ਗੁਰਦਾਸਪੁਰ, 12 ਮਾਰਚ- ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਵਿਚਲੀ ਪ੍ਰਾਪਰਟੀ ਈਡੀ ਵੱਲੋਂ ਅਟੈਚ ਕਰਨ ਦੀ ਨਿੰਦਾ ਕਰਦੇ ਹੋਏ ਇਸ ਨੂੰ ਬਦਲੇ ਦੀ ਕਾਰਵਾਈ ਕਰਾਰ ਦਿੱਤਾ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਚੜ੍ਹਦੀ ਕਲਾ ਵੇਖ ਕਿ ਭਾਜਪਾ ਦੇ ਇਸ਼ਾਰਿਆਂ ਤੇ ਈਡੀ ਕਦੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਕਦੇ ਸੁਖਪਾਲ ਸਿੰਘ ਖਹਿਰਾ ਨੂੰ ਪ੍ਰੇਸ਼ਾਨ ਕਰ ਰਹੀ ਹੈ, ਪਰ ਕਾਂਗਰਸ ਪਾਰਟੀ ਭਾਜਪਾ ਅਤੇ ਈਡੀ ਦੇ ਅਜਿਹੇ ਹੱਥਕੰਡਿਆਂ ਤੋਂ ਡਰਨ ਵਾਲੀ ਨਹੀਂ । ਉਨ੍ਹਾਂ ਆਪਣੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਸੁਖਪਾਲ ਸਿੰਘ ਖਹਿਰਾ ਨਾਲ ਡੱਟ ਕਿ ਚਟਾਨ ਵਾਂਗ ਖੜੇਗੀ।