Menu

ਵੋਟਰ ਸੂਚੀਆਂ ਦੀ ਅਣਹੋਂਦ ਨੇ ਸਰਕਾਰ ਦੀ ਤਿਆਰੀ ਦੀ ਪੋਲ ਖੋਲੀ : ਡਾ. ਚੀਮਾ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਵਿਭਿੰਨ ਨਗਰ ਨਿਗਮਾਂ ਅਤੇ ਕਮੇਟੀਆਂ ਵਿਚ ਵੋਟਰ ਸੂਚੀਆਂ ਦੀ ਅਣਹੋਂਦ ਦਾ ਮਸਲਾ ਪੰਜਾਬ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸਿੱਧੂ ਕੋਲ ਉਠਾਉਂਦਿਆਂ ਉਹਨਾਂ ਨੂੰ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ।
ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਚੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਪਰੰਤੂ ਅਜੇ ਬਹੁਤ ਸਾਰੀਆਂ ਮਿਉਂਸੀਪਲ ਕਮੇਟੀਆਂ ਦੀਆਂ ਵੋਟਰ ਸੂਚੀਆਂ ਹੀ ਉਪਲੱਬਧ ਨਹੀਂ ਹਨ। ਉਹਨਾਂ ਨੇ ਜ਼ਿਲਾ ਮੋਗਾ ਅੰਦਰ ਪੈਂਦੀਆਂ ਬਾਘਾਪੁਰਾਣਾ, ਧਰਮਕੋਟ ਅਤੇ ਫਤਿਹਗੜ ਪੰਜਤੂਰ ਦੀਆਂ ਮਿਉਂਸੀਪਲ ਕਮੇਟੀਆਂ ਦੀਆਂ ਵੋਟਰ ਸੂਚੀਆਂ ਦੀ ਅਣਹੋਂਦ ਦਾ ਮਾਮਲਾ ਸੂਬੇ ਦੇ ਚੋਣ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ। ਉਹਨਾਂ ਦੱਸਿਆ ਕਿ ਇਸੇ ਤਰਾਂ ਪਟਿਆਲਾ ਅਤੇ ਅੰਮ੍ਰਿਤਸਰ ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਵੀ ਉਪਲੱਬਧ ਨਹੀਂ ਹਨ।
ਉਹਨਾਂ ਸੁਆਲ ਕੀਤਾ ਕਿ ਕੋਈ ਵੀ ਉਮੀਦਵਾਰ ਵੋਟਰ ਸੂਚੀ ਤੋਂ ਬਿਨਾਂ ਆਪਣੇ ਨਾਮਜ਼ਦਗੀ ਕਾਗਜ਼ ਕਿਵੇਂ ਦਾਖ਼ਲ ਕਰ ਸਕਦਾ ਹੈ? ਇਸ ਨਾਲ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਮਿਉਂਸੀਪਲ ਕਮੇਟੀਆਂ ਦੀਆਂ ਚੋਣਾਂ ਲਈ ਕੀਤੀ ਤਿਆਰੀ ਦੀ ਪੋਲ ਖੁੱਲ ਗਈ ਹੈ। ਪੰਜਾਬ ਦੇ ਲੋਕ ਇਸ ਮੁੱਦੇ ਉੱਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਜੁਆਬ ਚਾਹੁੰਦੇ ਹਨ।

 

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans