
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਖਿਡਾਰੀਆਂ ਲਈ ਸਾਫ ਪੀਣ ਯੋਗ ਪਾਣੀ, ਉਨ੍ਹਾਂ ਦਾ ਰਹਿਣ-ਸਹਿਣ, ਖਾਣ-ਪੀਣ, ਮੈਡੀਕਲ ਟੀਮਾਂ, ਆਰਜੀ ਪਖਾਨੇ ਅਤੇ ਸਿਕਿਉਰਟੀ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ।
ਇਸ ਦੌਰਾਨ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੌਰਾਨ ਪੰਜਾਬ ਭਰ ਤੋਂ ਲਗਭਗ 150 ਖਿਡਾਰੀਆਂ ਵਲੋਂ ਭਾਗ ਲਿਆ ਜਾਵੇਗਾ। ਇਸ ਦੌਰਾਨ ਸੀਨੀਅਰ ਅਤੇ ਜੂਨੀਅਰ ਵਰਗ ਦੇ 1000 ਮੀਟਰ ਵਿੱਚ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ।ਇਸ ਦੌਰਾਨ ਐਸਡੀਐਮ ਰਾਮਪੁਰਾ ਗਗਨਦੀਪ ਸਿੰਘ, ਪੰਜਾਬ ਰੋਇੰਗ ਐਸੋਸ਼ੀਏਸ਼ਨ ਦੇ ਜਰਨਲ ਸਕੱਤਰ ਸ ਜਸਬੀਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।