12 ਮਾਰਚ 2025-ਬਲੋਚ ਲਿਬਰੇਸ਼ਨ ਆਰਮੀ (BLA) ਨੇ ਪਾਕਿਸਤਾਨ ‘ਤੇ ਸਭ ਤੋਂ ਵੱਡਾ ਹਾਈਜੈਕ ਹਮਲਾ ਕੀਤਾ ਹੈ। ਬੀਤੇ ਦਿਨ ਟਰੇਨ ‘ਚ ਸਵਾਰ ਪਾਕਿਸਤਾਨੀ ਫ਼ੌਜ ਦੇ 140 ਜਵਾਨਾਂ ਨੂੰ ਬੰਧਕ ਬਣਾ ਲਿਆ ਗਿਆ ਹੈ। ਹੁਣ ਤੱਕ ਬੰਦੂਕਧਾਰੀਆਂ ਨੇ ਪਾਕਿਸਤਾਨ ਦੇ 30 ਸੈਨਿਕਾਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਹੈ। ਇਸ ਦੌਰਾਨ ਪਾਕਿਸਤਾਨੀ ਫ਼ੌਜ ਨੇ ਵੱਡੀ ਕਾਰਵਾਈ ਕਰਦੇ ਹੋਏ 104 ਬੰਧਕਾਂ ਨੂੰ ਛੁਡਵਾਇਆ ਹੈ ਅਤੇ ਬਚਾਅ ਕਾਰਜ ਜਾਰੀ ਹੈ। ਬੀਐਲਏ ਅਤੇ ਫ਼ੌਜ ਵਿਚਾਲੇ ਗੋਲੀਬਾਰੀ ਜਾਰੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸੁਰੱਖਿਆ ਬਲਾਂ ਨੇ ਬੀਐੱਲਏ ਵੱਲੋਂ ਬੰਧਕ ਬਣਾਏ ਗਏ 104 ਲੋਕਾਂ ਨੂੰ ਛੁਡਵਾਇਆ ਹੈ। ਬਚਾਏ ਗਏ ਲੋਕਾਂ ਵਿੱਚ 58 ਪੁਰਸ਼, 31 ਔਰਤਾਂ ਅਤੇ 15 ਬੱਚੇ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ ਯਾਤਰੀਆਂ ਨੂੰ ਸੁਰੱਖਿਅਤ ਕੱਢਣ ਲਈ ਸੁਰੱਖਿਆ ਕਰਮਚਾਰੀ ਲਗਾਤਾਰ ਬਚਾਅ ਕਾਰਜ ‘ਚ ਲੱਗੇ ਹੋਏ ਹਨ। ਫ਼ੌਜ ਦੀ ਕਾਰਵਾਈ ‘ਚ ਹੁਣ ਤੱਕ ਬੀਐੱਲਏ ਦੇ 23 ਲੜਾਕੇ ਮਾਰੇ ਜਾ ਚੁੱਕੇ ਹਨ, ਜਦਕਿ ਕਈ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਸੁਰੱਖਿਆ ਬਲਾਂ ਦੀ ਕਾਰਵਾਈ ਕਾਰਨ ਅਤਿਵਾਦੀ ਛੋਟੇ-ਛੋਟੇ ਗਰੁੱਪਾਂ ‘ਚ ਵੰਡੇ ਗਏ ਹਨ। ਇਸ ਦੌਰਾਨ ਜ਼ਖ਼ਮੀ ਯਾਤਰੀਆਂ ਨੂੰ ਨੇੜੇ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਇਲਾਕੇ ‘ਚ ਵਾਧੂ ਸੁਰੱਖਿਆ ਬਲ ਭੇਜ ਕੇ ਮੋਰਚੇ ‘ਤੇ ਤਾਇਨਾਤ ਕਰ ਦਿੱਤਾ ਗਿਆ ਹੈ।