Menu

ਪਾਕਿ ਫੌਜ ‘ਚ ਪਹਿਲੇ ਸਿੱਖ ਅਫਸਰ ਮੇਜਰ ਹਰਚਰਨ ਸਿੰਘ ਨੇ ਗੁਰ ਮਰਿਆਦਾ ਅਨੁਸਾਰ ਰਚਾਇਆ ਵਿਆਹ

ਰਾਵਲਪਿੰਡੀ : ਪਾਕਿਸਤਾਨੀ ਫੌਜ ਵਿਚ ਪਹਿਲੇ ਸਿੱਖ ਅਫਸਰ ਮੇਜਰ ਹਰਚਰਨ ਸਿੰਘ ਨੇ ਕੱਲ੍ਹ ਗੁਰ ਮਰਿਆਦਾ ਅਨੁਸਾਰ ਇਥੋਂ ਦੇ ਹਸਨ ਅਬਦਾਲ ਵਿਖੇ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਆਹ ਕਰਵਾਇਆ| ਪਾਕਿਸਤਾਨੀ ਫੌਜ ਦੇ ਅਧਿਕਾਰੀ ਵੱਲੋਂ ਟਵਿੱਟਰ ਉਤੇ ਸ਼ੇਅਰ ਕੀਤੀ ਗਈ ਜਾਣਕਾਰੀ ਅਤੇ ਫੋਟੋਆਂ ਵਿਚ ਵੱਡੀ ਗਿਣਤੀ ਵਿਚ ਮੁਸਲਿਮ ਭਾਈਚਾਰੇ ਦੇ ਲੋਕ ਅਤੇ ਸੈਨਾ ਦੇ ਅਫਸਰਾਂ ਨੇ ਇਸ ਵਿਆਹ ਵਿਚ ਸ਼ਿਰਕਤ ਕੀਤੀ| ਮੁਸਲਿਮ ਬਹੁਲ ਦੇਸ਼ ਪਾਕਿਸਤਾਨ ਵਿਚ ਸਿੱਖ ਭਾਈਚਾਰੇ ਨਾਲ ਸਬੰਧ ਰੱਖਣ ਵਾਲੇ ਹਰਚਰਨ ਸਿੰਘ 2007 ਤੋਂ ਸੈਨਾ ਵਿਚ ਉੱਚੇ ਅਹੁਦੇ ਉਤੇ ਤਾਇਨਾਤ ਹਨ|
ਹਰਚਰਨ ਸਿੰਘ ਦੇ ਉਨ੍ਹਾਂ ਦੀ ਪਤਨੀ ਨਾਲ ਗੁਰਦੁਆਰਾ ਸਾਹਿਬ ਵਿਖੇ ਆਨੰਦ ਕਾਰਜ ਹੋਏ| ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਵਿਆਹ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ|
ਇਸ ਦੌਰਾਨ ਪਾਕਿਸਤਾਨ ਆਰਮਡ ਫੋਰਸ ਦੇ ਅਧਿਕਾਰਤ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਹਰਚਰਨ ਸਿੰਘ ਦੇ ਵਿਆਹ ਦੀ ਖਬਰ ਅਤੇ ਫੋਟੋਆਂ ਨੂੰ ਸੋਸ਼ਲ ਮੀਡੀਆ ਉਤੇ ਪਾਉਂਦਿਆਂ ਲਿਖਿਆ ਹੈ ਕਿ ਇਹ ਪਾਕਿਸਤਾਨੀ ਆਰਮੀ ਦੀ ਏਕਤਾ ਦਾ ਪ੍ਰਤੀਕ ਹੈ| ਪਾਕਿਸਤਾਨ ਘੱਟ ਗਿਣਤੀ ਦੇ ਲੋਕਾਂ ਦੇ ਧਾਰਮਿਕ ਅਧਿਕਾਰਾਂ ਦਾ ਆਦਰ ਕਰਦਾ ਹੈ|

 

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans