢਾਂਡਾ ਨੂੰ ਨੈਸ਼ਨਲ ਮੀਡੀਆ…

ਨਵੀਂ ਦਿੱਲੀ, 27 ਮਾਰਚ 2025 – ਅਨੁਰਾਗ ਢਾਂਡਾ ਨੂੰ ‘ਆਪ’ ਦਾ ਨੈਸ਼ਨਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਨੁਰਾਗ…

ਦਿਨ ਦਿਹਾੜੇ ਇੱਕ ਮਹਿਲਾ ਡਾਕਟਰ…

ਫ਼ਰੀਦਾਬਾਦ, 27 ਮਾਰਚ : ਹਰਿਆਣਾ ਦੇ ਫ਼ਰੀਦਾਬਾਦ…

ਭਾਰਤ ‘ਚ ਅਮਰੀਕੀ ਦੂਤਾਵਾਸ ਦੀ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ…

ਸਾਂਸਦ ਰਾਘਵ ਚੱਢਾ ਨੇ ਸੰਸਦ…

ਨਵੀਂ ਦਿੱਲੀ, 26 ਮਾਰਚ 2025-ਆਮ ਆਦਮੀ ਪਾਰਟੀ…

Listen Live

Subscription Radio Punjab Today

Subscription For Radio Punjab Today

ਭਾਰਤ ‘ਚ ਅਮਰੀਕੀ ਦੂਤਾਵਾਸ ਦੀ ਵੱਡੀ ਕਾਰਵਾਈ…

ਨਵੀਂ ਦਿੱਲੀ, 27 ਮਾਰਚ : ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਬੁੱਧਵਾਰ ਨੂੰ ਕਿਹਾ ਕਿ ਉਸਨੇ ਬੋਟ ਖਾਤਿਆਂ ਦੀ ਵਰਤੋਂ…

ਦੱਖਣੀ ਕੋਰੀਆ ‘ਚ, ਜੰਗਲਾਂ ‘ਚ…

26 ਮਾਰਚ 2025:  ਦੱਖਣੀ ਕੋਰੀਆ ਵਿੱਚ ਖ਼ੁਸ਼ਕ…

ਕੈਲਗਰੀ ’ਚ ਪੰਜਾਬੀ ਵਿਦਿਆਰਥਣ ’ਤੇ…

ਕੈਲਗਰੀ ,25 ਮਾਰਚ 2025- ਬੀਤੇ ਦਿਨ ਕੈਲਗਰੀ…

ਮੰਦਭਾਗੀ ਖਬਰ- ਕੈਨੇਡਾ ‘ਚ ਇਕ…

ਫ਼ਤਿਹਗੜ੍ਹ ਸਾਹਿਬ, 24 ਮਾਰਚ- ਪੰਜਾਬ  ਦੀ ਧਰਤੀ…

Our Facebook

Social Counter

  • 46635 posts
  • 0 comments
  • 0 fans